*ਸਿਹਤ ਸੰਸਥਾਵਾਂ ਵਿਚ ਮਰੀਜ਼ਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਵਿਚ ਹੋਰ ਸੁਧਾਰ ਸਬੰਧੀ ਤਿੰਨ ਰੋਜ਼ਾ ਸਿਖਲਾਈ ਸੈਸ਼ਨ ਦਾ ਆਯੋਜਨ*

0
9

ਮਾਨਸਾ, 13 ਸਤੰਬਰ: (ਸਾਰਾ ਯਹਾਂ/ਬੀਰਬਲ ਧਾਲੀਵਾਲ):
ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਮਿਲਣ ਵਾਲੀਆਂ ਸਿਹਤ ਸਹੂਲਤਾਂ ਵਿੱਚ ਹੋਰ ਸੁਧਾਰ ਲਿਆਉਣ ਸਬੰਧੀ ਸਰਵਿਸ ਪ੍ਰੋਵਿਜ਼ਨ ਐਂਡ ਇਨਟਰਨਲ ਅਸੈਸਰ ਸਿਖਲਾਈ ਤਹਿਤ ਜ਼ਿਲ੍ਹਾ ਮਾਨਸਾ ਵਿੱਚ ਤਿੰਨ ਰੋਜ਼ਾ ਸਿਖਲਾਈ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ।
ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ ਦੀ ਰਹਿਨੁਮਾਈ ਹੇਠ ਡਾ. ਹਰਦੀਪ ਸ਼ਰਮਾ ਡਿਪਟੀ ਮੈਡੀਕਲ ਕਮਿਸ਼ਨਰ ਮਾਨਸਾ ਦੀ ਅਗਵਾਈ ਵਿੱਚ ਸਿਖਲਾਈ ਸੈਸ਼ਨ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਤਿੰਨ ਰੋਜ਼ਾ ਸਿਖਲਾਈ ਸੈਸ਼ਨ ਵਿੱਚ ਸਿਹਤ ਵਿਭਾਗ ਦੇ ਡਾਕਟਰਾਂ, ਫਾਰਮੈਸੀ ਅਫਸਰਾਂ, ਸਟਾਫ ਨਰਸਾਂ, ਰੇਡੀਓਗ੍ਰਾਫਰ, ਸੀ.ਐਚ.ਓਜ਼ ਦੀ ਸਿਖਲਾਈ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਤਹਿਤ ਲੋਕਾਂ ਨੂੰ ਮਿਲਣ ਵਾਲੀਆਂ ਸਿਹਤ ਸੇਵਾਵਾਂ ਅਤੇ ਸਿਹਤ ਸੰਸਥਾਵਾਂ ਦੇ ਬੁਨਿਆਦੀ ਢਾਂਚੇ ਵਿੱਚ ਹੋਰ ਸੁਧਾਰ ਲਿਆਉਣ ਵਿੱਚ ਮਦਦ ਮਿਲੇਗੀ।


ਇਸ ਮੌਕੇ  ਡਾ. ਵਰੁਣ ਜੋਸ਼ੀ ਸਟੇਟ ਅਸੈਸਰ ਅਤੇ ਸ਼੍ਰੀਮਤੀ ਸ਼ੀਨੂੰ ਗੋਇਲ ਸਟੇਟ ਅਸੈਸਰ ਦੁਆਰਾ ਐਮਰਜੈਂਸੀ, ਲੇਬਰ ਰੂਮ ਅਤੇ ਐਸ.ਐਨ.ਸੀ.ਯੂ ਦੀਆਂ ਸੇਵਾਵਾਂ ਵਿਚ ਸੁਧਾਰ ਲਿਆਉਣ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਮਰੀਜ਼ ਦੀ ਫਾਇਲ ਬਣਾਉਣ ਸਮੇਂ ਫਾਇਲ ’ਤੇ ਬਣੇ ਸਾਰੇ ਕਾਲਮ ਚੰਗੀ ਤਰ੍ਹਾਂ ਭਰੇ ਜਾਣ ਤਾਂ ਜ਼ੋ ਮਰੀਜ਼ ਦੇ ਕੇਸ ਵਿੱਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਇਸ ਤੋਂ ਬਾਅਦ ਡਾ. ਅਰਸ਼ਦੀਪ ਸਿੰਘ ਸਟੇਟ ਅਸੈਸਰ ਅਤੇ ਡਾ. ਵਿਸ਼ਵਜੀਤ ਸਿੰਘ ਸਟੇਟ ਅਸੈਸਰ ਵੱਲੋਂ ਓ.ਪੀ.ਡੀ, ਫਾਰਮੈਸੀ ਵਿਭਾਗ ਅਤੇ ਓ.ਟੀ ਵਿਭਾਗ ਵਿੱਚ ਮਿਆਰੀ ਸੁਧਾਰ ਲਿਆਉਣ ਸਬੰਧੀ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਭ ਤੋਂ ਪਹਿਲਾਂ ਸਿਹਤ ਸੰਸਥਾਵਾਂ ਵਿੱਚ ਹਰ ਇਕ ਵਿਭਾਗ ਦਾ ਨਾਮ ਅਤੇ ਹਸਪਤਾਲ ਦੇ ਬਾਕੀ ਹਿੱਸਿਆਂ ਨੂੰ ਪੰਜਾਬੀ ਭਾਸ਼ਾ ਵਿਚ ਲਿਖਿਆ ਜਾਵੇ ਤਾਂ ਜ਼ੋ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ।


ਇਸ ਮੌਕੇ ਸ੍ਰੀ ਅਵਤਾਰ ਸਿੰਘ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਐਨ.ਐਚ.ਐਮ, ਰਾਜਵੀਰ ਕੌਰ ਜ਼ਿਲ੍ਹਾ ਬੀ.ਸੀ.ਸੀ ਕੋਆਰਡੀਨੇਟਰ ਅਤੇ  ਸ੍ਰੀ ਰਵਿੰਦਰ ਕੁਮਾਰ ਹਾਜ਼ਰ ਹੋਏ।

NO COMMENTS