*ਸਿੱਧੂ ਮੂਸੇਵਾਲਾ ਦੇ ਕਤਲ ਕੇਸ ‘ਚ ਇਨਸਾਫ ਲਈ ਵਿੱਢੀ ਮੁਹਿੰਮ*

0
153

(ਸਾਰਾ ਯਹਾਂ/ਬਿਊਰੋ ਨਿਊਜ਼ ) : ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇਨਸਾਫ ਦਿਵਾਉਣ ਲਈ ਪਰਿਵਾਰ ਵੱਲੋਂ ਮੁਹਿੰਮ ਵਿੱਢੀ ਗਈ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਦੱਸਿਆ ਕਿ ਸਿੱਧੂ ਦਾ ਕੋਈ ਵੀ ਪ੍ਰਸ਼ੰਸਕ ਜੋ ਵੀ ਉਨ੍ਹਾਂ ਨੂੰ ਮਿਲਣ ਆਉਂਦਾ ਹੈ, ਉਹ ਆਪਣਾ ਨਾਮ, ਪਤਾ ਤੇ ਆਪਣੇ ਦਸਤਖਤ ਰਜਿਸਟਰ ‘ਤੇ ਪਾ ਕੇ ਸਿੱਧੂ ਲਈ ਇਨਸਾਫ਼ ਦੀ ਮੰਗ ਕਰੇ।

ਉਨ੍ਹਾਂ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ਇਨਸਾਫ਼ ਦੀ ਮੰਗ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਪਰਿਵਾਰ ਇਕੱਲਾ ਇਨਸਾਫ਼ ਨਹੀਂ ਮੰਗ ਰਿਹਾ ਤੇ ਸਰਕਾਰ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਵੱਡੀ ਗਿਣਤੀ ਲੋਕ ਸਿੱਧੂ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ, ਜੋ ਸਿੱਧੂ ਮੂਸੇਵਾਲਾ ਦੇ ਆਪਣੇ ਹਨ ਤੇ ਜੋ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਦੁਖੀ ਹਨ।

NO COMMENTS