*ਸਿਹਤ ਸੇਵਾਵਾਂ ਵਿੱਚ ਸੁਧਾਰ ਲਈ ਪੰਜਾਬ ਭਰ ਦੇ ਸਿਵਲ ਸਰਜਨਾਂ ਵੱਲੋਂ ਅਟੈਂਡ ਕੀਤੀ ਗਈ ਵੀਡੀਓ ਕਾਨਫਰੰਸ*

0
36

ਮਾਨਸਾ 13 ਨਵੰਬਰ  (ਸਾਰਾ ਯਹਾਂ/ਚਾਨਣ ਦੀਪ ਸਿੰਘ ਔਲਖ) ਪੰਜਾਬ ਸਰਕਾਰ ਵੱਲੋਂ ਸਮੇਂ ਸਮੇਂ ਤੇ ਸਿਹਤ ਸੇਵਾਵਾਂ ਵਿੱਚ ਹੋਰ ਸੁਧਾਰ ਲਿਆਉਣਾ ਅਤੇ ਸਮੇਂ ਦੀ ਮੰਗ ਅਨੁਸਾਰ ਸਿਹਤ ਸੁਵਿਧਾਵਾ ਵਿੱਚ ਵਾਧਾ ਕਰਨ ਦੇ ਮਕਸਦ ਨਾਲ ਮਾਨਯੋਗ ਮਿਸ਼ਨ ਡਾਇਰੈਕਟਰ ਐਨ.ਐਚ.ਐਮ.ਪੰਜਾਬ ਅਤੇ ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾਕਟਰ ਹਤਿੰਦਰ ਕੌਰ ਵੱਲੋਂ ਨਿਸ਼ਚਿਤ ਕੀਤੀ ਗਈ ਇਕ ਵੀ.ਸੀ.ਜੋ ਕਿ ਸਮੂਹ ਪੰਜਾਬ ਭਰ ਦੇ ਸਿਵਲ ਸਰਜਨ ਵੱਲੋਂ ਅਟੈਂਡ ਕੀਤੀ ਗਈ, ਜਿਲਾ ਮਾਨਸਾ ਦੀ ਤਰਫੋ ਇਹ ਵੀ.ਸੀ.ਸਿਵਲ ਸਰਜਨ ਮਾਨਸਾ ਡਾਕਟਰ ਰਣਜੀਤ ਸਿੰਘ ਰਾਏ ,ਡਾਕਟਰ ਰਵਿੰਦਰ ਸਿੰਗਲਾ ਸਹਾਇਕ ਸਿਵਲ ਸਰਜਨ,ਡਾਕਟਰ ਕੰਵਲਪ੍ਰੀਤ ਕੌਰ ਬਰਾੜ ਜਿਲਾ ਟੀਕਾਕਰਨ ਅਫ਼ਸਰ,ਡਾਕਟਰ ਬਲਜੀਤ ਕੌਰ ਸੀਨੀਅਰ ਮੈਡੀਕਲ ਅਫ਼ਸਰ ਖਿਆਲਾ ਕਲਾਂ,ਡਾਕਟਰ ਵੇਦ ਪ੍ਰਕਾਸ਼ ਸੰਧੂ ਸੀਨੀਅਰ ਮੈਡੀਕਲ ਅਫ਼ਸਰ ਸਰਦੂਲਗੜ੍ਹ,ਡਾਕਟਰ ਇਸ਼ਾਨ ਬਾਂਸਲ,ਜਿਲਾ ਪ੍ਰੋਗਰਾਮ ਮਨੇਜਰ ਅਵਤਾਰ ਸਿੰਘ, ਅਤੇ ਹੋਰ ਅਧਿਕਾਰੀਆਂ ਦੀ ਤਰਫੋਂ ਆਨਲਾਈਨ ਵੀ.ਸੀ. ਅਟੈਂਡ ਕੀਤੀ ਗਈ। ਇਸ ਮੀਟਿੰਗ ਵਿੱਚ ਜਿਲੇ ਦੇ ਸਮੂਹ ਡਾਕਟਰ ਸਾਹਿਬਾਨ ਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਸਿਹਤ ਵਿਭਾਗ ਵਲੋ ਜਿਹੜੇ ਜਿਲਿਆ ਵਿੱਚ ਕ੍ਰਿਟਿਕਲ ਕੇਅਰ,ਲੈਬ ਜਾ ਹੋਰ ਵਿਭਾਗ ਨਾਲ ਸਬੰਧਤ ਕੰਮ ਕਰਨੇ ਹਨ, ਉਨ੍ਹਾਂ ਕੰਮਾਂ ਦੀ ਨਿਗਰਾਨੀ ਆਪਣੀ ਸੁਪਰਵੀਜ਼ਨ ਹੇਠ ਕਰਕੇ ਸਟੇਟ ਨਾਲ ਜਲਦੀ ਤੋਂ ਜਲਦੀ ਤਾਲਮੇਲ ਯਕੀਨੀ ਬਣਾਇਆ ਜਾਵੇ ਅੱਜ ਸਾਰੇ ਕੰਮਾਂ ਨੂੰ ਸਮੇਂ ਸਿਰ ਨਿਪੜੇ ਚਾੜਿਆ ਜਾ ਸਕੇ,ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕ ਵਿੱਚ ਅਤੇ ਹੋਰ ਸਿਹਤ ਸੰਸਥਾਵਾਂ ਵਿਖੇ ਮਰੀਜ਼ਾਂ ਨੂੰ ਵੱਧ ਤੋਂ ਵੱਧ ਲੋੜ ਅਨੁਸਾਰ ਦਵਾਈਆਂ ਉਪਲਬਧ ਕਰਾਈਆਂ ਜਾਣ ਤਾਂ ਜੋ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਪਬਲਿਕ ਇੱਕ ਨੂੰ ਮੁੱਖ ਰੱਖਦੇ ਹੋਏ ਹਸਪਤਾਲਾਂ ਵਿਖੇ ਮਰੀਜ਼ਾਂ ਲਈ ਹੋਰ ਲੋੜੀਦੇ ਪ੍ਰਬੰਧਾਂ ਅਤੇ ਸਫਾਈ ਅਤੇ ਪੀਣ ਵਾਲੇ ਪਾਣੀ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।

NO COMMENTS