*ਸਿੱਧੂ ਮੂਸੇਵਾਲਾ ਦੇ ਪਿਤਾ ਦੇ ਗੰਨਮੈਨ ਤੋਂ ਚੱਲੀ ਗੋਲੀ , ਇਕ ਜ਼ਖਮੀ*

0
345

ਮਾਨਸਾ, 11 ਦਸੰਬਰ- (ਸਾਰਾ ਯਹਾਂ/ ਗੁਰਪ੍ਰੀਤ ਧਾਲੀਵਾਲ) ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਗੰਨਮੈਨ ਨਵਜੋਤ ਸਿੰਘ ਨੇ ਸ਼ਨੀਵਾਰ ਰਾਤ ਮਾਨਸਾ ਦੇ ਰਾਇਲ ਗ੍ਰੀਨ ਪੈਲੇਸ ਵਿੱਚ ਇੱਕ ਵਿਆਹ ਵਿੱਚ ਅਚਾਨਕ ਗੋਲੀ ਚਲਾ ਦਿੱਤੀ। ਜਿਸ ਨਾਲ ਗੁਰਵਿੰਦਰ ਸਿੰਘ ਜਖਮੀ ਹੋ ਗਿਆ l ਜ਼ਖਮੀ ਗੁਰਵਿੰਦਰ ਸਿੰਘ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਮੁਤਾਬਕ ਨਵਜੋਤ ਸਿੰਘ ਨੇ ਗੋਲੀ ਕਿਸੇ ਮੰਦਭਾਵਨਾ ਨਾਲ ਨਹੀਂ ਚਲਾਈ।

ਨਵਜੋਤ ਖਿਲਾਫ ਪੁਲਿਸ ਕੇਸ ਹੋਣ ਦੀ ਸੰਭਾਵਨਾ ਹੈ। ਪੁਲਿਸ ਅਨੁਸਾਰ ਨਵਜੋਤ ਸਿੰਘ ਸਿੱਧੂ ਮੂਸੇਵਾਲਾ ‌ਦੇ ਪਿਤਾ ਬਲਕੌਰ ਸਿੰਘ ਸਿੱਧੂ ਦਾ ਗੰਨਮੈਨ ਹੈ, ਜੋ ਛੁੱਟੀ ਲੈ ਕੇ ਹੀ ਵਿਆਹ ਵੇਖਣ ਆਇਆ ਸੀ ਤੇ ਬਿਨਾਂ ਕਿਸੇ ਮੰਦਭਾਵਨਾ ਤੋਂ ਗੋਲੀ ਚੱਲ ਗਈ, ਜਿਸ ਦੌਰਾਨ ਗੁਰਵਿੰਦਰ ਸਿੰਘ ਜ਼ਖ਼ਮੀ ਹੋ ਗਿਆ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕੀ ਉਸ ਨੇ ਵਿਆਹ ਵਿਚ ਸ਼ਾਮਲ ਹੋਣ ਲਈ ਛੁੱਟੀ ਲਈ ਸੀ। ਜ਼ਖਮੀ ਗੁਰਵਿੰਦਰ ਸਿੰਘ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਤੇ ਬਾਅਦ ਵਿੱਚ ਬਠਿੰਡਾ ਲਈ ਰੈਫ਼ਰ ਕਰ ਦਿੱਤਾ ਗਿਆ ਹੈ।

NO COMMENTS