*ਸਿੱਖਾਂ ਲਈ ਵੱਡੀ ਖੁਸ਼ਖਬਰੀ ! ਮੁੜ ਖੱਲ੍ਹੇਗਾ ਕਰਤਾਰਪੁਰ ਲਾਂਘਾ*

0
4

ਚੰਡੀਗੜ੍ਹ 16,ਨਵੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਸਿੱਖਾਂ ਲਈ ਵੱਡੀ ਖੁਸ਼ਖਬਰੀ ਹੈ। ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇੱਕ ਵਾਰ ਮੁੜ ਕਰਤਾਰਪੁਰ ਲਾਂਘਾ ਖੁੱਲ੍ਹ ਰਿਹਾ ਹੈ। ਬੀਜੇਪੀ ਲੀਡਰ ਹਰਜੀਤ ਗਰੇਵਾਲ ਨੇ ਦਾਅਵਾ ਕੀਤਾ ਹੈ ਕਿ 18 ਨਵੰਬਰ ਨੂੰ ਕਰਤਾਰਪੁਰ ਲਾਂਗਾ ਖੁੱਲ੍ਹੇਗਾ। ਇਸ ਦੀ ਰਜਿਸਟ੍ਰੇਸ਼ਨ ਕੱਲ੍ਹ ਤੋਂ ਸ਼ੁਰੂ ਹੋ ਰਹੀ ਹੈ। ਕੋਰੋਨਾ ਫੈਲਣ ਮਗਰੋਂ ਕਰਤਾਪੁਰ ਲਾਂਘਾ ਬੰਦ ਕੀਤਾ ਗਿਆ ਸੀ ਜਿਸ ਨੂੰ ਅਜੇ ਤੱਕ ਨਹੀਂ ਖੋਲ੍ਹਿਆ ਗਿਆ।

ਇਸ ਤੋਂ ਪਹਿਲਾਂ ਪਾਕਿਸਤਾਨ ਨੇ ਵੀ ਭਾਰਤ ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਤੇ ਸਿੱਖ ਸ਼ਰਧਾਲੂਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਜਸ਼ਨਾਂ ਲਈ ਪਵਿੱਤਰ ਸਥਾਨ ਦੇ ਦਰਸ਼ਨ ਕਰਨ ਦੀ ਇਜਾਜ਼ਤ ਦੇਣ ਦੀ ਅਪੀਲ ਕੀਤੀ ਸੀ। ਇਸ ਤੋਂ ਇਲਾਵਾ ਕਈ ਸਿਆਸੀ ਪਾਰਟੀਆਂ ਦੇ ਲੀਡਰ ਵੀ ਕੇਂਦਰ ਸਰਕਾਰ ਤੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਕਰ ਰਹੇ ਸੀ।

ਯਾਦ ਰਹੇ ਨਵੰਬਰ, 2019 ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ ਗਿਆ ਸੀ ਪਰ ਲਾਂਘੇ ਦੇ ਖੁੱਲਣ ਤੋਂ ਕੁਝ ਮਹੀਨਿਆਂ ਬਾਅਦ ਹੀ, ਕੋਰੋਨਵਾਇਰਸ ਮਹਾਂਮਾਰੀ ਕਾਰਨ ਮਾਰਚ 2020 ਤੋਂ ਸ਼ਰਧਾਲੂਆਂ ਦੀ ਆਵਾਜਾਈ ਨੂੰ ਰੋਕ ਦਿੱਤਾ ਗਿਆ ਸੀ।

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਤੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਸੀ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਸੀ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹਾਲ ਹੀ ਵਿੱਚ ਹੋਈ ਮੀਟਿੰਗ ਦੌਰਾਨ ਵੀ ਇਸ ਮੁੱਦੇ ਬਾਰੇ ਗੱਲ ਕੀਤੀ ਸੀ ਤੇ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਸੀ।

NO COMMENTS