*ਸਿੱਖਿਆ ਮੰਤਰੀ ਨੇ 23 ਲਾਭਪਾਤਰੀਆਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਦਿੱਤੇ*

0
43

ਚੰਡੀਗੜ੍ਹ, 26 ਮਈ (ਸਾਰਾ ਯਹਾਂ/ ਮੁੱਖ ਸੰਪਾਦਕ ): ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ 23 ਲਾਭਪਾਤਰੀਆਂ ਨੂੰ ਤਰਸ ਦੇ ਆਧਾਰ ਉੱਤੇ ਸਿੱਖਿਆ ਵਿਭਾਗ ਵਿੱਚ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ। ਇਨ੍ਹਾਂ ਵਿੱਚ 7 ਕਲਰਕ, 4 ਐੱਸ.ਐੱਲ.ਏ., 9 ਸੇਵਾਦਾਰ ਅਤੇ 3 ਚੌਕੀਦਾਰ ਸ਼ਾਮਲ ਹਨ। 
ਅੱਜ ਪੰਜਾਬ ਭਵਨ ਵਿਖੇ ਸਿੱਖਿਆ ਮੰਤਰੀ ਮੀਤ ਹੇਅਰ ਨੇ ਤਰਸ ਦੇ ਆਧਾਰ ਤੇ ਨਿਯੁਕਤੀ ਪੱਤਰ ਦੇਣ ਸਮੇਂ ਲਾਭਪਾਤਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਵੱਲੋਂ ਵਿਭਾਗ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਆਪ ਸਭ ਨੂੰ ਵਿਭਾਗ ਵਿੱਚ ਕਾਰਜ ਕਰਨ ਦਾ ਇਹ ਮੌਕਾ ਆਪ ਦੇ ਪਰਿਵਾਰ ਦੀ ਵਿਛੜੀ ਹੋਈ ਸ਼ਖਸ਼ੀਅਤ ਕਾਰਨ ਵਿਭਾਗੀ ਨੇਮਾਂ ਅਨੁਸਾਰ ਬਹੁਤ ਘੱਟ ਸਮੇਂ ਦੇ ਅੰਦਰ ਹੀ ਮਿਲਿਆ ਹੈ। ਵਿੱਛੜੇ ਪਰਿਵਾਰਕ ਮੈਂਬਰ ਦਾ ਘਾਟਾ ਤਾਂ ਪੂਰਾ ਨਹੀਂ ਹੋ ਸਕਦਾ ਪਰ ਵਿਭਾਗ ਵੱਲੋਂ ਘੱਟ ਸਮੇਂ ਅੰਦਰ ਇਹ ਨਿਯੁਕਤੀ ਪੱਤਰ ਦੇ ਕੇ ਪਰਿਵਾਰਾਂ ਨੂੰ ਮੱਦਦ ਦੇਣ ਦੀ ਨਿਮਾਣੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਇਸ ਮੌਕੇ ਨਵੇਂ ਨਿਯੁਕਤ ਹੋਏ ਕਰਮਚਾਰੀਆਂ ਨੂੰ ਉੱਜਵਲ ਭਵਿੱਖ ਅਤੇ ਤੰਦਰੁਸਤ ਜੀਵਨ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਤਰਸ ਦੇ ਆਧਾਰ ਉੱਤੇ ਨੌਕਰੀ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਅਤੇ ਉਨ੍ਹਾਂ ਦੇ ਨਾਲ ਆਏ ਸਰਪ੍ਰਸਤਾਂ ਨੇ ਸਿੱਖਿਆ ਮੰਤਰੀ ਮੀਤ ਹੇਅਰ ਅਤੇ ਪੰਜਾਬ ਸਰਕਾਰ ਦਾ ਬਹੁਤ ਹੀ ਘੱਟ ਸਮੇਂ ਵਿੱਚ ਨੌਕਰੀ ਦੇਣ ਦੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਧੰਨਵਾਦ ਕੀਤਾ।
ਇਸ ਮੌਕੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਪ੍ਰਦੀਪ ਕੁਮਾਰ ਅਗਰਵਾਲ, ਡੀ.ਪੀ.ਆਈ. (ਸੈਕੰਡਰੀ ਸਿੱਖਿਆ), ਐਸ.ਸੀ.ਈ.ਆਰ.ਟੀ. ਦੇ ਡਾਇਰੈਕਟਰ ਮਨਿੰਦਰ ਸਿੰਘ ਸਰਕਾਰੀਆ ਤੇ ਡਿਪਟੀ ਸਟੇਟ ਪ੍ਰੋਜੈਕਟ ਡਾਇਰੈਕਟਰ ਗੁਰਜੀਤ ਸਿੰਘ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here