*ਸਿੱਖਿਆ ਮੰਤਰੀ ਨੂੰ ਘੇਰਨ ਗਏ ਬੇਰੁਜ਼ਗਾਰ ਅਧਿਆਪਕਾਂ ‘ਤੇ ਪੁਲਿਸ ਨੇ ਵਰ੍ਹਾਏ ਡੰਡੇ*

0
18

ਜਲੰਧਰ 28,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼): : ਬੇਰੁਜ਼ਗਾਰ ਅਧਿਆਪਕ ਪਿਛਲੇ 22 ਦਿਨਾਂ ਤੋਂ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ ਪਰ ਪੰਜਾਬ ਸਰਕਾਰ ਇਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰ ਰਹੀ। ਜਿਸ ਨੂੰ ਲੈ ਕੇ ਇਨ੍ਹਾਂ ਦੇ ਵਲੋਂ ਬੀਤੇ ਦਿਨੀਂ ਹੀ ਪੰਜਾਬ ਸਰਕਾਰ ਦੇ ਖ਼ਿਲਾਫ਼ ਤੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਹਲਕੇ ਦੇ ਵਿਚ ਉਨ੍ਹਾਂ ਦਾ ਭੰਡੀ ਪ੍ਰਚਾਰ ਕੀਤਾ ਗਿਆ, ਨਾਲ ਹੀ ਅੱਜ ਉਨ੍ਹਾਂ ਦੇ ਵੱਲੋਂ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਦਾ ਘਿਰਾਓ ਵੀ ਕੀਤਾ ਗਿਆ। ਜਿੱਥੇ ਕਿ ਪੁਲਿਸ ਵੱਲੋਂ ਉਨ੍ਹਾਂ ‘ਤੇ ਲਾਠੀਚਾਰਜ ਕੀਤਾ ਗਿਆ। ਪੁਲਿਸ ਨਾਲ ਬੇਰੁਜ਼ਗਾਰ ਅਧਿਆਪਕਾਂ ਦਾ ਇਸ ‘ਚ ਕਾਫ਼ੀ ਧੱਕਾਮੁੱਕੀ ਹੋਈ ਇਸ ਮੌਕੇ ‘ਤੇ ਬੇਰੁਜ਼ਗਾਰ ਅਧਿਆਪਕ ਅਮਨ ਨੇ ਕਿਹਾ ਕਿ ਲਗਾਤਾਰ ਮੀਟਿੰਗਾਂ ਹੋ ਰਹੀਆਂ ਹਨ ਪਰ ਕੋਈ ਵੀ ਸਿੱਟਾ ਨਹੀਂ ਨਿਕਲਿਆ ਪੰਜਾਬ ਸਰਕਾਰ ਸਾਨੂੰ ਲਾਰੇ ਤੇ ਲਾਰੇ ਹੀ ਲਗਾਈ ਜਾ ਰਹੀ ਹੈ ਸਾਡੀਆਂ ਮੰਗਾਂ ਨੂੰ ਪੂਰਾ ਨਹੀਂ ਕਰ ਰਹੀ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਇਹ ਵੱਡੇ ਪੱਧਰ ਤੇ ਰੋਸ ਪ੍ਰਦਰਸ਼ਨ ਕਰਨਗੇ।

LEAVE A REPLY

Please enter your comment!
Please enter your name here