*ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸਕੂਲਾਂ ਦੀ ਬਦਲੀ ਜਾਵੇਗੀ ਨੁਹਾਰ-ਵਿਧਾਇਕ ਵਿਜੈ ਸਿੰਗਲਾ*

0
33

 ਮਾਨਸਾ 10 ਅਕਤੂਬਰ (ਸਾਰਾ ਯਹਾਂ/ਮੁੱਖ ਸੰਪਾਦਕ ) : ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਮੰਤਵ ਸਦਕਾ ਪੰਜਾਬ ਸਰਕਾਰ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਸਦਕਾ ਪੰਜਾਬ ਦੇ ਸਕੂਲਾਂ ਦੀ ਨੁਹਾਰ ਬਦਲੀ ਜਾਵੇਗੀ। ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਕੀਤਾ।
ਵਿਧਾਇਕ ਵਿਜੈ ਸਿੰਗਲਾ ਨੇ ਕਿਹਾ ਕਿ ਪਿਛਲੇ ਦਿਨੀਂ ਬੱਚਤ ਭਵਨ ਮਾਨਸਾ ਵਿਖੇ ਮਾਨਸਾ ਹਲਕੇ ਦੇ 60 ਸਕੂਲਾਂ ਦੀਆਂ ਚਾਰਦੀਵਾਰੀ ਲਈ ਜੋਂ ਕਰੀਬ 3 ਕਰੋੜ ਦੇ ਸੈਕਸ਼ਨ ਪੱਤਰ ਵੰਡੇ ਗਏ ਸਨ, ਇਸ ਤਹਿਤ ਮਾਨਸਾ ਹਲਕੇ ਦੇ ਪਿੰਡ ਖਿਆਲਾ ਕਲਾਂ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੀਆਂ ਵਿੱਚ 16.60 ਲੱਖ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਚਾਰਦੀਵਾਰੀ ਤੇ ਸਕੂਲ ਦੀ ਮੁਰੰਮਤ ਦੇ ਕੰਮ ਨੂੰ ਸ਼ੁਰੂ ਕਰਵਾਇਆ ਗਿਆ ਹੈ।
ਇਸ ਮੌਕੇ ਉਨ੍ਹਾਂ ਪਿੰਡ ਬਰਨਾਲਾ ਦੇ ਸਰਕਾਰੀ ਮਿਡਲ ਸਕੂਲ ਦਾ ਦੌਰਾ ਕਰਨ ਮੌਕੇ ਦੱਸਿਆ ਕਿ ਇਸ ਸਕੂਲ ਜੋ ਵੀ ਸਮੱਸਿਆਵਾਂ ਹਨ, ਉਨ੍ਹਾਂ ਦਾ ਵੀ ਜਲਦ ਹੱਲ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਸਕੂਲਾਂ ਲਈ ਮਿਲਣ ਵਾਲੀ ਸਹਾਇਤਾ ਰਾਸ਼ੀ ਦੀ ਸੁਚੱਜੀ ਵਰਤੋਂ ਕਰਕੇ ਵਿਦਿਆਰਥੀਆਂ ਨੂੰ ਸਕੂਲਾਂ ਵਿੱਚ ਵਧੀਆ ਮਾਹੌਲ ਦਿੱਤਾ ਜਾਵੇਗਾ ਤਾਂ ਹੀ ਸਾਡੇ ਸਕੂਲਾਂ ਦੇ ਬੱਚੇ ਪੜ੍ਹ-ਲਿਖ ਕੇ ਆਪਣੇ ਦੇਸ਼, ਜ਼ਿਲ੍ਹੇ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕਰਨਗੇ। ਉਨ੍ਹਾਂ ਪੰਜਾਬ ਦੇ ਸਕੂਲਾਂ ਨੂੰ ਵਿਸ਼ਵ-ਪੱਧਰੀ ਬਣਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।

NO COMMENTS