ਸਿੱਖਿਆ ਵਿਭਾਗ ਵੱਲੋਂ ਆਨ ਲਾਈਨ ਸਾਇੰਸ ਫੇਸਟ ’ਚ ਹਿੱਸਾ ਲੈਣ ਵਾਸਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਨਿਰਦੇਸ਼ ਜਾਰੀ

0
2

ਚੰਡੀਗੜ੍ਹ, 17 ਨਵੰਬਰ (ਸਾਰਾ ਯਹਾ / ਮੁੱਖ ਸੰਪਾਦਕ) ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਿਖੇ ਹੋ ਰਹੀ ਆਨ ਲਾਈਨ ਸਾਇੰਸ ਫੇਸਟ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹਿੱਸਾ ਲੈਣ ਵਾਸਤੇ ਪ੍ਰੇਰਿਤ ਕਰਨ ਲਈ ਜ਼ਿਲ੍ਹਾ ਸਿੱਖਿਆ ਅਫਸਰਾਂ ਅਤੇ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ।
ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਿਖੇ 28 ਨਵੰਬਰ 2020 ਨੂੰ ਇੱਕ ਆਨ ਲਾਈਨ ਸਾਇੰਸ ਫੇਸਟ ਆਯੋਜਿਤ ਕਰਵਾਈ ਜਾ ਰਹੀ ਹੈ। ਇਸ ਵਿੱਚ ਵਿਦਿਆਰਥੀ ਆਪਣੇ ਨਿਵੇਕਲੇ ਆਈਡੀਅਜ਼ ਨੂੰ ਮਾਡਲਾਂ ਦੇ ਰਾਹੀਂ ਪ੍ਰਦਰਸ਼ਿਤ ਕਰ ਸਕਦੇ ਹਨ। ਇਸ ਸਾਇੰਸ ਫੇਸਟ ਵਿੱਚ ਹਿੱਸਾ ਲੈਣ ਦੇ ਵਾਸਤੇ 22 ਨਵੰਬਰ ਤੱਕ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਇਸ ਵਾਸਤੇ ਰਜਿਸਟ੍ਰੇਸ਼ਨ ਫੀਸ 100 ਰੁਪਏ ਪ੍ਰਤੀ ਵਿਦਿਅਰਥੀ/ਮਾਡਲ ਹੈ। ਇਸ ਸਬੰਧ ਵਿੱਚ ਰਜਿਸਟ੍ਰੇਸ਼ਨ  www.pgsciencecity.org ’ਤੇ ਕਰਵਾਈ ਜਾ ਸਕਦੀ ਹੈ।
ਬੁਲਾਰੇ ਦੇ ਅਨੁਸਾਰ ਇਹ ਕੋਰਸ ਵਿਦਿਆਰਥੀਆਂ ਲਈ ਲਾਜ਼ਮੀ ਨਹੀਂ ਹੈ ਪਰ ਇਹ ਵਿਦਿਆਰਥੀਆਂ ਨੂੰ ਸਿੱਖਿਆ ਸਬੰਧੀ ਗਿਆਨ ਦੇ ਵਾਧੇ ਲਈ ਸਹਾਈ ਹੋ ਸਕਦਾ ਹੈ। ਜੇਤੂ ਵਿਦਿਆਰਥੀਆਂ ਨੂੰ 500 ਰੁਪਏ ਤੋਂ 5000 ਰੁਪਏ ਤੱਕ ਨਕਦੀ ਇਨਾਮ ਦਿੱਤਾ ਜਾਵੇਗਾ ਅਤੇ ਇਸ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ। —————-

LEAVE A REPLY

Please enter your comment!
Please enter your name here