24 ,ਜੂਨ (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ਵਿਧਾਨ ਸਭਾ ਵਿੱਚ ਅੱਜ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੇ ਪਹਿਲੇ ਨੰਬਰ ’ਤੇ ਹੋਣ ਦਾ ਮੁੱਦਾ ਵੀ ਉੱਠਿਆ। ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਵੇਲੇ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਫਰਜ਼ੀ ਨੰਬਰ ਵਨ ਹੈ।
ਉਨ੍ਹਾਂ ਕਿਹਾ ਕਿ ਅਸੀਂ ਇਸ ਨੂੰ ਸਹੀ ਅਰਥਾਂ ਵਿੱਚ ਨੰਬਰ ਵਨ ਬਣਾ ਕੇ ਦਿਖਾਵਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਸਿਰਫ਼ ਸਕੂਲਾਂ ਨੂੰ ਬਾਹਰੋਂ ਰੰਗਣ ਨਾਲ ਨੰਬਰ ਇੱਕ ਨਹੀਂ ਬਣ ਸਕਦੇ। ਇਸ ਲਈ ਬੁਨਿਆਦੀ ਸੁਧਾਰਾਂ ਦੀ ਲੋੜ ਹੈ।
ਗੈਂਗਸਟਰ ਪਿਛਲੀਆਂ ਸਰਕਾਰਾਂ ਨੇ ਬਣਾਏ, ਅਸੀਂ ਬੀਜੇ ਕੰਢੇ ਚੁੱਗ ਰਹੇ: ਅਮਨ ਅਰੋੜਾ
ਪੰਜਾਬ ਵਿਧਾਨ ਸਭਾ ਵਿੱਚ ਅੱਜ ਸੱਤਾਧਾਰੀ ਆਮ ਆਦਮੀ ਪਾਰਟੀ ਤੇ ਵਿਰੋਧੀ ਧਿਰਾਂ ਵਿੱਚ ਤਿੱਖੀ ਨੋਕ-ਝੋਕ ਹੋਈ। ਵਿਰੋਧੀ ਧਿਰਾਂ ਨੇ ਅਮਨ-ਕਾਨੂੰਨ ਦੀ ਹਾਲਤ ਬਾਰੇ ਸਵਾਲ ਉਠਾਉਂਦਿਆਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਦਾ ਉਭਾਰਿਆ।