*ਸਿੱਧੂ ਮੂਸੇਵਾਲਾ ਦੀ ਹਵੇਲੀ ‘ਤੇ ਪੁਲਿਸ ਨੇ ਅਚਨਚੇਤ ਵਧਾਈ ਸੁਰੱਖਿਆ, ਪਰਿਵਾਰ ਨੂੰ ਖ਼ਤਰੇ ਦਾ ਖ਼ਦਸ਼ਾ*

0
177

ਮਾਨਸਾ, 23 ਦਸੰਬਰ- (ਸਾਰਾ ਯਹਾਂ/ ਗੁਰਪ੍ਰੀਤ ਧਾਲੀਵਾਲ) ਸਿੱਧੂ ਮੂਸੇਵਾਲਾ ਤੇ ਪਰਿਵਾਰ ਉਪਰ ਹਮਲੇ ਦੇ ਖਦਸੇ ਨੂੰ ਲੈ ਕੇ ਮਾਨਸਾ ਪੁਲਿਸ ਨੇ ਘਰ ਦੇ ਬਾਹਰ ਚੌਕਸੀ ਵਧਾ ਦਿੱਤੀ ਗਈ ਹੈ।ਮੂਸੇਵਾਲੇ ਦਾ ਘਰ ਦੇ ਬਾਹਰ ਪੁਲਿਸ ਚੱਪੇ-ਚੱਪੇ ਉੱਤੇ ਤਾਇਨਾਤ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਘਰ ਦੇ ਬਾਹਰ ਐਲ ਐਮ ਜੀ ਸਮੇਤ ਭਾਰੀ ਫੋਰਸ ਬਲ ਲਗਾਇਆ ਗਿਆ ਹੈ।

ਪੁਲਿਸ ਵੱਲੋਂ ਪਿੰਡ ਮੂਸਾ ਨੂੰ ਸੀਲ ਕੀਤਾ ਗਿਆ ਹੈ ਅਤੇ ਪਿੰਡ ਅੰਦਰ ਜਾਣ ਅਤੇ ਆਉਣ ਵਾਲੇ ਵਿਅਕਤੀਆਂ ਦੀ ਤਾਲਾਸ਼ੀ ਲਈ ਜਾ ਰਹੀ ਹੈ। ਸੂਤਰਾਂ ਦਾ ਹਵਾਲੇ ਤੋ ਪਤਾ ਚੱਲਿਆ ਹੈ ਕਿ ਮਾਨਸਾ ਪੁਲਿਸ ਨੂੰ ਸੂਚਨਾ ਮਿਲੀ ਹੈ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ ਤੇ ਹਮਲਾ ਕੀਤਾ ਜਾ ਸਕਦਾ ਹੈ।

ਮਾਨਸਾ ਪੁਲਿਸ ਵੱਲੋਂ ਵੀਰਵਾਰ ਨੂੰ ਅਦਾਲਤ ਵਿਚ ਦੂਜੀ ਚਾਰਜਸ਼ੀਟ ਦਾਖਲ ਕੀਤੀ ਹੈ, ਜਿਸ ਵਿੱਚ 7 ​​ਵਿਅਕਤੀਆਂ ਦੀਪਕ ਮੁੰਡੀ, ਰਜਿੰਦਰ ਜੋਕਰ, ਕਪਲ ਪੰਡਿਤ, ਬਿੱਟੂ, ਮਨਪ੍ਰੀਤ ਤੂਫ਼ਾਨ, ਮਨੀ ਰਈਆ ਅਤੇ ਜਗਤਾਰ ਸਿੰਘ ਮੂਸੇ ਦਾ ਚਲਾਨ ਪੇਸ਼ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮਾਨਸਾ ਪੁਲਿਸ ਵੱਲੋਂ ਹੁਣ ਤੱਕ ਇਸ ਕਤਲ ਮਾਮਲੇ ਵਿੱਚ 31 ਵਿਅਕਤੀਆਂ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ ਜਾ ਚੁੱਕੀ ਹੈ।

ਦੀਪਕ ਟੀਨੂੰ ਭਗੌੜਾ ਮਾਮਲੇ ਵਿੱਚ ਮਾਨਸਾ ਪੁਲਿਸ ਵੱਲੋਂ ਬਰਖ਼ਾਸਤ ਕੀਤੇ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਸਮੇਤ 11 ਵਿਅਕਤੀਆਂ ਖ਼ਿਲਾਫ਼ ਮਾਨਸਾ ਦੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਗਿਆ ਹੈ। ਇਸ ਮਾਮਲੇ ਵਿਚ ਮਾਨਸਾ ਅਦਾਲਤ ਨੇ 10 ਵਿਅਕਤੀਆਂ ਦੀ ਜ਼ਮਾਨਤ ਰੱਦ ਕਰ ਦਿੱਤੀ ਹੈ।ਦੱਸ ਦੇਈਏ ਸਿੱਧੂ ਮੂਸੇਵਾਲਾ ਨੂੰ 29 ਮਈ 2022 ਦੀ ਸ਼ਾਮ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਕਤਲ ਤੋਂ ਬਾਅਦ ਪਿਤਾ ਦੇ ਬਿਆਨਾਂ ਉੱਤੇ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਪੁਲਿਸ ਵੱਲੋਂ ਪਹਿਲਾ ਇਕ ਚਾਰਜ ਸ਼ੀਟ ਅਦਾਲਤ ਵਿੱਚ ਦਾਖਲ ਕੀਤੀ ਗਈ ਸੀ ਹੁਣ ਪੁਲਿਸ ਨੇ 2 ਚਾਰਜਸ਼ੀਟ ਦਾਖਲ ਕੀਤੀ ਗਈ ਹੈ।

NO COMMENTS