*ਸਿੱਖਿਆ ਮੰਤਰੀ ਦੀ ਕੋਠੀ ਵੱਲ ਕੂਚ ਕਰਦੇ ਅਧਿਆਪਕਾਂ ਤੇ ਪੁਲਿਸ ਵਿਚਾਲੇ ਖਿੱਚ ਧੂਹ, ਕਈਆਂ ਦੇ ਫਟੇ ਕੱਪੜੇ*

0
28

ਬਰਨਾਲਾ1,ਮਈ (ਸਾਰਾ ਯਹਾਂ/ਬਿਊਰੋ ਨਿਊਜ਼)  – ਆਪਣੀਆਂ ਮੰਗਾਂ ਨੂੰ ਲੈ ਕੇ ਬੀਐੱਡ ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਦਾ ਸੰਘਰਸ਼ ਜਾਰੀ ਹੈ । ਇਸ ਨੂੰ ਲੈ ਕੇ ਅੱਜ ਬਰਨਾਲਾ ਵਿੱਚ ਇਹਨਾਂ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਗੁਰਮੀਤ ਸਿੰਘ ਦੇ ਘਰ ਦਾ ਘਿਰਾਓ ਦੀ ਕੋਸ਼ਿਸ਼ ਕੀਤੀ ਗਈ ਪਰ ਪੁਲਿਸ ਵੱਲੋਂ ਪਹਿਲਾਂ ਹੀ ਅਧਿਆਪਕਾਂ ਨੂੰ ਰੋਕ ਦਿੱਤਾ ਗਿਆ ।

ਵੱਡੀ ਗਿਣਤੀ ਵਿੱਚ ਤਾਇਨਾਤ ਪੁਲੀਸ ਫੋਰਸ ਨੂੰ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਣ ਲਈ ਜੱਦੋ-ਜਹਿਦ ਕਰਨੀ ਪਈ। ਖਿੱਚ-ਧੂਹ ਦੌਰਾਨ ਇਕ ਵਿਅਕਤੀ ਦੀ ਦਸਤਾਰ ਉਤਰ ਗਈ ਜਦਕਿ ਕਈ ਲੋਕਾਂ ਦੇ ਕੱਪੜੇ ਫਟ ਗਏ। ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਣ ਲਈ ਮੌਕੇ ’ਤੇ ਤਾਇਨਾਤ ਪੁਲੀਸ ਵੱਲੋਂ ਵੱਡੇ ਬੈਰੀਕੇਡ ਲਾਏ ਗਏ ਸਨ ਪਰ ਇਸ ਦੌਰਾਨ ਪ੍ਰਦਰਸ਼ਨ ਇੰਨਾ ਵੱਧ ਗਿਆ ਕਿ ਬੇਰੁਜ਼ਗਾਰ ਅਧਿਆਪਕਾਂ ਅਤੇ ਪੁਲੀਸ ਵਿਚਾਲੇ ਹੱਥੋਪਾਈ ਹੋ ਗਈ। ਜਿਸ ਤੋਂ ਬਾਅਦ ਅਧਿਆਪਕਾਂ ਵੱਲੋਂ ਉੱਥੇ ਹੀ ਧਰਨਾ ਲਾ ਦਿੱਤਾ ਗਿਆ । 

ਰੋਸ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਆਮ ਆਦਮੀ ਹੋਣ ਦਾ ਦਾਅਵਾ ਕਰਨ ਵਾਲੀ ਪਾਰਟੀ ਦੀ ਸਰਕਾਰ ਪਿਛਲੀਆਂ ਸਰਕਾਰਾਂ ਨਾਲੋਂ ਬੇਰਹਿਮ ਨਿਕਲੀ ਹੈ। ਪੁਲਿਸ ਦੀ ਕਾਰਵਾਈ ਤੋਂ ਬਾਅਦ ਇਸ ਯੂਨੀਅਨ ਮੈਂਬਰਾਂ ਨੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਦੇ ਘਰ ਦੇ ਨੇੜੇ ਮਰਨ ਵਰਤ ਸ਼ੁਰੂ ਕਰ ਦਿੱਤਾ, ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਵਾਅਦਾ ਕੀਤਾ ਸੀ ਕਿ ਜਿਨ੍ਹਾਂ ਦੀ ਉਮਰ ਪੂਰੀ ਹੋ ਚੁੱਕੀ ਹੈ ਉਹਨਾਂ ਨੂੰ 5 ਸਾਲ ਦੀ ਛੂਟ ਦਿੱਤੀ ਜਾਵੇਗੀ , ਪਰ ਹੁਣ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਨਹੀਂ ਸੁਣ ਰਹੇ, ਜਿਸ ਦੇ ਖਿਲਾਫ ਉਨ੍ਹਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹੈ ਹੈ ਅਤੇ ਮਰਨ ਵਰਤ ਸ਼ੁਰੂ ਕਰ ਦਿੱਤਾ ਹੈ ਉਹਨਾਂ ਕਿਹਾ ਕਿ  ਜਦ ਤੱਕ ਉਹਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਦ ਤੱਕ ਉਹਨਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ। 

ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮਰਨ ਵਰਤ ‘ਤੇ ਬੈਠੇ ਯੂਨੀਅਨ ਦੇ ਪ੍ਰਧਾਨ ਰਮਨ ਕੁਮਾਰ ਨੇ ਦੱਸਿਆ ਕਿ ਪਿਛਲੀ ਕਾਂਗਰਸ ਸਰਕਾਰ ਵੱਲੋਂ 8 ਜਨਵਰੀ 2022 ਨੂੰ ਡੀ. , ਮਾਸਟਰ ਕਾਡਰ ਦੀਆਂ 4161 ਅਸਾਮੀਆਂ ਭਰੀਆਂ ਗਈਆਂ ਸਨ। ਇਸ਼ਤਿਹਾਰ ਆਇਆ ਸੀ ਅਤੇ ਇਸ ਵਿੱਚ ਉਮਰ ਹੱਦ 37 ਸਾਲ ਰੱਖੀ ਗਈ ਸੀ। ਉਨ੍ਹਾਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਕਾਰਨ ਇਹ ਲੋਕ ਵੱਧ ਉਮਰ ਦੇ ਹੋ ਗਏ ਹਨ ਅਤੇ ਪਿਛਲੀ ਕਾਂਗਰਸ ਸਰਕਾਰ ਵੱਲੋਂ ਇਨ੍ਹਾਂ ਅਸਾਮੀਆਂ ਦੀ ਵੱਧ ਤੋਂ ਵੱਧ ਸੀਮਾ 37 ਸਾਲ ਰੱਖੀ ਗਈ ਸੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣ ਰੈਲੀਆਂ ਵਿੱਚ ਵਾਅਦਾ ਕੀਤਾ ਸੀ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਉਨ੍ਹਾਂ ਨੂੰ ਉਮਰ ਹੱਦ ਵਿੱਚ 5 ਸਾਲ ਦੀ ਛੋਟ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here