ਮਾਨਸਾ, 01 ਅਗਸਤ:-(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੈਂਗਸਟਰ ਸਚਿਨ ਥਾਪਨ ਨੂੰ ਅੱਜ ਭਾਰਤ ਲਿਆਂਦਾ ਗਿਆ। ਦਿੱਲੀ ਹਵਾਈ ਅੱਡੇ ‘ਤੇ ਸਖ਼ਤ ਸੁਰੱਖਿਆ ਵਿਚਕਾਰ ਵਿਸ਼ੇਸ਼ ਸੈੱਲ ਦੀ ਟੀਮ ਨੇ ਉਸ ਨੂੰ ਹਿਰਾਸਤ ਵਿਚ ਲਿਆ। ਸਚਿਨ ਨੂੰ ਭਾਰਤ ਲਿਆਉਣ ਲਈ ਸੁਰੱਖਿਆ ਏਜੰਸੀਆਂ ਦੀ ਟੀਮ ਅਜ਼ਰਬਾਈਜਾਨ ਪਹੁੰਚੀ ਸੀ।
ਸਚਿਨ ਗੈਂਗਸਟਰ ਲਾਰੈਂਸ ਦਾ ਭਤੀਜਾ ਹੈ। ਉਹ ਮੂਸੇਵਾਲਾ ਕਤਲ ਕਾਂਡ ਦੇ ਸਾਜ਼ਿਸ਼ਕਾਰਾਂ ਵਿੱਚੋਂ ਇੱਕ ਹੈ। ਕਤਲ ਤੋਂ ਕੁਝ ਸਮਾਂ ਪਹਿਲਾਂ ਉਹ ਜਾਅਲੀ ਪਾਸਪੋਰਟ ‘ਤੇ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ਨਾਲ ਵਿਦੇਸ਼ ਭੱਜ ਗਿਆ ਸੀ। ਮੂਸੇਵਾਲਾ ਕਤਲ ਕੇਸ ਦੀ ਐਫਆਈਆਰ ਅਤੇ ਚਾਰਜਸ਼ੀਟ ਦੋਵਾਂ ਵਿੱਚ ਉਸਦਾ ਨਾਮ ਹੈ।
ਦੱਸਿਆ ਜਾ ਰਿਹਾ ਹੈ ਕਿ ਸਚਿਨ ਨੇ ਦੁਬਈ ਸਥਿਤ ਦਿੱਲੀ ਦੇ ਇਕ ਕਾਰੋਬਾਰੀ ਤੋਂ 50 ਕਰੋੜ ਦੀ ਫਿਰੌਤੀ ਵੀ ਮੰਗੀ ਸੀ। ਕਾਰੋਬਾਰੀ ਦਾ ਨਾਂ ਗੈਲਨ ਦੱਸਿਆ ਜਾ ਰਿਹਾ ਹੈ। ਟੀ-10 ਟੀਮ ਦੇ ਮਾਲਕ ਤੋਂ 50 ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲੀ ਕਾਲ ਰਿਕਾਰਡਿੰਗ ਵੀ ਸੁਰਖੀਆਂ ਵਿੱਚ ਸੀ। ਸਚਿਨ ਨੂੰ ਇਸ ਮਾਮਲੇ ‘ਚ ਫੜਿਆ ਗਿਆ ਹੈ।