*ਸੀਐਮ ਦੀ ਘੁਰਕੀ ਤੋਂ ਡਰੇ ਹੜਤਾਲੀ ਅਫਸਰ , ਹੁਣ ਕੰਮ ‘ਤੇ ਪਰਤਣਗੇ PCS ਅਫ਼ਸਰ*

0
103

(ਸਾਰਾ ਯਹਾਂ/ ਮੁੱਖ ਸੰਪਾਦਕ ): : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਖ਼ਤ ਚੇਤਾਵਨੀ ਤੋਂ ਬਾਅਦ PCS ਅਫ਼ਸਰਾਂ ਨੇ ਹੁਣ ਮੁੜ ਕੰਮ ‘ਤੇ ਪਰਤਣ ਦਾ ਫ਼ੈਸਲਾ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਸਬੰਧੀ ਪ੍ਰਮੁੱਖ ਸਕੱਤਰ ਵੇਣੂ ਪ੍ਰਸਾਦ ਨਾਲ ਅਫਸਰਾਂ ਦੀ ਮੀਟਿੰਗ ਹੋਈ ਹੈ। ਮੀਟਿੰਗ ਤੋਂ ਬਾਅਦ ਅਫਸਰਾਂ ਨੇ ਆਪਣੀ ਹੜਤਾਲ ਵਾਪਸ ਲੈ ਲਈ ਹੈ। ਪ੍ਰਮੁੱਖ ਸਕੱਤਰ ਵੇਣੂ ਪ੍ਰਸਾਦ ਨੇ ਇਹ ਐਲਾਨ ਕੀਤਾ ਕਿ ਪੀਸੀਐਸ ਅਫਸਰ ਛੇਤੀ ਹੀ ਕੰਮ ਉਤੇ ਪਰਤਣਗੇ। ਦਰਅਸਲ ‘ਚ ਬੀਤੇ ਦਿਨੀਂ ਪੀਸੀਐਸ ਅਫਸਰ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਸਮੂਹਿਕ ਛੁੱਟੀ ਉਤੇ ਚੱਲ ਰਹੇ ਪੀਸੀਐਸ ਅਫਸਰਾਂ ਨੂੰ ਦੋ ਵਜੇ ਤੱਕ ਡਿਊਟੀ ਉਤੇ ਆਉਣ ਲਈ ਦਿੱਤੀ ਚੇਤਾਵਨੀ ਤੋਂ ਬਾਅਦ ਪੀਸੀਐਸ ਅਫਸਰਾਂ ਨੇ ਆਪਣੀ ਹੜਤਾਲ ਵਾਪਸ ਲੈ ਲਈ ਹੈ। ਹੁਣ ਪੀਸੀਐਸ ਅਧਿਕਾਰੀ ਆਪਣੇ ਕੰਮਾਂ ਉਤੇ ਪਤਰਣਗੇ। ਦੱਸ ਦੇਈਏ ਕਿ ਅੱਜ ਸਵੇਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੜਤਾਲੀ ਅਫਸਰ ਨੂੰ 2 ਵਜੇ ਤੱਕ ਦਾ ਸਮਾਂ ਦਿੱਤਾ ਸੀ। ਉਨ੍ਹਾਂ ਨੇ 2 ਵਜੇ ਤੱਕ ਡਿਊਟੀ ਉਤੇ ਨਾ ਪਰਤਣ ਵਾਲੇ ਅਫਸਰਾਂ ਨੂੰ ਸਸਪੈਂਡ ਕਰਨ ਦੇ ਹੁਕਮ ਦਿੱਤੇ ਸਨ। ਉਨ੍ਹਾਂ ਆਖਿਆ ਸੀ  ਕਿ ਧਿਆਨ ਵਿਚ ਆਇਆ ਹੈ ਕਿ ਕੁਝ ਅਫਸਰ ਆਪਣੀ ਡਿਊਟੀ ਛੱਡ ਕੇ ਹੜਤਾਲ ਉਤੇ ਹਨ। ਇਹ ਲੋਕ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਚਲਾਈ ਸਖਤ ਮੁਹਿੰਮ ਦੇ ਵਿਰੋਧ ਵਿਚ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਭ੍ਰਿਸ਼ਟਾਚਾਰ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਮੁਹਿੰਮ ਦੇ ਰਾਹ ਵਿਚ ਅੜਿੱਕਾ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਫਸਰਾਂ ਦੀ ਇਹ ਹੜਤਾਲ ਬਿਲਕੁਲ ਗੈਰਕਾਨੂੰਨੀ ਹੈ। ਜ਼ਿਕਰਯੋਗ ਹੈ ਕਿ ਆਰਟੀਏ ਨਰਿੰਦਰਪਾਲ ਸਿੰਘ ਧਾਲੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪੀਸੀਐੱਸ ਅਫ਼ਸਰਾਂ ਦੀ ਸਮੂਹਿਕ ਛੁੱਟੀ ਕਾਰਨ ਸਰਕਾਰੀ ਦਫ਼ਤਰਾਂ ਨੂੰ ਤਾਲੇ ਲਟਕ ਰਹੇ ਸਨ। ਅਜਿਹੇ ਵਿਚ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਵਾਉਣ ਆਉਣ ਵਾਲੇ ਲੋਕ ਖੁਆਰ ਹੋ ਰਹੇ ਹਨ।

LEAVE A REPLY

Please enter your comment!
Please enter your name here