ਮਾਨਸਾ, 10 ਅਗਸਤ:-(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੂਸੇਵਾਲਾ ਨੂੰ ਮਾਰਨ ਆਏ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਗੈਂਗਸਟਰ ਦਰਮਨਜੋਤ ਸਿੰਘ ਕਾਹਲੋਂ ਨੂੰ ਅਮਰੀਕੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।
ਸੂਤਰਾਂ ਮੁਤਾਬਕ ਦਰਮਨਜੋਤ ਨੂੰ ਜਲਦ ਹੀ ਭਾਰਤ ਲਿਆਂਦਾ ਜਾ ਸਕਦਾ ਹੈ। ਪਰ ਅਜੇ ਤੱਕ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।ਜਿਕਰਯੋਗ ਹੈ ਕਿ ਲੁਧਿਆਣਾ ਸੀਆਈਏ-2 ਪੁਲਿਸ ਨੇ ਦਰਮਨਜੋਤ ਕਾਹਲੋਂ ਨੂੰ 9 ਮਹੀਨੇ ਪਹਿਲਾਂ ਮੂਸੇਵਾਲਾ ਕਤਲ ਕਾਂਡ ਵਿੱਚ ਹਥਿਆਰਾਂ ਦੀ ਸਪਲਾਈ ਦੇ ਮਾਮਲੇ ਵਿੱਚ ਨਾਮਜ਼ਦ ਕੀਤਾ ਸੀ।ਗੈਂਗਸਟਰ ਤੂਫਾਨ ਅਤੇ ਮਨੀ ਰਈਆ ਨੂੰ ਗੋਇੰਦਵਾਲ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਲੁਧਿਆਣਾ ਲਿਆਂਦਾ ਗਿਆ ਸੀ।ਪੁਲਿਸ ਨੇ ਗੈਂਗਸਟਰਾਂ ਦਾ 5 ਦਿਨ ਦਾ ਰਿਮਾਂਡ ਹਾਸਲ ਕੀਤਾ ਸੀ। ਰਿਮਾਂਡ ਦੌਰਾਨ ਗੈਂਗਸਟਰਾਂ ਨੇ ਗੋਲਡੀ ਬਰਾੜ ਦੇ ਵਿਦੇਸ਼ ‘ਚ ਬੈਠੇ ਸਾਥੀ ਦਰਮਨਜੋਤ ਸਿੰਘ ਕਾਹਲੋਂ ਦਾ ਨਾਂ ਸਾਹਮਣੇ ਲਿਆਂਦਾ ਸੀ, ਜਿਸ ਤੋਂ ਬਾਅਦ ਹੀ ਪੁਲਸ ਨੇ ਕਾਹਲੋਂ ਖਿਲਾਫ ਐੱਫਆਈਆਰ ਦਰਜ ਕੀਤੀ ਸੀ। ਗੋਇੰਦਵਾਲ ਜੇਲ੍ਹ ਵਿੱਚ ਗੈਂਗ ਵਾਰ ਦੌਰਾਨ ਗੈਂਗਸਟਰ ਤੂਫਾਨ ਦੀ ਮੌਤ ਹੋ ਚੁੱਕੀ ਹੈ।