*ਸਿੱਖਿਆ ਰਾਹੀਂ ਸਮਾਜ ਨੂੰ ਦਿਸ਼ਾ ਦੇਣ ਦਾ ਕੰਮ ਕਰਦੇ ਹਨ ਅਧਿਆਪਕ : ਕੰਗ*

0
11

ਫਗਵਾੜਾ 1 ਅਕਤੂਬਰ (ਸਾਰਾ ਯਹਾਂ/ਸ਼ਿਵ ਕੋੜਾ) ਲਾਇਨਜ਼ ਕਲੱਬ ਫਗਵਾੜਾ ਚੈਂਪੀਅਨ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਂਸ ਫਗਵਾੜਾ ਵਿਖੇ ਅੰਤਰਰਾਸ਼ਟਰੀ ਅਧਿਆਪਕ ਦਿਵਸ ਮੌਕੇ ਇਕ ਸਨਮਾਨ ਸਮਾਗਮ ਕਰਵਾਇਆ ਗਿਆ। ਕਲੱਬ ਦੇ ਪ੍ਰਧਾਨ ਲਾਇਨ ਸੰਜੀਵ ਸੂਰੀ ਦੀ ਦੇਖ-ਰੇਖ ਹੇਠ ਕਰਵਾਏ ਸਮਾਗਮ ਦੀ ਪ੍ਰਧਾਨਗੀ ਸਕੂਲ ਪ੍ਰਿੰਸੀਪਲ ਰਣਜੀਤ ਕੁਮਾਰ ਗੋਗਨਾ ਨੇ ਕੀਤੀ। ਇਸ ਦੌਰਾਨ ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਚੇਅਰਮੈਨ (ਪੀਸ ਪੋਸਟਰ) ਲਾਇਨ ਗੁਰਦੀਪ ਸਿੰਘ ਕੰਗ ਐਮ.ਜੇ.ਐਫ. ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਲੱਬ ਵਲੋਂ ਸਕੂਲ ਦੇ ਪੰਜ ਅਧਿਆਪਕਾਂ ਨੂੰ ਸਿੱਖਿਆ ਦੇ ਖੇਤਰ ਵਿੱਚ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਲਈ ਸਨਮਾਨਿਤ ਕੀਤਾ ਗਿਆ। ਸਨਮਾਨਿਤ ਅਧਿਆਪਕਾਂ ਵਿੱਚ ਸੋਸ਼ਲ ਸਟੱਡੀਜ਼ ਮਿਸਟਰੈਸ ਅਨੀਤਾ ਕੁਮਾਰੀ ਸੋਮਰਾ, ਸਾਇੰਸ ਮਿਸਟਰੈਸ ਰਵਨੀਤ ਕੌਰ ਸਿੱਧੂ, ਐੱਸ.ਸੀ.ਆਈ. ਮਿਸਟਰੈਸ ਸ਼ਿਲਪਾ ਪੁੰਜ ਤੋਂ ਇਲਾਵਾ ਪੰਜਾਬੀ ਮਿਸਟਰੈਸ ਗੁਰਪ੍ਰੀਤ ਕੌਰ ਅਤੇ ਪੰਜਾਬੀ ਮਿਸਟਰੈਸ ਕੁਲਜੀਤ ਕੌਰ ਸ਼ਾਮਲ ਹਨ। ਜਿਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸ਼ੁੱ ਇੱਛਾਵਾਂ ਦਿੱਤੀਆਂ ਗਈਆਂ। ਲਾਇਨ ਗੁਰਦੀਪ ਸਿੰਘ ਕੰਗ ਨੇ ਲਾਇਨਜ਼ ਕਲੱਬ ਫਗਵਾੜਾ ਚੈਂਪੀਅਨ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਧਿਆਪਕ ਹੀ ਸਮਾਜ ਨੂੰ ਸੇਧ ਦਿੰਦੇ ਹਨ। ਉਹਨਾਂ ਦਾ ਹਮੇਸ਼ਾ ਸਤਿਕਾਰ ਹੋਣਾ ਚਾਹੀਦਾ ਹੈ। ਕੋਈ ਵਿਅਕਤੀ ਭਾਵੇਂ ਕਿੰਨੇ ਵੀ ਉੱਚੇ ਅਹੁਦੇ ’ਤੇ ਪਹੁੰਚ ਜਾਵੇ, ਉਸ ਦੀ ਸਫ਼ਲਤਾ ਵਿੱਚ ਅਧਿਆਪਕ ਵਿਸ਼ੇਸ਼ ਭੂਮਿਕਾ ਨਿਭਾਉਂਦੇ ਹਨ। ਪਿ੍ਰੰਸੀਪਲ ਰਣਜੀਤ ਕੁਮਾਰ ਗੋਗਨਾ ਨੇ ਮੁੱਖ ਮਹਿਮਾਨ ਲਾਇਨ ਗੁਰਦੀਪ ਸਿੰਘ ਕੰਗ ਨੂੰ ਦੁਸ਼ਾਲਾ ਭੇਂਟ ਕਰਕੇ ਸਨਮਾਨਿਤ ਕੀਤਾ ਅਤੇ ਕਿਹਾ ਕਿ ਅਧਿਆਪਕਾਂ ਦਾ ਸਤਿਕਾਰ ਹਮੇਸ਼ਾ ਹੀ ਉਨ੍ਹਾਂ ਨੂੰ ਲਗਨ ਦੇ ਨਾਲ ਡਿਊਟੀ ਪ੍ਰਤੀ ਉਤਸ਼ਾਹਿਤ ਕਰਦਾ ਹੈ। ਇਸ ਪ੍ਰੋਜੈਕਟ ਦੇ ਡਾਇਰੈਕਟਰ ਕਲੱਬ ਦੇ ਸਕੱਤਰ ਲਾਇਨ ਦਿਨੇਸ਼ ਖਰਬੰਦਾ ਅਤੇ ਪੀ.ਆਰ.ਓ. ਲਾਇਨ ਸਤਵਿੰਦਰ ਸਿੰਘ ਭਮਰਾ ਸਨ। ਕਲੱਬ ਦੇ ਕੈਸ਼ੀਅਰ ਲਾਇਨ ਅਜੇ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਨਵੀਂ ਬਣੀ ਕਲੱਬ ਦਾ ਇਹ ਚੌਥਾ ਪ੍ਰੋਜੈਕਟ ਹੈ। ਉਹਨਾਂ ਨੇ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਵੀ ਅਜਿਹੇ ਉਪਰਾਲੇ ਜਾਰੀ ਰਹਿਣਗੇ। ਸਟੇਜ ਦਾ ਸੰਚਾਲਨ ਲਾਇਨ ਸੁਸ਼ੀਲ ਸ਼ਰਮਾ ਡਿਸਟ੍ਰਿਕਟ ਚੇਅਰਮੈਨ (ਜੀ.ਐਸ.ਟੀ.) ਨੇ ਜਾਣੇ-ਪਛਾਣੇ ਅੰਦਾਜ਼ ਵਿੱਚ ਕੀਤਾ। ਇਸ ਮੌਕੇ ਲਾਇਨ ਸੁਮਿਤ ਭੰਡਾਰੀ, ਲਾਇਨ ਸ਼ਸ਼ੀ ਕਾਲੀਆ, ਲਾਇਨ ਸਾਰੰਗ ਨਿਸਚਲ, ਲਾਇਨ ਮਨੋਜ ਕੁਮਾਰ, ਲਾਇਨ ਵਿੱਕੀ ਚੁੰਬਰ ਤੋਂ ਇਲਾਵਾ ਸਕੂਲ ਸਟਾਫ ਦੀਪਕ ਸਹਿਗਲ, ਸਤਨਾਮ ਸਿੰਘ, ਦੇਸਰਾਜ, ਸ਼ਰੂਤੀ ਦੁੱਗਲ ਆਦਿ ਹਾਜਰ ਸਨ।

NO COMMENTS