*ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਪਹਿਲੀ ਗ੍ਰਿਫਤਾਰੀ, ਮੁਲਜ਼ਮ 5 ਦਿਨ ਦੇ ਰਿਮਾਂਡ ‘ਤੇ*

0
346

31,ਮਈ (ਸਾਰਾ ਯਹਾਂ/ਬਿਊਰੋ ਨਿਊਜ਼) : ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਪਹਿਲੀ ਗ੍ਰਿਫਤਾਰੀ ਹੋਈ ਹੈ, ਇਸ ਮਾਮਲੇ ‘ਚ ਮਨਪ੍ਰੀਤ ਨਾਂ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਦੱਸ ਦਈਏ ਕਿ ਸੋਮਵਾਰ ਨੂੰ ਮਨਪ੍ਰੀਤ ਨੂੰ ਉਤਰਾਖੰਡ ਤੋਂ ਫੜਿਆ ਗਿਆ ਸੀ, ਜਿਸ ਨੂੰ ਮੰਗਲਵਾਰ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ। ਮਨਪ੍ਰੀਤ ਨੂੰ 5 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੁਲਿਸ ਟੀਮਾਂ ਇਸ ਮਾਮਲੇ ਦੇ ਸਾਰੇ ਸੂਤਰ ਜੋੜ ਰਹੀ ਹੈ।

ਹਾਲਾਂਕਿ ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਇਸ ਮਾਮਲੇ ‘ਚ ਮਨਪ੍ਰੀਤ ਦੀ ਕੀ ਭੂਮਿਕਾ ਹੈ ਪਰ ਇਹ ਜਾਂਚ ਦਾ ਵਿਸ਼ਾ ਹੈ, ਜਿਸ ‘ਤੇ ਪੁਲਿਸ ਅਜੇ ਜ਼ਿਆਦਾ ਗੱਲ ਨਹੀਂ ਕਰ ਰਹੀ। ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਉਤਰਾਖੰਡ ਕਨੈਕਸ਼ਨ ਸਾਹਮਣੇ ਆਇਆ ਹੈ, ਸੋਮਵਾਰ ਨੂੰ ਉਤਰਾਖੰਡ STAF ਨੇ ਦੋ ਗੱਡੀਆਂ ਫੜੀਆਂ ਸੀ, ਸੂਤਰਾਂ ਦਾ ਕਹਿਣਾ ਹੈ ਕਿ ਇਨ੍ਹਾਂ ਗੱਡੀਆਂ ‘ਚ ਲਾਰੈਂਸ ਗੈਂਗ ਦੇ ਬਦਮਾਸ਼ ਸੀ।

NO COMMENTS