
(ਸਾਰਾ ਯਹਾਂ/ ਮੁੱਖ ਸੰਪਾਦਕ ): ਮੁੱਖ ਮੰਤਰੀ ਭਗਵੰਤ ਮਾਨ ਗੈਂਗਸਟਰ ਗੋਲਡੀ ਬਰਾੜ ਦੀ ਗ੍ਰਿਫਤਾਰੀ ਦੀ ਪੁਸ਼ਟੀ ਕੀਤੀ ਹੈ। ਮੀਡੀਆ ਵਿੱਚ ਗੋਲਡੀ ਬਰਾੜ ਦੀ ਗ੍ਰਿਫਤਾਰੀ ਬਾਰੇ ਰੌਲੇ ਮਗਰੋਂ ਗੁਜਰਾਤ ਦੌਰੇ ਉੱਪਰ ਗਏ ਮੁੱਖ ਮੰਤਰੀ ਭਗਵੰਤ ਮਾਨ
ਨੇ ਕਿਹਾ ਕਿ ਗੈਂਗਸਟਰ ਗੋਲਡੀ ਬਰਾੜ ਨੂੰ ਅਮਰੀਕਾ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਅਸੀਂ ਗੋਲਡੀ ਬਰਾੜ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਸੀ। ਹੁਣ ਗੋਲਡੀ ਬਰਾੜ ਅਮਰੀਕੀ ਪੁਲਿਸ ਦੀ ਹਿਰਾਸਤ ਵਿੱਚ ਹੈ। ਉਸ ਨੂੰ ਜਲਦ ਹੀ ਭਾਰਤ ਲਿਆਂਦਾ ਜਾਏਗਾ ਤੇ ਪੀੜਤ ਪਰਿਵਾਰਾਂ ਨੂੰ ਇਨਸਾਫ ਮਿਲੇਗਾ।
