*ਸਿੱਖ ਸ਼ਰਧਾਲੂ ਸਾਕਾ ਪੰਜਾ ਸਾਹਿਬ ਦੀ ਸ਼ਤਾਬਦੀ ਲਈ 28 ਅਕਤੂਬਰ ਨੂੰ ਹੋਣਗੇ ਪਾਕਿਸਤਾਨ ਰਵਾਨਾ*

0
9

ਚੰਡੀਗੜ੍ਹ  (ਸਾਰਾ ਯਹਾਂ/ਬਿਊਰੋ ਨਿਊਜ਼ ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਮੰਗਲਵਾਰ ਨੂੰ ਦੱਸਿਆ ਕਿ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ 28 ਅਕਤੂਬਰ ਨੂੰ ਅੰਮ੍ਰਿਤਸਰ ਨੇੜੇ ਅਟਾਰੀ-ਵਾਹਗਾ ਸਰਹੱਦ ਤੋਂ ਗੁਰਦੁਆਰਾ ਪੰਜਾ ਸਾਹਿਬ ਵਿਖੇ ਸਾਕਾ ਪੰਜਾ ਸਾਹਿਬ ਸ਼ਤਾਬਦੀ ਸਮਾਗਮ ਵਿੱਚ ਹਿੱਸਾ ਲੈਣ ਲਈ ਪਾਕਿਸਤਾਨ ਲਈ ਰਵਾਨਾ ਹੋਵੇਗਾ।

ਉਨ੍ਹਾਂ ਦੱਸਿਆ ਕਿ ਸ਼ਰਧਾਲੂ 2 ਨਵੰਬਰ ਨੂੰ ਅੰਮ੍ਰਿਤਸਰ ਪਰਤਣਗੇ। ਉਹ ਲਾਹੌਰ ਅਤੇ ਨਨਕਾਣਾ ਸਾਹਿਬ ਸਮੇਤ ਪਾਕਿਸਤਾਨ ਦੇ ਹੋਰ ਗੁਰਧਾਮਾਂ ਦੇ ਵੀ ਦਰਸ਼ਨ ਕਰਨਗੇ।ਕਾਲਕਾ ਨੇ ਕਿਹਾ, “240 ਸ਼ਰਧਾਲੂਆਂ ਵਿੱਚੋਂ, 40 ਸ਼ਰਧਾਲੂ ਦਿੱਲੀ, ਨੋਇਡਾ, ਗੁਰੂਗ੍ਰਾਮ, ਫਰੀਦਾਬਾਦ ਅਤੇ ਗਾਜ਼ੀਆਬਾਦ ਤੋਂ DSGMC ਦੁਆਰਾ ਭੇਜੇ ਜਾਣਗੇ।” 

ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਕੋਵਿਡ -19 ਵੈਕਸੀਨ ਦੀਆਂ ਦੋਵੇਂ ਖੁਰਾਕਾਂ ਦੇ ਟੀਕੇ ਲਗੇ ਹੋਣੇ ਚਾਹੀਦੇ ਹਨ ਅਤੇ ਪਾਕਿਸਤਾਨ ਲਈ ਰਵਾਨਾ ਹੋਣ ਤੋਂ 72 ਘੰਟੇ ਪਹਿਲਾਂ ਕੋਵਿਡ -19 ਟੈਸਟ ਕਰਵਾਉਣਾ ਲਾਜ਼ਮੀ ਹੈ।

ਡੀਐਸਜੀਐਮਸੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ, “ਸ਼ਰਧਾਲੂਆਂ ਲਈ ਰਿਹਾਇਸ਼ ਦਾ ਪ੍ਰਬੰਧ ਪਾਕਿਸਤਾਨ ਸਰਕਾਰ ਵੱਲੋਂ ਕੀਤਾ ਜਾਵੇਗਾ। ਡੀਐਸਜੀਐਮਸੀ ਨੇ ਕਿਹਾ ਕਿ ਉਹ ਨਵੀਂ ਦਿੱਲੀ ਵਿੱਚ ਰਕਾਬ ਗੰਜ ਸਾਹਿਬ ਸਥਿਤ ਆਪਣੇ ਦਫ਼ਤਰ ਵਿੱਚ ਸ਼ਰਧਾਲੂਆਂ ਲਈ ਇੱਕ ਵਿਸ਼ੇਸ਼ ਕੋਵਿਡ-19 ਜਾਂਚ ਕੈਂਪ ਲਗਾਏਗਾ।ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

LEAVE A REPLY

Please enter your comment!
Please enter your name here