Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Maan ) ਨੇ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi)ਨੂੰ ਚਿਤਾਵਨੀ ਦਿੱਤੀ ਹੈ। ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਚਰਨਜੀਤ ਚੰਨੀ ਨੂੰ ਆਪਣੇ ਭਤੀਜੇ ਵੱਲੋਂ ਖਿਡਾਰੀ ਤੋਂ ਪੈਸੇ ਮੰਗਣ ਬਾਰੇ ਜਾਣਕਾਰੀ ਜਨਤਕ ਕਰਨ ਲਈ ਕਿਹਾ ਹੈ। ਨਹੀਂ ਤਾਂ ਉਹ ਖ਼ੁਦ ਪੰਜਾਬ ਸਾਹਮਣੇ ਪੂਰੀ ਜਾਣਕਾਰੀ ਸਾਂਝੀ ਕਰਨਗੇ। ਸੀਐਮ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ‘ਮਾਣਯੋਗ ਚਰਨਜੀਤ ਚੰਨੀ ਜੀ ਆਦਰ ਸਹਿਤ ਤੁਹਾਨੂੰ… 31 ਮਈ 2 ਵਜੇ ਤੱਕ ਆਪਣੇ ਭਤੀਜੇ-ਭਾਣਜੇ ਵੱਲੋਂ ਖਿਡਾਰੀ ਤੋਂ ਨੌਕਰੀ ਬਦਲੇ ਰਿਸ਼ਵਤ ਮੰਗਣ ਬਾਰੇ ਸਾਰੀ ਜਾਣਕਾਰੀ ਜਨਤਕ ਕਰਨ ਦਾ ਮੌਕਾ ਦਿੰਦਾ ਹਾਂ… ਨਹੀਂ ਫੇਰ 31 ਮਈ ਦੁਪਹਿਰ 2 ਵਜੇ ਮੈਂ ਫੋਟੋਆਂ, ਨਾਮ ਅਤੇ ਮਿਲਣ ਵਾਲੀ ਥਾਂ ਸਮੇਤ ਸਭ ਕੁੱਝ ਪੰਜਾਬੀਆਂ ਸਾਹਮਣੇ ਰੱਖਾਂਗਾ…