ਸਿੱਧੀ ਭਰਤੀ ਦੇ ਕੋਟੇ ਤਹਿਤ ਹੈੱਡ ਟੀਚਰ ਤੇ ਸੈਂਟਰ ਹੈੱਡ ਟੀਚਰ ਦੀਆਂ ਪ੍ਰਮੋਸ਼ਨਾਂ ਕਰਨ ਦੀ ਮੰਗ-ਅਮਨਦੀਪ ਸ਼ਰਮਾਂ

0
30

ਮਾਨਸਾ, 18 ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ) : ਪਿਛਲੇ ਸਾਲ ਤੋਂ ਸ਼ੁਰੂ ਹੋਈ ਹੈੱਡ ਟੀਚਰ ਦੀਆਂ 1558 ਅਤੇ ਸੈਂਟਰ ਹੈੱਡ ਟੀਚਰ 375 ਅਸਾਮੀਆਂ ਦੀ ਵੇਟਿੰਗ ਲਿਸਟ ਵਾਲੇ ਪ੍ਰਾਇਮਰੀ ਸਕੂਲਾਂ ਵਿੱਚ ਕੰਮ ਕਰਦੇ ਅਧਿਆਪਕਾਂ ਦੀ ਭਰਤੀ ਕਰਨ ਅਤੇ ਮਾਨਸਾ ਜ਼ਿਲ੍ਹੇ ਵਿੱਚ ਖਤਮ ਹੋਏ ਮੈਡੀਕਲ ਬੱਜਟ ਨੂੰ ਤੁਰੰਤ ਜਾਰੀ ਕਰਨ ਦੀ ਮੰਗ ਕਰਦਿਆਂ ਮੁੱਖ ਅਧਿਆਪਕ ਅਤੇ ਕੇਂਦਰ ਮੁੱਖ ਅਧਿਆਪਕ  ਜੱਥੇਬੰਦੀ ਪੰਜਾਬ ਦੇ ਸੂਬਾ ਪ੍ਰਧਾਨ ਅਮਨਦੀਪ ਸ਼ਰਮਾ ਨੇ ਕਿਹਾ ਕਿ ਇਹ ਅਧਿਆਪਕ ਪਿਛਲੇ ਲੰਮੇ ਸਮੇਂ ਤੋਂ ਬਹੁਤ ਘੱਟ ਤਨਖਾਹਾਂ ਤੇ ਸਰਕਾਰੀ ਸਕੂਲਾਂ ਵਿੱਚ ਕੰਮ ਕਰ ਰਹੇ ਹਨ ਜਿਨ੍ਹਾਂ ਵਿੱਚ ਸਿੱਖਿਆ ਪ੍ਰੋਵਾਈਡਰ ਈਜੀਐਸ, ਐਸਟੀਆਰ, ਏਆਈਈ, ਆਈਈਵੀ  ਅਧਿਆਪਕ ਸ਼ਾਮਲ ਹਨ, ਨੂੰ ਤੁਰੰਤ ਭਰਤੀ ਕਰਨ ਦੀ ਮੰਗ ਰੱਖੀ। ਇਨ੍ਹਾਂ ਅਧਿਆਪਕਾਂ ਦਾ ਨੰਬਰ ਹੁਣ ਪ੍ਰਾਇਮਰੀ ਸਕੂਲਾਂ ਵਿੱਚ ਕੱਢੀਆਂ ਬਾਰਡਰ ਏਰੀਆ ਦੀਆਂ ਈਟੀਟੀ ਅਧਿਆਪਕਾਂ ਦੀਆਂ 2364 ਪੋਸਟਾਂ ਤੇ ਵੀ ਆਉਂਦਾ ਹੈ। ਇਸ ਦੇ ਨਾਲ ਉਹਨਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਵਿੱਚ ਪਿਛਲੇ ਲੰਬੇ ਸਮੇਂ ਤੋਂ ਮੈਡੀਕਲ ਬੱਜਟ ਨਾ ਹੋਣ ਕਰਕੇ ਅਧਿਆਪਕਾਂ ਨੂੰ ਗੰਭੀਰ ਸਮੱਸਿਆਵਾਂ ਵਿੱਚੋਂ ਗੁਜ਼ਰਨਾ ਪੈ ਰਿਹਾ ਹੈ, ਸੋ ਸਿੱਖਿਆ ਵਿਭਾਗ ਤੇ ਸਰਕਾਰ ਇਹ ਬੱਜਟ ਪਹਿਲ ਦੇ ਅਧਾਰ ਤੇ ਜਾਰੀ ਕਰੇ। ਇਸ ਮੌਕੇ ਜੰਥੇਬੰਦੀ ਦੇ ਸੂਬਾ ਪ੍ਰਚਾਰ ਸਕੱਤਰ ਗੁਰਜੰਟ ਸਿੰਘ ਬੱਛੋਆਣਾ ਨੇ ਕਿਹਾ ਕਿ ਜੇਕਰ ਇਹ ਅਧਿਆਪਕ ਪ੍ਰਾਇਮਰੀ ਕਾਡਰ ਵਿੱਚ ਬਤੌਰ ਈਟੀਟੀ ਅਧਿਆਪਕ ਭਰਤੀ ਹੋ ਜਾਂਦੇ ਹਨ ਅਤੇ ਥੋੜ੍ਹੇ ਸਮੇਂ ਬਾਅਦ ਫਿਰ ਇਹ ਹੈੱਡ ਟੀਚਰ ਜਾਂ ਸੈਂਟਰ ਹੈਡ ਟੀਚਰ ਭਰਤੀ ਹੋ ਜਾਂਦੇ ਹਨ ਤਾਂ ਕਿੰਨੇ ਹੀ ਬੇਰੁਜ਼ਗਾਰ ਅਧਿਆਪਕਾਂ ਦਾ ਨੁਕਸਾਨ ਹੋਵੇਗਾ ਉਨ੍ਹਾਂ ਕਿਹਾ ਕਿ ਪਹਿਲਾਂ ਇਨ੍ਹਾਂ ਅਧਿਆਪਕਾਂ ਨੂੰ ਹੈੱਡ ਟੀਚਰ, ਸੈਂਟਰ ਹੈੱਡ ਟੀਚਰ ਸਿੱਧੀ ਭਰਤੀ ਰਾਹੀਂ ਭਰਤੀ ਕਰਨ ਦੀ ਮੰਗ ਰੱਖੀ। ਇਸ ਸਬੰਧੀ ਜੰਥੇਬੰਦੀ ਵੱਲੋਂ ਡਾਇਰੈਕਟਰ ਭਰਤੀ ਬੋਰਡ ਨੂੰ ਵੀ ਮੰਗ ਪੱਤਰ ਭੇਜੇ ਗਏ ਅਤੇ ਮਾਨਯੋਗ ਡੀਪੀਆਈ ਐਲੀਮੈਂਟਰੀ ਸਿੱਖਿਆ ਨਾਲ ਵੀ ਤੁਰੰਤ ਭਰਤੀ ਕਰਨ ਲਈ ਮੀਟਿੰਗ ਕੀਤੀ ਗਈ। ਉੱਧਰ ਈਟੀਟੀ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਰਾਜੇਸ਼ ਕੁਮਾਰ ਬੁਢਲਾਡਾ ਨੇ ਕਿਹਾ ਕਿ ਪੰਜਾਬ ਦੇ ਸਮੂਹ ਅਧਿਆਪਕ ਕਰੋਨਾ ਦੀ ਇਸ ਔਖੀ ਘੜੀ ‘ਚ ਵਿਭਾਗ ਦੇ ਨਾਲ ਡਟ ਕੇ ਚਟਾਨ ਵਾਂਗ ਖੜ੍ਹੇ ਹਨ, ਸੋ ਸਰਕਾਰ ਅਧਿਆਪਕਾਂ ਦੇ ਮੈਡੀਕਲ ਬੱਜਟ, ਪ੍ਰਮੋਸ਼ਨਾਂ, ਆਦਿ ਸਮੱਸਿਆਵਾਂ ਪਹਿਲ ਦੇ ਅਧਾਰ ਤੇ ਤੁਰੰਤ ਹੱਲ ਕਰੇ।

LEAVE A REPLY

Please enter your comment!
Please enter your name here