
ਮਾਨਸਾ, 06 ਜੁਲਾਈ: (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਡਾ. ਤੇਅਵਾਸਪ੍ਰੀਤ ਨੇ ਦੱਸਿਆ ਕਿ ਦਿਵਿਆਂਗਜਨ ਵਿਅਕਤੀਆਂ ਨੂੰ ਸਿੱਧੀ ਭਰਤੀ ਦੇ ਪੇਪਰ ਦੇਣ ਲਈ ਲਿਖਣ ਅਤੇ ਪੜ੍ਹਨ ਦੀ ਸਹੂਲਤ ਪ੍ਰਦਾਨ ਕਰਨ ਲਈ ਲੇਖਕਾਂ ਅਤੇ ਪਾਠਕਾਂ ਦੀ ਜ਼ਰੂਰਤ ਹੈ।
ਉਨ੍ਹਾਂ ਦੱਸਿਆ ਕਿ ਦਿਵਿਆਂਗਜ਼ਨ ਵਿਅਕਤੀਆਂ ਲਈ ਕਿਸੇ ਵੀ ਵਿਭਾਗ ਵੱਲੋਂ ਜਦੋਂ ਸਿੱਧੀ ਭਰਤੀ ਲਈ ਇਸ਼ਤਿਹਾਰ ਦਿੱਤਾ ਜਾਂਦਾ ਹੈ ਤਾਂ ਇਹ ਦੇਖਣ ਵਿਚ ਆਉਂਦਾ ਹੈ ਕਿ ਦਿਵਿਆਂਗਜਨ ਵਿਅਕਤੀ ਜ਼ੋ ਕਿ 40 ਫ਼ੀਸਦੀ ਜਾਂ ਇਸ ਤੋਂ ਵੱਧ ਦਿਵਿਆਂਗ ਹਨ, ਉਨ੍ਹਾਂ ਵੱਲੋਂ ਸਿੱਧੀ ਭਰਤੀ ਦੀਆਂ ਅਸਾਮੀਆਂ ਲਈ ਅਪਲਾਈ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਵਿਭਾਗੀ ਅਸਾਮੀ ਲਈ ਨਿਰਧਾਰਿਤ ਪ੍ਰੀਖਿਆ ਦੇਣ ਲਈ ਲੇਖਕ ਅਤੇ ਪਾਠਕ ਦੀ ਜਰੂਰਤ ਪੈਂਦੀ ਹੈ ਪਰ ਸਮਂੇ—ਸਿਰ ਲੇਖਕ ਅਤੇ ਪਾਠਕ ਦੀ ਸਹੂਲਤ ਨਾ ਮਿਲਣ ਦੇ ਕਾਰਨ ਉਨ੍ਹਾਂ ਨੂੰ ਸਿੱਧੀ ਭਰਤੀ ਦੀ ਪ੍ਰੀਖਿਆ ਦੇਣ ਵਿਚ ਕਾਫ਼ੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ।
ਉਨ੍ਹਾਂ ਕਿਹਾ ਕਿ ਜਿਲ੍ਹੇ ਦੇ ਲੇਖਕ ਅਤੇ ਪਾਠਕ ਜੋ ਆਪਣੀਆਂ ਸੇਵਾਂਵਾਂ ਪ੍ਰਦਾਨ ਕਰਨ ਦੇ ਇਛੁੱਕ ਹੋਣ, ਇਸ ਸਬੰਧੀ ਆਪਣੇ ਨਿੱਜੀ ਵੇਰਵਿਆਂ ਅਤੇ ਵਿੱਦਿਅਕ ਯੋਗਤਾ ਦੇ ਦਸਤਾਵੇਜਾਂ ਦੇ ਸਮੇਤ ਆਪਣੀ ਅਰਜੀ ਦਫ਼ਤਰ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਸੇਵਾ ਕੇਂਦਰ, ਮਾਨਸਾ ਵਿਖੇ ਜਮ੍ਹਾਂ ਕਰਵਾ ਸਕਦੇ ਹਨ ਤਾਂ ਜੋ ਇਨ੍ਹਾਂ ਦਿਵਿਆਂਗਜ਼ਨ ਵਿਅਕਤੀਆਂ ਨੂੰ ਆਉਂਣ ਵਾਲੇ ਸਮੇਂ ਵਿਚ ਜਦੋਂ ਕਿਤੇ ਵੀ ਸਿੱਧੀ ਭਰਤੀ ਲਈ ਪੇਪਰ ਦੇਣ ਹਿੱਤ ਲੇਖਕ ਅਤੇ ਪਾਠਕ (Scriber ਅਤੇ Reader) ਦੀ ਜਰੂਰਤ ਹੋਵੇ ਤਾਂ ਉਨ੍ਹਾਂ ਦੀਆਂ ਸੇਵਾਵਾਂ ਲਈਆਂ ਜਾ ਸਕਣ ਤੇ ਦਿਵਿਆਂਗਜ਼ਨ ਵਿਅਕਤੀਆਂ ਨੂੰ ਲਾਭ ਦਿੱਤਾ ਜਾ ਸਕੇ।
