
(ਸਾਰਾ ਯਹਾਂ/ਬਿਊਰੋ ਨਿਊਜ਼ ) : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮੁੱਖ ਮੰਤਰੀ ਦਫ਼ਤਰ, ਸਕੱਤਰੇਤ ਵਿਖੇ ਵੱਖ-ਵੱਖ ਵਿਭਾਗਾਂ ਦੇ ਅਫ਼ਸਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਤੇ ਵਿਭਾਗਾਂ ਦੀ ਕਾਰਜਗੁਜ਼ਾਰੀ ਦੀ ਵਿਸਥਾਰਤ ਰਿਪੋਰਟ ’ਤੇ ਚਰਚਾ ਕੀਤੀ ਗਈ।
ਅੱਜ ਮੁੱਖ ਮੰਤਰੀ ਦਫ਼ਤਰ, ਸਕੱਤਰੇਤ ਵਿਖੇ ਵੱਖ-ਵੱਖ ਵਿਭਾਗਾਂ ਦੇ ਅਫ਼ਸਰਾਂ ਨਾਲ ਮੀਟਿੰਗਾਂ ਕੀਤੀਆਂ ਤੇ ਵਿਭਾਗਾਂ ਦੀ ਕਾਰਗੁਜ਼ਾਰੀ ਦੀ ਵਿਸਥਾਰਤ ਰਿਪੋਰਟ ‘ਤੇ ਚਰਚਾ ਕੀਤੀ….
ਪ੍ਰਾਪਤ ਜਾਣਕਾਰੀ ਮੁਤਾਬਕ ਇਸ ਮੀਟਿੰਗ ’ਚ ਸਿਹਤ, ਪੀਡਬਲਿਯੂਡੀ ਤੇ ਮਾਈਨਿੰਗ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਕਿ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦਾ ਫ਼ਾਇਦਾ ਆਮ ਜਨਤਾ ਨੂੰ ਮਿਲੇ। ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ।
