*ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ, ਪੰਜਾਬ ਸਿਰ ਤਿੰਨ ਲੱਖ ਕਰੋੜ ਦੇ ਕਰਜ਼ੇ ਦੀ ਜਾਂਚ ਕਰਵਾ ਕੇ ਹੋਏਗੀ ਰਿਕਵਰੀ*

0
33

ਚੰਡੀਗੜ੍ਹ 18,ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼):  : ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਹੋਰ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਿਰ ਚੜ੍ਹੇ ਕਰਜ਼ੇ ਦੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪੈਸੇ ਦੀ ਰਿਕਵਰੀ ਕਰਵਾਈ ਜਾਵੇਗੀ ਕਿਉਂਕਿ ਇਹ ਜਨਤਾ ਦਾ ਪੈਸਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪਿਛਲੀਆਂ ਸਰਕਾਰਾਂ ਪੰਜਾਬ ਸਿਰ ਤਿੰਨ ਲੱਖ ਕਰੋੜ ਦਾ ਕਰਜ਼ਾ ਛੱਡ ਗਈਆਂ ਹਨ ਪਰ ਇਹ ਕਰਜ਼ਾ ਵਰਤਿਆ ਕਿੱਥੇ ਗਿਆ, ਇਸ ਦਾ ਜਾਂਚ ਕਰਵਾ ਕੇ ਰਿਕਵਰੀ ਕਰਾਂਗੇ ਕਿਉਂਕਿ ਇਹ ਲੋਕਾਂ ਦਾ ਪੈਸਾ ਹੈ।

ਉਧਰ, 3 ਲੱਖ ਕਰੋੜ ਦੇ ਕਰਜ਼ੇ ਦੀ ਜਾਂਚ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਚੀਮਾ ਨੇ ਕਿਹਾ ਕਿ ਇਹ ਕਦਮ ਸਵਾਗਤਯੋਗ ਹੈ, ਜਾਂਚ ਹੋਣੀ ਚਾਹੀਦੀ ਹੈ ਤੇ ਜੋ ਵੀ ਜ਼ਿੰਮੇਵਾਰ ਹੈ, ਉਸ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਭਗਵੰਤ ਮਾਨ ਨੂੰ ਘੇਰਦਿਆਂ ਕਿਹਾ ਕਿ ਆਪਣੇ ਐਲਾਨਾਂ ‘ਤੇ ਖਰਾ ਉਤਰਨ ਦੀ ਬਜਾਏ ਅਜਿਹੇ ਬਹਾਨੇ ਨਾ ਲੱਭੋ। ਪਿਛਲੀ ਸਰਕਾਰ ਕਹਿੰਦੀ ਰਹੀ ਕਿ ਖਜ਼ਾਨਾ ਖਾਲੀ ਹੈ। ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਉਹੀ ਕਹਿ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੇ ਗੁਜਰਾਤੀ ਤੇ ਹੋਰ ਭਾਸ਼ਾਵਾਂ ‘ਚ ਛਪ ਰਹੇ ਇਸ਼ਤਿਹਾਰਾਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ।

ਜੱਲ੍ਹਿਆਵਾਲਾ ਬਾਗ ਦੀ ਬੁਰੀ ਹਾਲਾਤ 
ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਵਿਸ਼ਵ ਹੈਰੀਟੇਜ ਦਿਵਸ ਮੌਕੇ ਅੰਮ੍ਰਿਤਸਰ ਪੁੱਜੇ। ਬੈਂਸ ਨੇ ਕਿਹਾ ਕਿ ਉਨ੍ਹਾਂ ਨੇ ਜੱਲ੍ਹਿਆਵਾਲਾ ਬਾਗ ਦਾ ਦੌਰਾ ਕੀਤਾ ਤੇ ਦੇਖਿਆ ਕਿ ਇਸ ਦੀ ਬੁਰੀ ਹਾਲਾਤ ਹੈ। ਇਸ ਦੇ ਨਾਲ ਹੀ ਹੈਰੀਟੇਜ ਸਟ੍ਰੀਟ ਤੇ ਨਾਜਾਇਜ ਕਬਜਿਆਂ ਦੀ ਭਰਮਾਰ ਹੈ। ਇਸ ਪਾਸੇ ਸਰਕਾਰ ਵੱਲੋਂ ਤੁਰੰਤ ਧਿਆਨ ਦਿੱਤਾ ਜਾਵੇਗਾ। ਬੈਂਸ ਨੇ ਕਿਹਾ ਕਿ ਕੋਰੋਨਾ ਲੌਕਡਾਊਨ ਦੌਰਾਨ ਟੂਰਿਜਮ ਇੰਡਸਟਰੀ ਬੁਰੀ ਤਰਾਂ ਪ੍ਰਭਾਵਤ ਹੋਈ ਹੈ ਕਿਉਂਕਿ ਉਸ ਵੇਲੇ ਹਰ ਕੰਮ ਪ੍ਰਭਾਵਿਤ ਹੋਇਆ ਸੀ।

NO COMMENTS