*ਸਿੰਘੂ ਬਾਰਡਰ ‘ਤੇ ਕਿਸਾਨ ਆਗੂਆਂ ਨੇ ਬੁਲਾਈ ਮੀਟਿੰਗ, 9 ਨਵੰਬਰ ਨੂੰ ਲਿਆ ਜਾਵੇਗਾ ਅਹਿਮ ਫੈਸਲਾ*

0
39

05,ਨਵੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਜਲਦੀ ਹੀ ਤੇਜ਼ੀ ਵੇਖਣ ਨੂੰ ਮਿਲ ਸਕਦੀ ਹੈ। ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਨੇ 9 ਨਵੰਬਰ ਨੂੰ ਅਹਿਮ ਫੈਸਲਾ ਲੈਣ ਦੇ ਸੰਕੇਤ ਦਿੱਤੇ ਹਨ। ਇਸ ਤੋਂ ਪਹਿਲਾਂ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਵੀ ਅੰਦੋਲਨ ਤੇਜ਼ ਕਰਨ ਦਾ ਦਾਅਵਾ ਕੀਤਾ।


ਅੰਦੋਲਨ ਨੂੰ ਅੱਗੇ ਵਧਾਉਣ ਦੀ ਰਣਨੀਤੀ ਨੂੰ ਲੈ ਕੇ ਸਾਂਝੇ ਕਿਸਾਨ ਮੋਰਚਾ ਵੱਲੋਂ ਮੀਟਿੰਗ ਬੁਲਾਈ ਗਈ ਹੈ। ਸੰਯੁਕਤ ਕਿਸਾਨ ਮੋਰਚਾ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ 9 ਨਵੰਬਰ ਨੂੰ ਦੁਪਹਿਰ 2 ਵਜੇ ਸਿੰਘੂ ਬਾਰਡਰ ‘ਤੇ ਇੱਕ ਬਹੁਤ ਹੀ ਅਹਿਮ ਮੀਟਿੰਗ ਬੁਲਾਈ ਗਈ ਹੈ।


ਦਰਅਸਲ ਲਖੀਮਪੁਰ ‘ਚ ਹਿੰਸਾ ਦੇ ਬਾਅਦ ਤੋਂ ਅੰਦੋਲਨ ਦੀ ਅਗਵਾਈ ਕਰ ਰਹੇ ਨੇਤਾਵਾਂ ‘ਤੇ ਦਬਾਅ ਵਧਦਾ ਜਾ ਰਿਹਾ ਹੈ। ਅੰਦੋਲਨ ਵਿੱਚ ਸ਼ਾਮਲ ਕਿਸਾਨਾਂ ਦੀ ਮੰਗ ਹੈ ਕਿ ਐਸਕੇਐਮ ਨੂੰ ਕੋਈ ਵੱਡਾ ਫੈਸਲਾ ਲੈਣਾ ਚਾਹੀਦਾ ਹੈ ਤਾਂ ਜੋ ਅੰਦੋਲਨ ਇੱਕ ਮੋੜ ’ਤੇ ਪਹੁੰਚ ਸਕੇ।


ਕਿਸਾਨ ਆਗੂਆਂ ‘ਤੇ ਵਧਦਾ ਦਬਾਅ
ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਵੀ ਲੋਕਾਂ ਦੇ ਦਬਾਅ ਨੂੰ ਮੰਨਿਆ। ਉਨ੍ਹਾਂ ਕਿਹਾ, ‘‘ਕਿਸਾਨ ਭਰਾ ਕਹਿ ਰਹੇ ਹਨ ਕਿ ਅੰਦੋਲਨ ਨੂੰ ਅੱਗੇ ਲਿਜਾਣ ਲਈ ਕੁਝ ਅਹਿਮ ਫੈਸਲੇ ਲਏ ਜਾਣੇ ਚਾਹੀਦੇ ਹਨ। ਆਉਣ ਵਾਲੇ ਦਿਨਾਂ ਵਿੱਚ ਅੰਦੋਲਨ ਨੂੰ ਅੱਗੇ ਲਿਜਾਣ ਲਈ ਮੀਟਿੰਗਾਂ ਕਰਨ ਦਾ ਫੈਸਲਾ ਕੀਤਾ ਹੈ। 7 ਨਵੰਬਰ ਨੂੰ ਰੋਹਤਕ ਜ਼ਿਲ੍ਹੇ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਅੰਦੋਲਨ ਵਿੱਚ ਸ਼ਾਮਲ ਹਰਿਆਣਾ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਹਿੱਸਾ ਲੈਣਗੀਆਂ।


ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਦਿੱਲੀ ਦੇ ਸਿੰਘੂ, ਟਿੱਕਰੀ ਅਤੇ ਗਾਜ਼ੀਪੁਰ ਬਾਰਡਰ ‘ਤੇ ਪਿਛਲੇ ਇੱਕ ਸਾਲ ਤੋਂ ਕਿਸਾਨਾਂ ਦਾ ਅੰਦੋਲਨ ਚੱਲ ਰਿਹਾ ਹੈ।

LEAVE A REPLY

Please enter your comment!
Please enter your name here