*ਸੀਐਮ ਦੀ ਰਿਹਾਇਸ਼ ਬਾਹਰ ਪ੍ਰਦਰਸ਼ਨ ਕਰ ਰਹੇ ਰੂਰਲ ਹੈਲਥ ਫਾਰਮੇਸੀ ਮੁਲਾਜ਼ਮਾਂ ਦੀ ਪੁਲਿਸ ਨਾਲ ਧੱਕਾ ਮੁੱਕੀ*

0
56

(ਸਾਰਾ ਯਹਾਂ/ਬਿਊਰੋ ਨਿਊਜ਼ ): ਪੰਜਾਬ ਭਰ ‘ਚੋਂ ਰੂਰਲ ਹੈਲਥ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਪੰਜਾਬ ਦੇ ਮੁਲਾਜ਼ਮ ਅੱਜ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਸੀਐਮ ਦੀ ਰਿਹਾਇਸ਼ ਬਾਹਰ ਪ੍ਰਦਰਸ਼ਨ ਕਰ ਰਹੇ ਰੂਰਲ ਹੈਲਥ ਫਾਰਮੇਸੀ ਮੁਲਾਜ਼ਮਾਂ ਦੀ ਪੁਲਿਸ ਨਾਲ ਧੱਕਾ ਮੁੱਕੀ ਹੋਈ ਹੈ। ਉਨ੍ਹਾਂ ਦੇ ਨਾਲ ਪੰਜਾਬ ਭਰ ਦੀਆਂ ਡਿਸਪੈਂਸਰੀਆਂ ਵਿੱਚ ਕੰਮ ਕਰਦੇ ਦਰਜਾ 4 ਕਰਮਚਾਰੀ ਵੀ ਸ਼ਾਮਿਲ ਹਨ।  ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਸਾਨੂੰ ਰੈਗੂਲਰ ਕੀਤਾ ਜਾਵੇ, ਜਿੰਨਾ ਚਿਰ ਉਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਜਾਂਦਾ, ਓਨੀ ਦੇਰ ਉਨ੍ਹਾਂ ਨੂੰ ਸੈਲਰੀ ਵਧਾ ਕੇ 30,000 ਰੁਪਏ ਦੇ ਕਰੀਬ ਦਿੱਤੀ ਜਾਵੇ। ਫਿਲਹਾਲ ਸਿਰਫ 11000 ਰੁਪਏ ‘ਚ ਨੌਕਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ 26 ਜਨਵਰੀ ਤੋਂ ਮੁਹੱਲਾ ਕਲੀਨਿਕ ‘ਚ ਕੰਮ ਨਹੀਂ ਕਰਾਂਗੇ।  


ਇਸ ਦੇ ਨਾਲ ਰੂਰਲ ਹੈਲਥ ਫਾਰਮੇਸੀ ਮੁਲਾਜ਼ਮਾਂ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਨਾਲ ਮੀਟਿੰਗ ਦਾ ਸਮਾਂ ਮਿਲਿਆ ਤਾਂ ਮੀਟਿੰਗ ਤੋਂ ਬਾਅਦ ਕੋਈ ਫੈਸਲਾ ਲਿਆ ਜਾਵੇਗਾ। ਜਿਸ ਤੋਂ ਬਾਅਦ ਹੀ ਰੂਰਲ ਹੈਲਥ ਫਾਰਮੇਸੀ ਅਧਿਕਾਰੀ ਅਤੇ ਦਰਜਾ ਚਾਰ ਕਰਮਚਾਰੀ ਮੁਹੱਲਾ ਕਲੀਨਿਕ ਜਾਣਗੇ। ਅੰਮ੍ਰਿਤਸਰ ‘ਚ ਨਵੇ ਖੁੱਲ੍ਹਣ ਜਾ ਰਹੇ ਆਮ ਆਦਮੀ ਪਾਰਟੀ ਕਲੀਨਿਕ ਵਿੱਚ ਨਿਗੁਣੀਆਂ ਤਨਖਾਹਾਂ ‘ਤੇ ਕੰਮ ਕਰਨ ਵਾਲੇ ਸਿਹਤ ਫਾਰਮੇਸੀ ਅਫਸਰਾਂ ਵੱਲੋਂ ਕੰਮ ਕਰਨ ਤੋਂ ਇਨਕਾਰ ਕੀਤਾ ਗਿਆ ਹੈ।

NO COMMENTS