ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਡੀ.ਪੀ.ਆਈਜ਼, ਡੀ.ਈ.ਓਜ਼ ਤੇ ਹੋਰ ਉੱਚ ਅਧਿਕਾਰੀਆਂ ਨਾਲ ਵੀਡਿਓ ਕਾਨਫਰੰਸਿੰਗ ਜ਼ਰੀਏ ਕੀਤੀ ਮੀਟਿੰਗ

0
46

ਪਟਿਆਲਾ/ਚੰਡੀਗੜ•, 17 ਅਪ੍ਰੈਲ:(ਸਾਰਾ ਯਹਾ, ਬਲਜੀਤ ਸ਼ਰਮਾ) ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਥਾਨਕ ਮਲਟੀਪਰਪਜ਼ ਸਕੂਲ ਤੋਂ ਸਕੱਤਰ ਸਕੂਲ ਸਿੱਖਿਆ ਿਸ਼ਨ ਕੁਮਾਰ ਨਾਲ ਡੀ.ਪੀ.ਆਈਜ਼, ਸਾਰੇ ਜ਼ਿਲਿਆਂ ਦੇ ਜ਼ਿਲਾ ਸਿੱਖਿਆ ਅਫ਼ਸਰਾਂ, ਡਿਪਟੀ ਡੀ.ਈ.ਓਜ਼ ਅਤੇ ਸਿੱਖਿਆ ਵਿਭਾਗ ਦੇ ਹੋਰ ਉੱਚ ਅਧਿਕਾਰੀਆਂ ਨਾਲ ਵੀਡਿਓ ਕਾਨਫਰੰਸਿੰਗ ਜ਼ਰੀਏ ਮੀਟਿੰਗ ਕੀਤੀ। ਸ਼੍ਰੀ ਸਿੰਗਲਾ ਨੇ ਕਿਹਾ ਕਿ ਜਲਦ ਹੀ ਪੰਜਾਬ ‘ਚ ਮੌਜੂਦ ਸਾਰੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਬਲਾਕਾਂ ‘ਚ ਤੈਨਾਤ ਵਿਭਾਗ ਦੇ ਅਧਿਕਾਰੀਆਂ ਨਾਲ ਵੀ ਵੀਡਿਓ ਕਾਨਫਰੰਸਿੰਗ ਜ਼ਰੀਏ ਮੀਟਿੰਗ ਕੀਤੀ ਜਾਵੇਗੀ ਤਾਂ ਜੋ ਸਿੱਖਿਆ ਦੇ ਖੇਤਰ ‘ਚ ਤੈਨਾਤ ਹਰ ਸਖ਼ਸ਼ ਨੂੰ ਜਵਾਬਦੇਹ ਬਣਾਇਆ ਜਾ ਸਕੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਵਿਦਿਆਰਥੀਆਂ ਨਾਲ ਲਗਾਤਾਰ ਰਾਬਤਾ ਬਣਾ ਕੇ ਉਨਾਂ ਨੂੰ ਸਮੇਂ ਦੇ ਹਾਣੀ ਬਣਾਉਣ ਅਤੇ ਸਮਾਜ ਭਲਾਈ ਦੇ ਗੁਣ ਵੀ ਪੜਾਈ ਦੇ ਨਾਲੋ-ਨਾਲ ਉਨਾਂ ‘ਚ ਵਿਕਸਿਤ ਕੀਤੇ ਜਾਣ। ਉਨਾਂ ਕਿਹਾ ਕਿ ਹਾਲਾਂਕਿ ਕੋਰੋਨਾਵਾਇਰਸ ਫੈਲਣ ਕਾਰਨ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਬੇਸ਼ਕੀਮਤੀ ਸਮਾਂ ਖ਼ਰਾਬ ਹੋਇਆ ਹੈ ਪਰ ਹੁਣ ਅਸੀਂ ਇਹ ਤਹੱਈਆ ਕੀਤਾ ਹੈ ਕਿ ਇਸ ਸਮੇਂ ਨੂੰ ਅਜਾਈਂ ਗਵਾਉਣ ਦੀ ਬਜਾਏ ਆਪਣੇ ਆਪ ਤੇ ਵਿਦਿਆਰਥੀਆਂ ਨੂੰ ਹੋਰ ਨਿਖਾਰਨ ‘ਤੇ ਲਗਾਇਆ ਜਾਵੇ।
ਵੀਡਿਓ ਕਾਨਫਰੰਸਿੰਗ ਦੌਰਾਨ ਕੈਬਨਿਟ ਮੰਤਰੀ ਨੇ ਹਾਲ ਹੀ ਵਿਚ ਪਦਉੱਨਤ ਹੋਏ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਵਧਾਈ ਦਿੱਤੀ ਅਤੇ ਹਦਾਇਤ ਕੀਤੀ ਕਿ ਹੁਣ ਉਹ ਆਪਣੀ ਜ਼ਿੰਮੇਵਾਰੀ ਹੋਰ ਵੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ। ਉਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਅਤੇ ਉਨਾਂ ਦੀ ਸਿੱਖਣ ਸਮਰੱਥਾ ਵਧਾਉਣ ਲਈ ਅਧਿਆਪਕਾਂ ਨੂੰ ਵੀ ਨਵੀਂਆਂ ਤਕਨੀਕਾਂ ਨੂੰ ਵਰਤੋਂ ਵਿਚ ਲਿਆਉਣਾ ਪਵੇਗਾ।
———

LEAVE A REPLY

Please enter your comment!
Please enter your name here