*ਸਿੱਧੂ ਮੂਸੇਵਾਲੇ ਦੇ ਜਨਮ ਦਿਨ ਨੂੰ ਸਮਰਪਿਤ ਗਰਮੀ ਤੋਂ ਬਚਾਉਣ ਲਈ ਮਾਨਸਾ ਮਿੱਠੇ ਜਲ ਦੀਆਂ ਲਗਾਈਆਂ ਛਬੀਲਾਂ*

0
35

ਮਾਨਸਾ, 11 ਜੂਨ- (ਸਾਰਾ ਯਹਾਂ/ ਗੁਰਪ੍ਰੀਤ ਧਾਲੀਵਾਲ) ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦਾ ਪਿੱਛਲੇ ਦਿਨੀਂ ਹੋਏ ਕਤਲ ਤੋਂ ਬਾਅਦ ਸਿੱਧੂ ਮੂਸੇਵਾਲੇ ਦੇ ਚਾਹੁਣ ਵਾਲੇ ਪ੍ਰਸ਼ੰਸਕਾਂ ਵੱਲੋਂ ਜਨਮ ਦਿਨ ਨੂੰ ਸਮਰਪਿਤ ਮਾਨਸਾ ਤੋਂ ਇਲਾਵਾ ਆਸੇ ਪਾਸੇ ਦੇ ਪਿੰਡਾਂ ਵਿੱਚ ਵੀ ਗਰਮੀ ਜਿਆਦਾ ਹੋਣ ਕਰਕੇ ਆਉਂਦੇ ਜਾਂਦੇ ਰਾਹੀਆਂ ਨੂੰ  ਗਰਮੀ ਤੋਂ ਬਚਾਉਣ ਲਈ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ। ਸਿੱਧੂ ਮੂਸੇ ਵਾਲੇ ਦੀਆਂ ਵੱਡੀਆਂ ਵੱਡੀਆਂ ਫੋਟੋਆਂ ਲਗਾਕੇ ਸਿੱਧੂ ਮੂਸੇ ਵਾਲੇ ਦੇ ਗੀਤ ਚਲਾਏ ਗਏ। ਬੇਸ਼ਕ ਇਨ੍ਹਾਂ ਦਿਨਾਂ ਵਿੱਚ ਸ਼੍ਰੀ ਗੁਰੂ ਅਰਜਨਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲਾਂ ਲਗਾਈਆਂ ਜਾਂਦੀਆਂ ਹਨ ਅਤੇ ਸਵੇਰ ਤੋਂ ਹੀ ਕੀਰਤਨ ਜਾਂ ਸ਼ਬਦ ਲਗਾਏ ਜਾਂਦੇ ਸਨ। ਪਰ ਇਸ ਵਾਰ ਸਿੱਧੂ ਦੇ ਪ੍ਰਸ਼ੰਸਕਾਂ ਨੇ ਭੋਗ ਤੋਂ ਲੈਕੇ ਕਈ ਦਿਨਾਂ ਤੱਕ ਛਬੀਲਾਂ ਅਤੇ ਖੂਨਦਾਨ ਕੈੰਪ ਲਗਾਏ। ਇਸ ਮੌਕੇ ਤੇ ਨੌਜਵਾਨਾਂ ਨੇ ਕਿਹਾ ਕਿ ਅਸੀਂ ਪੰਜਾਬ ਸਰਕਾਰ ਨੂੰ ਇਹ ਦੱਸਣਾ ਚਾਹੁੰਦੇ ਹਾਂ ਕਿ ਜੇਕਰ ਜਲਦੀ ਤੋਂ ਜਲਦੀ ਸਿੱਧੂ ਮੂਸੇ ਵਾਲੇ ਦੇ ਕਾਤਲਾਂ ਨੂੰ ਗਿਰਫਤਾਰ ਨਾ ਕੀਤਾ ਗਿਆ ਤਾਂ ਮਾਨ ਸਰਕਾਰ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ। 

NO COMMENTS