
ਸੰਗਰੂਰ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਤੇ ਮੁਅੱਤਲ ਕੀਤੇ ਗਏ ਪੁਲਿਸ ਮੁਲਾਜ਼ਮਾਂ ਦੀਆਂ ਮੁਸੀਬਤਾਂ ਵੱਧ ਗਈਆਂ ਹਨ। ਸੰਗਰੂਰ ਤੇ ਬਰਨਾਲਾ ਪੁਲਿਸ ਨੇ ਮੂਸੇਵਾਲਾ ਤੇ ਪੰਜ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਦਰਜ ਦੋਵਾਂ ਐਫਆਈਆਰਜ਼ ਵਿੱਚ ਆਰਮਜ਼ ਐਕਟ ਦੀ ਧਾਰਾ 25 ਤੇ 30 ਸ਼ਾਮਲ ਕਰ ਦਿੱਤੀ ਹੈ। ਇੱਕ ਸਬ-ਇੰਸਪੈਕਟਰ, ਦੋ ਹੈੱਡ ਕਾਂਸਟੇਬਲ, ਦੋ ਕਾਂਸਟੇਬਲ ਤੇ ਤਿੰਨ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ।
ਇਨ੍ਹਾਂ ਸਭ ਦੇ ਖਿਲਾਫ ਐਕਸ਼ਨ ਉਦੋਂ ਆਇਆ ਲਿਆ ਗਿਆ ਜਦੋਂ ਬਰਨਾਲਾ ਪੁਲਿਸ ਵੱਲੋਂ ਵਿਵਾਦਗ੍ਰਸਤ ਪੰਜਾਬੀ ਗਾਇਕੀ ਉੱਤੇ ਇੱਕ ਅਪਰਾਧਿਕ ਕੇਸ ਕੇਸ ਦਰਜ ਕੀਤੇ ਗਿਆ। ਦਰਅਸਲ, ਪੰਜਾਬੀ ਗਾਇਕ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਸੀ ਜਿਸ ‘ਚ ਉਹ ਇੱਕ ਪੁਲਿਸ ਮੁਲਾਜ਼ਮ ਦੀ ਨਿੱਜੀ ਫਾਇਰਿੰਗ ਰੇਂਜ ਵਿੱਚ ਫਾਇਰਿੰਗ ਕਰਦਾ ਨਜ਼ਰ ਆਇਆ ਸੀ। ਉਸ ਦਾ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਣ ਤੋਂ ਬਾਅਦ ਇਹ ਸਾਰੇ ਮਾਮਲੇ ਨੇ ਜ਼ੋਰ ਫੜ੍ਹਿਆ ਸੀ।
