*ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਇੰਗਲੈਂਡ ਰਵਾਨਾ*

0
238

(ਸਾਰਾ ਯਹਾਂ/ਬਿਊਰੋ ਨਿਊਜ਼ ) ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਮਾਤਾ-ਪਿਤਾ ਇੰਗਲੈਂਡ ਚਲੇ ਗਏ ਹਨ। ਉਹ ਲੰਘੀ ਰਾਤ ਇੰਗਲੈਂਡ ਲਈ ਰਵਾਨਾ ਹੋਏ। ਪਤਾ ਲੱਗਾ ਹੈ ਕਿ ਉਹ ਸਿੱਧੂ ਮੂਸੇਵਾਲਾ (Sidhu Moosewala) ਦੇ ਕਤਲਾਂ ਨੂੰ ਸਜ਼ਾਵਾਂ ਦਵਾਉਣ ਤੇ ਇਨਸਾਫ ਲਈ ਇੰਗਲੈਂਡ ਦੀ ਪਾਰਲੀਮੈਂਟ ਸਾਹਮਣੇ ਰੋਸ ਮਾਰਚ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਹਨ।ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਇਲਜ਼ਾਮ ਲਾਇਆ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਬੇਟੇ ਦੇ ਕਾਤਲ ਦਾ ਇਨਸਾਫ ਦੇਣ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਨੇ ਸਰਕਾਰ ਨੂੰ ਅਲਟੀਮੇਟਮ ਦਿੰਦਿਆਂ ਕਿਹਾ ਸੀ ਕਿ ਉਹ ਦੇਸ਼ ਛੱਡ ਕੇ ਵਿਦੇਸ਼ ਚਲੇ ਜਾਣਗੇ।

NO COMMENTS