*ਸਿੱਖਿਆ ਵਿਭਾਗ ਨੇ ਤਰੱਕੀ ਵਾਸਤੇ ਅਧਿਆਪਕਾਂ ਅਤੇ ਗੈਰ ਅਧਿਆਪਨ ਕਰਮਚਾਰੀਆਂ ਨੂੰ ਆਪਣੇ ਦਸਤਾਵੇਜ਼ ਅੱਪਲੋਡ ਕਰਨ ਲਈ ਹੋਰ ਸਮਾਂ ਦਿੱਤਾ*

0
54

ਚੰਡੀਗੜ, 20 ਅਪ੍ਰੈਲ ( ਸਾਰਾ ਯਹਾਂ /ਮੁੱਖ ਸੰਪਾਦਕ) ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕਾਂ ਅਤੇ ਗੈਰ ਅਧਿਆਪਨ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਉਨਾਂ ਨੂੰ ਤਰੱਕੀਆਂ ਦੇ ਸਬੰਧ ਵਿੱਚ ਆਪਣੇ ਸਬੰਧਤ ਦਸਤਾਵੇਜ਼ ਅੱਪਲੋਡ ਕਰਨ ਲਈ ਹੋਰ ਸਮਾਂ ਦੇ ਦਿੱਤਾ ਹੈ।ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਾਇਮਰੀ ਕਾਡਰ ਦੇ ਅਧਿਆਪਕਾਂ ਅਤੇ ਗੈਰ ਅਧਿਆਪਨ ਕਰਮਚਾਰੀਆਂ (ਕਲਰਕ, ਜੂਨੀਅਰ ਸਹਾਇਕ, ਸਟੈਨੋ ਟਾਇਪਿਸਟ, ਜੂਨੀਅਰ ਸਕੇਲ ਸਟੈਨੋਗ੍ਰਾਫਰ, ਲਾਇਬ੍ਰੇਰੀਅਨ, ਸਹਾਇਕ ਲਾਇਬ੍ਰੇਰੀਅਨ, ਲਾਇਬ੍ਰਰੇਰੀ ਰਿਸਟੋਰਰ ਅਤੇ ਸੀਨੀਅਰ ਲਾਇਬ੍ਰੇਰੀ ਅਟੈਂਡੈਂਟ) ਦੀ ਤਰੱਕੀ ਕਰਨ ਲਈ ਉਨਾਂ ਨੂੰ ਆਪਣੀਆਂ ਗੁਪਤ ਰਿਪੋਰਟਾਂ, ਵਿਦਿਆਕ ਯੋਗਤਾ ਦੇ ਸਰਟੀਫਿਕੇਟ ਅਤੇ ਸਰਵਿਸ ਰਿਕਾਰਡ ਸਬੰਧੀ ਸਾਰਾ ਡਾਟਾ 17 ਅਪ੍ਰੈਲ ਤੱਕ ਅੱਪਲੋਡ  ਕਰਨ ਲਈ ਆਖਿਆ ਗਿਆ ਸੀ। ਪਰ ਵਿਭਾਗ ਦੀ ਈ-ਪੋਰਟਲ ਸਹੀ ਢੰਗ ਨਾਲ ਕੰਮ ਨਾ ਕਰਨ ਕਰਕੇ ਬਹੁਤ ਸਾਰੇ ਕਰਮਚਾਰੀ ਆਪਣਾ ਡਾਟਾ ਆਨ ਲਾਈਨ ਅੱਪਲੋਡ ਨਹੀਂ ਕਰ ਸਕੇ। ਇਸ ਕਰਕੇ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਆਪਣਾ ਡਾਟਾ ਅੱਪ ਲੋਡ ਕਰਨ ਲਈ 22 ਅਪ੍ਰੈਲ ਤੱਕ ਦਾ ਹੋਰ ਸਮਾਂ ਦਿੱਤਾ ਗਿਆ ਹੈ।———-   

LEAVE A REPLY

Please enter your comment!
Please enter your name here