*ਸਿਹਤ ਸੁਵਿਧਾਵਾਂ ਦਾ ਮੁਲਾਂਕਣ ਕਰਨ ਲਈ ਰਾਜ ਪੱਧਰੀ ਟੀਮ ਵੱਲੋਂ ਜ਼ਿਲ੍ਹਾ ਹਸਪਤਾਲ, ਸੀ.ਐਚ.ਸੀ. ਭੀਖੀ ਅਤੇ ਬਰੇਟਾ ਦਾ ਦੌਰਾ*

0
30

ਮਾਨਸਾ, 12 ਜੁਲਾਈ: (ਸਾਰਾ ਯਹਾਂ/ਮੁੱਖ ਸੰਪਾਦਕ)
ਸਿਹਤ ਸੁਵਿਧਾਵਾਂ ਦਾ ਮੁਲਾਂਕਣ ਕਰਨ ਲਈ ਰਾਜ ਪੱਧਰੀ ਟੀਮ ਵਲੋਂ ਜ਼ਿਲ੍ਹਾ ਹਸਪਤਾਲ ਮਾਨਸਾ, ਕਮਿਊਨਿਟੀ ਹੈਲਥ ਸੈਂਟਰ ਭੀਖੀ ਅਤੇ ਬਰੇਟਾ ਦਾ ਦੌਰਾ ਕੀਤਾ ਗਿਆ।
        ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰਦੇਵ ਸਿੰਘ ਨੇ ਦੱਸਿਆ ਕਿ ਇਸ ਰਾਜ ਪੱਧਰੀ ਟੀਮ ਵਿਚ ਡਿਪਟੀ ਡਾਇਰੈਕਟਰ ਡਾ. ਦਲਜੀਤ ਸਿੰਘ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਉਨ੍ਹਾਂ ਦੀ ਟੀਮ ਦੇ ਹੋਰ ਮੈਂਬਰ ਸ਼ਾਮਿਲ ਸਨ। ਟੀਮ ਵਲੋਂ ਜ਼ਿਲ੍ਹਾ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਟੀਮ ਵਲੋਂ ਲੇਬਰ ਰੂਮ, ਜੱਚਾ-ਬੱਚਾ ਓ.ਪੀ.ਡੀ., ਮੈਡੀਸਿਨ ਓ.ਪੀ.ਡੀ, ਮਾਈਕਰੋਬਾਇਲੋਜੀ ਲੈਬ, ਮਲੇਰੀਆ ਲੈਬ, ਦਵਾਈਆਂ ਦੀ ਫਾਰਮੇਸੀ, ਟੀਕਾਕਰਨ ਕੇਂਦਰ, ਰਜਿਸਟਰੇਸ਼ਨ ਕਾਉਂਟਰ ਵਿਖੇ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਹਸਪਤਾਲ ਵਿਚ ਆਏ ਮਰੀਜ਼ਾਂ ਨਾਲ ਗੱਲਬਾਤ ਕੀਤੀ ਗਈ ਅਤੇ ਦਿੱਤੀਆਂ ਜਾ ਰਹੀਆਂ ਸਿਹਤ ਸੁਵਿਧਾਵਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਗਈ।
ਇਸ ਉਪਰੰਤ ਟੀਮ ਵੱਲੋਂ ਦਫ਼ਤਰ ਸਿਵਲ ਸਰਜਨ, ਮਾਨਸਾ ਵਿਖੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਪ੍ਰੋਗਰਾਮ ਅਫ਼ਸਰਾਂ ਨਾਲ ਸਿਹਤ ਸਕੀਮਾਂ ਦੇ ਸਬੰਧ ਵਿਚ ਵਿਸਥਾਰ ਸਹਿਤ ਚਰਚਾ ਕੀਤੀ ਗਈ।
ਇਸ ਮੌਕੇ ਡਾ. ਰਵਿੰਦਰ ਸਿੰਗਲਾ ਸਹਾਇਕ ਸਿਵਲ ਸਰਜਨ, ਡਾ. ਕੰਵਲਪ੍ਰੀਤ ਬਰਾੜ ਜ਼ਿਲ੍ਹਾ ਟੀਕਾਕਰਨ ਅਫ਼ਸਰ, ਡਾ. ਬਲਜੀਤ ਕੌਰ ਸੀਨੀਅਰ ਮੈਡੀਕਲ ਅਫ਼ਸਰ ਮਾਨਸਾ, ਸੀਨੀਅਰ ਮੈਡੀਕਲ ਅਫ਼ਸਰ ਬਰੇਟਾ, ਡਾ.ਹਰਪ੍ਰੀਤ ਕੌਰ ਡਿਪਟੀ ਮੈਡੀਕਲ ਕਮਿਸ਼ਨਰ, ਅਵਤਾਰ ਸਿੰਘ ਡੀ.ਪੀ.ਐਮ. ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

NO COMMENTS