ਮੋਹਾਲੀ 17,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ਦੇ ਸਿੱਖਿਆ ਵਿਭਾਗ ਨੇ ਚੋਣਾਂ ਤੋਂ ਪਹਿਲਾਂ ਇਕ ਵਾਰ ਅਧਿਆਪਕਾਂ ਦੀ ਭਰਤੀ ਵਾਸਤੇ ਵੱਖ-ਵੱਖ ਇਸ਼ਤਿਹਾਰ ਜਾਰੀ ਕੀਤੇ ਗਏ ਹਨ। ਡਾਇਰੈਕਟਰ ਸਿੱਖਿਆ ਭਰਤੀ ਡਾਇਰੈਕਟੋਰੇਟ ਪੰਜਾਬ ਵੱਲੋਂ ਜਾਰੀ ਇਸ਼ਤਿਹਾਰ ’ਚ ਇਸ ਭਰਤੀ ਨੂੰ ਘਰ-ਘਰ ਰੁਜ਼ਗਾਰ ਸਕੀਮ ਦਾ ਹਿੱਸਾ ਦੱਸਿਆ ਗਿਆ ਹੈ ਜਿਸ ਵਿਚ ਮਾਸਟਰ ਕਾਡਰ ਨਾਲ ਸਬੰਧਤ 4185 ਪੋਸਟਾਂ ਭਰਨ ਦਾ ਫ਼ੈਸਲਾ ਲਿਆ ਗਿਆ ਹੈ, ਇਨ੍ਹਾਂ ’ਚ ਆਰਟ ਐਂਡ ਕਾਰਫ਼ਟ ਅਧਿਆਪਕਾਂ ਦੀਆਂ 250, ਲੈਕਚਰਾਰ ਕਾਡਰ 343 ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਅਸਾਮੀਆਂ ਲਈ ਆਨ-ਲਾਈਨ ਅਰਜ਼ੀਆਂ ਭਰਤੀ ਬੋਰਡ ਦੀ ਵੈੱਬਸਾਈਟ ’ਤੇ ਦਾਖਲ ਕੀਤੀਆਂ ਜਾ ਸਕਦੀਆਂ ਹਨ। ਇਸ ਤੋਂ ਇਲਾਵਾ ਪੀਟੀਆਈ ਅਧਿਆਪਕਾਂ ਲਈ ਸਰਕਾਰ ਨੇ 2000 ਅਸਾਮੀਆਂ ਵਾਸਤੇ ਇਸ਼ਤਿਹਾਰ ਕੱਢ ਕੇ ਕਿਹਾ ਗਿਆ ਹੈ ਕਿ ਭਰਤੀ ਪ੍ਰਿਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਜਦ ਕਿ ਇਸ ਤੋਂ ਇਲਾਵਾ ਐਲੀਮੈਂਟਰੀ ਟੀਚਰਾਂ ਵਾਸਤੇ 5994 ਅਸਾਮੀਆਂ ਲਈ ਅਰਜ਼ੀਆਂ ਮੰਗ ਲਈਆਂ ਗਈਆਂ ਹਨ। ਬੋਰਡ ਦੀ ਅਧਿਕਾਰਤ ਵੈੱਬਸਾਈਟ www.educationrecruitmentboard.com ‘ਤੇ ਆਨਲਾਈਨ ਅਪਲਾਈ ਕਰੋ।