*ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਹਰ ਸੰਭਵ ਯਤਨ ਕਰਾਂਗੇ-ਵਿਧਾਇਕ ਬੁੱਧ ਰਾਮ*

0
16

ਮਾਨਸਾ, 20 ਮਈ  (ਸਾਰਾ ਯਹਾਂ/  ਮੁੱਖ ਸੰਪਾਦਕ) : ਸਿੱਖਿਆ ਅਤੇ ਸਿਹਤ ਦੇ ਖੇਤਰ ਨੂੰ ਪ੍ਰਫੁੱਲਿਤ ਕਰਨਾ ਪੰਜਾਬ ਸਰਕਾਰ ਦੀ ਤਰਜੀਹ ਹੈ। ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਬੁਢਲਾਡਾ ਪਿ੍ਰੰਸੀਪਲ ਸ੍ਰ. ਬੁੱਧ ਰਾਮ ਨੇ ਪਿੰਡ ਬਰ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਸ਼ਿਰਕਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰ. ਚਰਨਜੀਤ ਸਿੰਘ ਅੱਕਾਂਵਾਲੀ ਵੀ ਮੌਜੂਦ ਸਨ।
  ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਮਾਡਲ ਅਤੇ ਕਾਨਵੈਂਟ ਸਕੂਲਾਂ ਤੋਂ ਵਧੇਰੇ ਆਧੁਨਿਕ ਤਕਨੀਕਾਂ ਨਾਲ ਲੈਸ ਕਰਕੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੂੰ ਮਿਆਰੀ ਵਿੱਦਿਆ ਦੇਣ ਲਈ ਪੰਜਾਬ ਸਰਕਾਰ ਵਚਨਬੱਧ ਹੈ। ਸਿੱਖਿਆ ਦੇ ਖੇਤਰ ਵਿਚ ਸਰਕਾਰ ਦੇ ਉਪਰਾਲਿਆਂ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਦੇਸ਼ ਦੇ ਵੱਡੇ ਅਹੁਦਿਆਂ ਤੇ ਬਿਰਾਜਮਾਨ ਹੋਣ ਦੇ ਸਮਰੱਥ ਬਣਨਗੇ। ਆਮ ਲੋਕਾਂ ਦੀ ਆਪਣੇ ਬੱਚਿਆ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਤੇ ਵਿੱਦਿਆ ਹਾਸਲ ਕਰਵਾਉਣ ਬਾਰੇ ਸੋਚ ਹੁਣ ਬਦਲ ਰਹੀ ਹੈ।
   ਵਿਧਾਇਕ ਬੁੱਧ ਰਾਮ ਨੇ ਪਿੰਡ ਦੇ ਦਾਨੀ ਸੱਜਣ ਜਿਨ੍ਹਾਂ ਦਾ ਸਿੱਖਿਆ ਦੇ ਖੇਤਰ ਵਿਚ ਅਹਿਮ ਯੋਗਦਾਨ ਹੈ ਉਨ੍ਹਾਂ ਦੀ ਹੌਂਸਲਾ ਅਫਜਾਈ ਲਈ ਕੀਤੀ। ਉਨ੍ਹਾਂ ਕਿਹਾ ਕਿ ਵਧੀਆ ਸਿੱਖਿਆ ਲਈ ਵਿਦਿਆਰਥੀਆਂ ਨੂੰ ਸਕੂਲਾਂ ਵਿਚ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਸਰਕਾਰ ਕੋਲ ਫੰਡਾ ਦੀ ਕੋਈ ਕਮੀਂ ਨਹੀਂ ਹੈ। ਉਨ੍ਹਾਂ ਕਿਹਾ ਕਿ ਸਕੂਲ ਦੀਆ ਜੋ ਵੀ ਮੰਗਾਂ ਹਨ ਉਨ੍ਹਾਂ ਨੂੰ ਜਲਦੀ ਪੂਰਾ ਕੀਤਾ ਜਾਵੇਗਾ।
   ਇਸ ਮੌਕੇ ਪਿੰਡ ਦੇ ਦਾਨੀ ਸੱਜਣਾਂ ਨੇ ਸਕੂਲ ਨੂੰ ਪੱਖੇ ਦਾਨ ਕੀਤੇ।ਵਿਧਾਇਕ ਬੁੱਧ ਰਾਮ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰ ਚਰਨਜੀਤ ਸਿੰਘ ਅੱਕਾਵਾਲੀ ਨੇ ਦਾਨੀ ਸੱਜਣਾ ਦੇ ਇਸ ਨੇਕ ਉਪਰਾਲੇ ਦੀ ਸ਼ਲਾਘਾ ਕੀਤੀ।

NO COMMENTS