*ਸੀਐਮ ਭਗਵੰਤ ਮਾਨ ਵੱਲੋਂ ਦਰਿਆਈ ਪਾਣੀ ਰਾਜਸਥਾਨ ਨੂੰ ਦੇਣ ਖਿਲਾਫ਼ ਅਕਾਲੀ ਦਲ ਭਲਕੇ ਅਬੋਹਰ ‘ਚ ਦੇਵੇਗਾ ਰੋਸ ਧਰਨਾ*

0
30

 Punjab News : ਸ਼੍ਰੋਮਣੀ ਅਕਾਲੀ ਦਲ ,ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜਸਥਾਨ ਨੂੰ ਦਰਿਆਈ ਪਾਣੀ ਸਰੰਡਰ ਕਰਨ ਦੇ ਫੈਸਲੇ ਖਿਲਾਫ ਭਲਕੇ ਅਬੋਹਰ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਵੇਰੇ 11.00 ਵਜੇ ਧਰਨਾ ਦਿੱਤਾ ਜਾਵੇਗਾ। ਬਾਦਲ ਨੇ ਇਹ ਐਲਾਨ ਅੱਜ ਦੁਪਹਿਰ ਪਾਰਟੀ ਦੇ ਮੁੱਖ ਦਫਤਰ ਵਿਚ ਕੀਤਾ। ਉਹ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਇਸ ਵੇਲੇ ਦਿੱਤੇ ਜਾ ਰਹੇ 700 ਕਿਊਸਿਕ ਦੀ ਥਾਂ 1200 ਕਿਊਸਿਕ ਵਾਧੂ ਦਰਿਆਈ ਪਾਣੀ ਰਾਜਸਥਾਨ ਨੂੰ ਛੱਡਣ ਦੇ ਕੀਤੇ ਕਰਾਰ ਬਾਰੇ ਮੀਡੀਆ ਵੱਲੋਂ ਕੀਤੇ ਸਵਾਲਾਂ ਦੇ ਜਵਾਬ ਦੇ ਰਹੇ ਸਨ। ਰਿਪੋਰਟਾਂ ਦਾ ਹਵਾਲਾ ਦਿੰਦਿਆਂ ਰਾਜਸਥਾਨ ਦੇ ਆਗੂ ਹਨੂਮਾਨ ਬੇਨੀਵਾਲ ਨੇ ਦਾਅਵਾ ਕੀਤਾ ਹੈ ਕਿ ਵਾਧੂ ਪਾਣੀ ਛੱਡਣ ਦਾ ਵਾਅਦਾ ਭਗਵੰਤ ਮਾਨ ਨੇ ਐਤਵਾਰ ਨੂੰ ਬਠਿੰਡਾ ਵਿਚ ਕੀਤਾ ਹੈ।

NO COMMENTS