*ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਖੇਡਣਗੇ ਸਿਆਸੀ ਪਾਰੀ ? ਜਾਣੋ ਕਿੱਥੋ ਲੜਨਗੇ ਲੋਕ ਸਭਾ ਚੋਣਾਂ*

0
310

25 ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼)ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ। ਦਰਅਸਲ, ਉਨ੍ਹਾਂ ਦੇ ਸਿਆਸਤ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ। ਦਰਅਸਲ, ਉਨ੍ਹਾਂ ਦੇ ਸਿਆਸਤ ਵਿੱਚ ਉਤਰਨ ਦੀਆਂ ਖਬਰਾਂ ਤੇਜ਼ ਹੋ ਗਈਆਂ ਹਨ। ਜਾਣਕਾਰੀ ਮੁਤਾਬਕ ਬਲਕੌਰ ਸਿੰਘ ਆਜ਼ਾਦ ਚੋਣ ਲੜ ਸਕਦੇ ਹਨ। ਇਸ ਦੇ ਨਾਲ ਹੀ ਸਿਆਸਤ ’ਚ ਹਲਚਲ ਮੱਚ ਗਈ ਹੈ। ਖਬਰਾਂ ਮੁਤਾਬਕ ਬਲਕੌਰ ਸਿੰਘ ਬਠਿੰਡਾ ਲੋਕ ਸਭਾ ਸੀਟ ’ਤੇ ਸਿਆਸੀ ਪਾਰੀ ਖੇਡ ਸਕਦੇ ਹਨ। 

ਖਬਰਾਂ ਨੂੰ ਇੰਝ ਮਿਲੀ ਹਵਾ…

ਜੀ ਹਾਂ, ਚਰਚਾ ਹੈ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਹਵੇਲੀ ਪਿੰਡ ਮੂਸਾ ਵਿਖੇ ਸ਼ੁੱਭਚਿੰਤਕਾਂ ਦੀਆਂ ਬਲਕੌਰ ਸਿੰਘ ਸਿੱਧੂ ਸਮੇਤ ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ ਸਿੱਧੂ ਨਾਲ ਖਾਸ ਗੱਲਬਾਤ ਹੋਈ। ਇਸ ਤੋਂ ਬਾਅਦ ਬਲਕੌਰ ਸਿੰਘ ਵੱਲੋਂ ਬਠਿੰਡਾ ਤੋਂ ਸਿਆਸਤ ਵਿੱਚ ਕਦਮ ਰੱਖਣ ਦੀਆਂ ਖਬਰਾਂ ਹੋਰ ਵੀ ਤੇਜ਼ ਹੋ ਗਈਆਂ।

ਮੂਸੇਵਾਲਾ ਪਰਿਵਾਰ ਵੱਲੋਂ ਨਹੀਂ ਹੋਈ ਕੋਈ ਪੁਸ਼ਟੀ

ਹਾਲਾਂਕਿ ਇਨ੍ਹਾਂ ਵਾਇਰਲ ਖਬਰਾਂ ਵਿੱਚ ਕਿੰਨੀ ਸੱਚਾਈ ਹੈ, ਇਸ ਬਾਰੇ ਕੋਈ ਖੁਲਾਸਾ ਨਹੀਂ ਹੋ ਸਕਿਆ ਹੈ। ਦਰਅਸਲ, ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਲੜਨ ਲਈ ਅਜੇ ਤੱਕ ਕੋਈ ਵੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ। 

ਦੱਸਣਯੋਗ ਹੈ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਿੱਧੂ ਮੂਸੇਵਾਲਾ ਵੱਲੋਂ ਮਾਨਸਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਸਿਆਸੀ ਪਾਰੀ ਖੇਡੀ ਸੀ। ਪਰ ਉਹ ਆਮ ਆਦਮੀ ਪਾਰਟੀ ਦੀ ਲਹਿਰ ਮੂਹਰੇ ਹਾਰ ਗਏ। ਹਾਲਾਂਕਿ ਇਸ ਤੋਂ ਬਾਅਦ ਕਲਾਕਾਰ ਕਾਫੀ ਹਤਾਸ਼ ਹੋ ਗਿਆ ਸੀ। ਇਸ ਦੌਰਾਨ ਉਨ੍ਹਾਂ ਵੱਲੋਂ ਗੀਤਾਂ ਰਾਹੀ ਆਪਣੀ ਨਿਰਾਸ਼ਾ ਜ਼ਾਹਰ ਕੀਤੀ ਗਈ। ਫਿਲਹਾਲ ਬਲਕੌਰ ਸਿੰਘ ਦੇ ਸਿਆਸਤ ਵਿੱਚ ਆਉਣ ਦੀਆਂ ਖਬਰਾਂ ਵਿੱਚ ਕਿੰਨੀ ਸੱਚਾਈ ਹੈ, ਇਸ ਦੀ ਪੁਸ਼ਟੀ ਤਾਂ ਮੂਸੇਵਾਲਾ ਪਰਿਵਾਰ ਹੀ ਕਰ ਸਕਦਾ ਹੈ।  

ਮੂਸੇਵਾਲਾ ਦਾ ਗੀਤ 410 ਹੋਇਆ ਰਿਲੀਜ਼

ਦੱਸ ਦੇਈਏ ਕਿ ਹਾਲ ਹੀ ਵਿੱਚ ਪੰਜਾਬੀ ਗਾਇਕ ਮੂਸੇਵਾਲਾ ਦਾ ਗੀਤ 410 ਰਿਲੀਜ਼ ਹੋਇਆ ਹੈ। ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਦਿੱਤਾ ਗਿਆ। ਇਸ ਗੀਤ ਨੂੰ ਮੂਸੇਵਾਲਾ ਦੇ ਕਰੀਬੀ ਦੋਸਤ ਸੰਨੀ ਮਾਲਟਨ ਵੱਲੋਂ ਪੂਰਾ ਕੀਤਾ ਗਿਆ। ਗੀਤ ਦੇ ਰਿਲੀਜ਼ ਹੁੰਦੇ ਹੀ ਇਸ ਨੇ ਕਈ ਵਿਊਜ਼ ਹਾਸਲ ਕੀਤੇ। ਇਸ ਤੋਂ ਇਲਾਵਾ ਜਲਦ ਹੀ ਮੂਸੇਵਾਲਾ ਦਾ ਹੋਲੋਗ੍ਰਾਮ ਤਿਆਰ ਹੋ ਜਾਏਗਾ ਅਤੇ ਪ੍ਰਸ਼ੰਸਕ ਸਿੱਧੂ ਨੂੰ ਲਾਈਵ ਪਰਫਾਰਮ ਕਰਦੇ ਹੋਏ ਵੇਖ ਸਕਣਗੇ। 

LEAVE A REPLY

Please enter your comment!
Please enter your name here