*ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਦਾ ਸੰਸਦ ‘ਚ ਗੂੰਜਿਆ, ਰਾਜਾ ਵੜਿੰਗ ਇਨ੍ਹਾਂ ਸਵਾਲਾਂ ਨਾਲ ਗਰਜੇ…*

0
107

02 ਜੁਲਾਈ(ਸਾਰਾ ਯਹਾਂ/ਬਿਊਰੋ ਨਿਊਜ਼)ਮਰਹੂਮ ਪੰਜਾਬੀ ਗਾਇਕ ਅਤੇ ਅਦਾਕਾਰ ਸਿੱਧੂ ਮੂਸੇਵਾਲਾ ਦੇ ਇਨਸਾਫ ਲਈ ਇੱਕ ਵਾਰ ਫਿਰ ਆਵਾਜ਼ ਚੁੱਕੀ ਜਾ ਰਹੀ ਹੈ। ਦੱਸ ਦੇਈਏ ਕਿ ਹੁਣ ਇਹ ਮੁੱਦਾ

ਮਰਹੂਮ ਪੰਜਾਬੀ ਗਾਇਕ ਅਤੇ ਅਦਾਕਾਰ ਸਿੱਧੂ ਮੂਸੇਵਾਲਾ ਦੇ ਇਨਸਾਫ ਲਈ ਇੱਕ ਵਾਰ ਫਿਰ ਆਵਾਜ਼ ਚੁੱਕੀ ਜਾ ਰਹੀ ਹੈ। ਦੱਸ ਦੇਈਏ ਕਿ ਹੁਣ ਇਹ ਮੁੱਦਾ ਸੰਸਦ ਵਿੱਚ ਚੁੱਕਿਆ ਗਿਆ। ਦਰਅਸਲ, 18ਵੀਂ ਲੋਕ ਸਭਾ ਦੇ ਗਠਨ ਤੋਂ ਬਾਅਦ ਸੰਸਦ ‘ਚ ਪਹਿਲਾ ਸੈਸ਼ਨ ਚੱਲ ਰਿਹਾ ਹੈ। ਦੱਸ ਦੇਈਏ ਕਿ ਸ਼ੁਰੂਆਤ ਤੋਂ ਹੀ ਇਸ ਸੈਸ਼ਨ ‘ਚ ਜ਼ੋਰ-ਸ਼ੋਰ ਨਾਲ ਸਰਕਾਰ ਤੇ ਵਿਰੋਧੀ ਧਿਰ ਇਕ ਦੂਜੇ ‘ਤੇ ਤਿੱਖੇ ਹਮਲੇ ਬੋਲ ਰਹੇ ਹਨ। ਇਸ ਵਿਚਾਲੇ ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਿੱਧੂ ਮੂਸੇਵਾਲਾ ਕਤਲ ਮਾਮਲੇ ਦਾ ਮੁੱਦਾ ਚੱਕਿਆ।

ਦੱਸ ਦੇਈਏ ਕਿ ਰਾਜਾ ਵੜਿੰਗ ਨੇ ਆਪਣੇ ਸਵਾਲਾਂ ਨਾਲ ਸੰਸਦ ਵਿੱਚ ਗਰਜੇ ਹੋਏ ਮੂਸੇਵਾਲਾ ਦੇ ਪਰਿਵਾਰ ਲਈ ਇਨਸਾਫ਼ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਇਸਦੇ ਨਾਲ ਹੀ ਸਵਾਲ ਕਰਦਿਆਂ ਕਿਹਾ ਕਿ ਜੇਲ੍ਹ ਵਿੱਚ ਬੈਠਾ ਇੱਕ ਗੈਂਗਸਟਰ ਕਿਵੇਂ ਕਤਲ ਕਰਵਾ ਸਕਦਾ ਹੈ। ਰਾਸ਼ਟਰਪਤੀ ਭਾਸ਼ਣ ’ਤੇ ਧੰਨਵਾਦ ਦੇ ਮਤੇ ’ਤੇ ਬਹਿਸ ਵਿਚ ਹਿੱਸਾ ਲੈਂਦਿਆਂ ਲੁਧਿਆਣਾ ਦੇ ਸੰਸਦ ਮੈਂਬਰ (ਪੰਜਾਬ ਕਾਂਗਰਸ ਦੇ ਪ੍ਰਧਾਨ) ਨੇ ਕਿਹਾ ਕਿ ਕੇਂਦਰ ਸਰਕਾਰ ਜਦੋਂ ਕੌਮੀ ਸੁਰੱਖਿਆ ਦੇ ਦਾਅਵੇ ਕਰਦੀ ਹੈ ਤਾਂ ਉਨ੍ਹਾਂ ਨੂੰ ਸਪਸ਼ਟ ਕਰਨਾ ਚਾਹੀਦਾ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਦਿਲੀ ਦੀ ਤਿਹਾੜ ਜੇਲ੍ਹ ਵਿਚ ਨਜ਼ਰਬੰਦੀ ਦੌਰਾਨ ਮੂਸੇਵਾਲਾ ਦਾ ਕਤਲ ਕਿਵੇਂ ਕਰਵਾਇਆ। ਇਸ ਵੀਡੀਓ ਵਿੱਚ ਵੇਖੋ ਰਾਜਾ ਵੜਿੰਗ ਨੇ ਹੋਰ ਕੀ-ਕੀ ਸਵਾਲ ਕੀਤੇ…

ਕਾਬਿਲੇਗੌਰ ਹੈ ਕਿ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਸ਼ਰੇਆਮ ਹੱਤਿਆ ਕਰ ਦਿੱਤੀ ਗਈ ਸੀ। ਸ਼ੂਟਰਾਂ ਨੇ ਉਸ ਦੀ ਕਾਰ ਨੂੰ ਘੇਰ ਲਿਆ ਅਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਸਿੱਧੂ ਉੱਪਰ ਕਰੀਬ 24 ਗੋਲੀਆਂ ਚਲਾਈਆਂ ਗਈਆਂ। 29 ਮਈ 2022 ਅਜਿਹਾ ਕਾਲਾ ਦਿਨ ਸੀ, ਜਿਸ ਨੇ ਹਰ ਕਿਸੇ ਦੀਆਂ ਅੱਖਾਂ ਨਮ ਕਰ ਦਿੱਤੀਆਂ।

LEAVE A REPLY

Please enter your comment!
Please enter your name here