*ਸੀਐਮ ਭਗਵੰਤ ਮਾਨ ਦਾ ਐਲਾਨ, ਸੂਬੇ ਦੇ ਸਾਰੇ ਡਿਗਰੀ ਹੋਲਡਰਾਂ ਨੂੰ ਕੰਮ ਦੇਵਾਂਗੇ*

0
59

 (ਸਾਰਾ ਯਹਾਂ/ਬਿਊਰੋ ਨਿਊਜ਼ )  ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਅਸੀਂ ਪੰਜਾਬ ਵਿੱਚ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਕੇ ਸਾਰੇ ਡਿਗਰੀ ਹੋਲਡਰਾਂ ਨੂੰ ਕੰਮ ਦੇਵਾਂਗੇ। ਲੁਧਿਆਣਾ ਵਿੱਚ ਵਿਸ਼ਵਰਮਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅਸੀਂ ਸੂਬੇ ਦੇ ਨੌਜਵਾਨਾਂ ਨੂੰ ਕੰਮ ਦੇਵਾਂਗੇ।

ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਸ਼ਿਲਪਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਅੱਜ ਬਾਬਾ ਗੁਰਮੁੱਖ ਸਿੰਘ ਹਾਲ ਰਾਮਗੜ੍ਹੀਆ ਕੰਨਿਆ ਕਾਲਜ ਲੁਧਿਆਣਾ ਵਿਖੇ ਰਾਜ ਪੱਧਰੀ ਵਿਸ਼ਵਕਰਮਾ ਦਿਵਸ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮਹਿਮਾਨ ਵਜੋਂ ਪੁੱਜੇ। 


ਇਸ ਤੋਂ ਪਹਿਲਾਂ ਅੱਜ ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਕਲਾ ਤੇ ਕ੍ਰਿਤੀ ਦੇ ਦੇਵਤਾ ਭਗਵਾਨ ਵਿਸ਼ਵਕਰਮਾ ਜੀ ਨੂੰ ਵਿਸ਼ਵਕਰਮਾ ਦਿਵਸ ਮੌਕੇ ਯਾਦ ਕਰਦੇ ਹਾਂ। ਕਲਾ-ਕ੍ਰਿਤੀ ਦੇ ਗੁਣਾਂ ਨਾਲ ਭਰਪੂਰ ਮਿਹਨਤੀ ਕਾਮਿਆਂ ਨੂੰ ਵਿਸ਼ਵਕਰਮਾ ਦਿਵਸ ਦੀਆਂ ਵਧਾਈਆਂ…ਪਰਮਾਤਮਾ ਕਰੇ ਤੁਹਾਡੀ ਮਿਹਨਤ ਤੇ ਲਗਨ ਇਸੇ ਤਰ੍ਹਾਂ ਬਰਕਰਾਰ ਰਹੇ…ਦੇਸ਼ ਸਮੇਤ ਪੰਜਾਬ ਦੀ ਤਰੱਕੀ ਲਈ ਤੁਹਾਡਾ ਯੋਗਦਾਨ ਵਡਮੁੱਲਾ ਹੈ।

NO COMMENTS