*ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਦਿੱਲੀ ਪੁਲਿਸ ਦਾ ਐਕਸ਼ਨ, ਸਪੈਸ਼ਲ ਸੈੱਲ ਨੇ ਲਾਰੇਂਸ ਬਿਸ਼ਨੋਈ ਨੂੰ ਲਿਆ ਰਿਮਾਂਡ ‘ਤੇ*

0
120

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਤਿਹਾੜ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਦਾ ਪੰਜ ਦਿਨ ਦਾ ਰਿਮਾਂਡ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਪੈਸ਼ਲ ਸੈੱਲ ਮੂਸੇਵਾਲਾ ਕਤਲ ਕਾਂਡ ‘ਚ ਬਿਸ਼ਨੋਈ ਤੋਂ ਪੁੱਛਗਿੱਛ ਕਰੇਗਾ। ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨੇ ਰਚੀ ਸੀ। ਇੰਨਾ ਹੀ ਨਹੀਂ ਬਿਸ਼ਨੋਈ ਗੈਂਗ ਨਾਲ ਸਬੰਧਿਤ ਗੋਲਡੀ ਨੇ ਸਿੱਧੂ ‘ਤੇ ਕੀਤੇ ਕਾਤਲਾਨਾ ਹਮਲੇ ਦੀ ਜ਼ਿੰਮੇਵਾਰੀ ਵੀ ਲਈ। ਇਸ ਸਬੰਧੀ ਉਸ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸ਼ੇਅਰ ਕੀਤਾ ਸੀ।

ਇਸ ਤੋਂ ਪਹਿਲਾਂ ਤਿਹਾੜ ਜੇਲ ‘ਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਵਕੀਲ ਨੇ ਪਟਿਆਲਾ ਕੋਰਟ ‘ਚ ਪਟੀਸ਼ਨ ਦਾਇਰ ਕੀਤੀ। ਪਟੀਸ਼ਨ ‘ਚ ਵਕੀਲ ਨੇ ਲਾਰੇਂਸ ਦੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਸੀ। ਇਸ ਵਿਚ ਕਿਹਾ ਗਿਆ ਹੈ ਕਿ ਜੇਲ੍ਹ ਵਿਚ ਲਾਰੇਂਸ ਬਿਸ਼ਨੋਈ ਦੀ ਜਾਨ ਨੂੰ ਖ਼ਤਰਾ ਹੈ।

ਵਕੀਲ ਨੇ ਕਿਹਾ ਕਿ ਇਸ ਗੱਲ ਦਾ ਖਦਸ਼ਾ ਹੈ ਕਿ ਪੰਜਾਬ ਪੁਲਿਸ ਦਾ ਜੇਲ੍ਹ ਵਿੱਚ ਲਾਰੈਂਸ ਦਾ ਮੁਕਾਬਲਾ ਹੋ ਸਕਦਾ ਹੈ ਜਾਂ ਵਿਰੋਧੀ ਗੈਂਗ ਲਾਰੈਂਸ ‘ਤੇ ਹਮਲਾ ਕਰ ਸਕਦੇ ਹਨ, ਇਸ ਲਈ ਉਸ ਦੀ ਸੁਰੱਖਿਆ ਵਧਾਈ ਜਾਵੇ।

NO COMMENTS