
ਚੰਡੀਗੜ੍ਹ (ਸਾਰਾ ਯਹਾਂ/ਬਿਊਰੋ ਰਿਪੋਰਟ ): ਪੰਜਾਬ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਦੇ ਅਸਤੀਫ਼ੇ ਮਗਰੋਂ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਹੰਗਾਮੀ ਮੀਟਿੰਗ ਸੱਦੀ ਹੈ। ਉਨ੍ਹਾਂ ਸਾਰੇ ਮੰਤਰੀਆਂ ਨੂੰ ਇਸ ਮੀਟਿੰਗ ‘ਚ ਬੁਲਾਇਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਆਪਣੇ ਅਹੁਦੇ ਤੋਂ ਅਚਾਨਕ ਅਸਤੀਫਾ ਦੇ ਦਿੱਤਾ ਹੈ। ਸਿੱਧੂ ਦੇ ਅਸਤੀਫ਼ੇ ਮਗਰੋਂ ਪੰਜਾਬ ਦੀ ਸਿਆਸਤ ‘ਚ ਵੱਡੀ ਹਲਚੱਲ ਮੱਚ ਗਈ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਪੱਤਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਟਵਿੱਟਰ ‘ਤੇ ਭੇਜਿਆ ਹੈ।
ਸੋਨੀਆ ਗਾਂਧੀ ਨੂੰ ਲਿਖੇ ਆਪਣੇ ਪੱਤਰ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ, “ਮਨੁੱਖ ਦੇ ਚਰਿੱਤਰ ਦਾ ਪਤਨ ਸਮਝੌਤਿਆਂ ਤੋਂ ਹੁੰਦਾ ਹੈ। ਪੰਜਾਬ ਦੇ ਭਵਿੱਖ ਤੇ ਪੰਜਾਬ ਦੇ ਭਲੇ ਦੇ ਏਜੰਡੇ ਨਾਲ ਕਦੇ ਵੀ ਸਮਝੌਤਾ ਨਹੀਂ ਕੀਤਾ ਜਾ ਸਕਦਾ।” ਉਨ੍ਹਾਂ ਕਿਹਾ, “ਇਸ ਲਈ, ਮੈਂ ਇਸ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੰਦਾ ਹਾਂ ਪਰ ਕਾਂਗਰਸ ਦੀ ਸੇਵਾ ਜਾਰੀ ਰੱਖਾਂਗਾ।”
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਾਲ ਹੀ ਵਿੱਚ ਬਣੇ ਮੰਤਰੀ ਮੰਡਲ ਵਿੱਚ ਵਿਧਾਨ ਸਭਾ ਦੇ ਕੁਝ ਮੈਂਬਰਾਂ ਨੂੰ ਸ਼ਾਮਲ ਨਾ ਕੀਤੇ ਜਾਣ ਤੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ, ਅਮਰਪ੍ਰੀਤ ਸਿੰਘ ਦਿਓਲ ਦੀ ਨਿਯੁਕਤੀ ਨੂੰ ਲੈ ਕੇ ਸਿੱਧੂ ਸੂਬੇ ਵਿੱਚ ਹਾਲੀਆ ਘਟਨਾਕ੍ਰਮ ਤੋਂ ਨਾਰਾਜ਼ ਮੰਨੇ ਜਾਂਦੇ ਹਨ।
ਦਿਓਲ ਦੀ ਨਿਯੁਕਤੀ ਨੂੰ ਲੈ ਕੇ ਹੰਗਾਮੇ ਦੇ ਵਿਚਕਾਰ ਸਿੱਧੂ ਦਾ ਅਸਤੀਫਾ ਆਇਆ ਹੈ। ਦਿਓਲ, ਜਿਨ੍ਹਾਂ ਨੇ ਆਪਣੇ ਵੱਖ-ਵੱਖ ਹਾਈ-ਪ੍ਰੋਫਾਈਲ ਕੇਸਾਂ ਵਿੱਚ, ਪੰਜਾਬ ਦੇ ਸਾਬਕਾ ਡੀਜੀਪੀ, ਸੁਮੇਧ ਸੈਣੀ ਦੀ ਨੁਮਾਇੰਦਗੀ ਕੀਤੀ ਹੈ, ਨੂੰ ਸੋਮਵਾਰ ਨੂੰ ਇੱਕ ਅਧਿਕਾਰਤ ਨੋਟੀਫਿਕੇਸ਼ਨ ਰਾਹੀਂ ਪੰਜਾਬ ਦਾ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਸੀ। ਮੁੱਖ ਮੰਤਰੀ ਚਰਨਜੀ
