
ਮਾਨਸਾ 30 ਮਈ (ਸਾਰਾ ਯਹਾਂ/ਬੀਰਬਲ ਧਾਲੀਵਾਲ) : ਬੀਤੇ ਦਿਨੀਂ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਦੇ ਵਿਸ਼ਵ ਪ੍ਰਸਿੱਧ ਕਲਾਕਾਰ ਸੁਖਦੀਪ ਸਿੰਘ ਸਿੱਧੂ ਮੂਸੇ ਵਾਲਾ ਦਾ ਦਰਜਨ ਦੇ ਕਰੀਬ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਜਿਸ ਦੀ ਲਾਸ਼ ਸਿਵਲ ਹਸਪਤਾਲ ਮਾਨਸਾ ਵਿੱਚ ਹੈ ਸਿੱਧੂ ਮੂਸੇ ਵਾਲਾ ਨੂੰ ਇਨਸਾਫ ਦਿਵਾਉਣ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ,ਭਾਰਤ ਭੂਸ਼ਣ ਆਸ਼ੂ, ਅਜੈਬ ਭੱਟੀ”ਕੁਲਵੀਰ ਜ਼ੀਰਾ,

ਬਿਕਰਮ ਮੋਫਰ, ਗੁਰਪ੍ਰੀਤ ਸਿੰਘ ਵਿੱਕੀ ,ਮਾਈਕਲ ਗਾਗੋਵਾਲ ‘ ਕੈਪਟਨ ਸੰਦੀਪ ਸੰਧੂ ‘ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਕਾਂਗਰਸ ਪਾਰਟੀ ਦੇ ਦਰਜਨਾਂ ਆਗੂਆਂ ਦੀ ਹਾਜ਼ਰੀ ਵਿੱਚ ਹਜ਼ਾਰਾਂ ਹੀ ਸ਼ਹਿਰ ਵਾਸੀਆਂ ਨੂੰ ਚਾਹੁਣ ਵਾਲਿਆਂ ਨੇ ਕੈਂਡਲ ਮਾਰਚ ਵਿਚ ਹਿੱਸਾ ਲਿਆ ।ਇਸ ਮੌਕੇ ਪੁਲੀਸ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਸਨ ਚੱਪੇ ਚੱਪੇ ਤੇ ਪੁਲੀਸ ਤਾਇਨਾਤ ਸੀ ਇਸ ਮੌਕੇ ਆਗੂਆਂ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਸਿੱਧੂ ਮੂਸੇਵਾਲਾ ਨੂੰ ਜਲਦੀ ਤੋਂ ਜਲਦੀ ਇਨਸਾਫ ਦਿੱਤਾ ਜਾਵੇ ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਅਣਗਹਿਲੀ ਕਾਰਨ ਇੱਕ ਨੌਜਵਾਨ ਵਿਸ਼ਵ ਪ੍ਰਸਿੱਧ ਜਿਸ ਨੇ ਮਾਨਸਾ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ। ਜਿਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਘੱਟ ਹੈ ਸਿੱਧੂ ਪਰਿਵਾਰ ਨੂੰ ਜਲਦੀ ਤੋਂ ਜਲਦੀ ਇਨਸਾਫ ਦਿੱਤਾ ਜਾਵੇ।

