
Punjab News: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਐਲਾਨ ਕੀਤਾ ਹੈ ਕਿ ਬੇਮੌਸਮੀ ਬਾਰਸ਼ ਤੇ ਗੜੇਮਾਰੀ ਨਾਲ ਫਸਲਾਂ, ਬਾਗਾਂ ਤੇ ਘਰਾਂ ਦਾ ਨੁਕਸਾਨ ਜੋ ਵੀ ਨੁਕਸਾਨ ਹੋਇਆ ਹੈ, ਉਸ ਦਾ ਮੁਆਵਜ਼ਾ ਦਿੱਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬੇਮੌਸਮੇ ਮੀਂਹ ਤੇ ਗੜ੍ਹਿਆਂ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮੇਰੀ ਸਰਕਾਰ ਕਿਸਾਨਾਂ ਤੇ ਮਜ਼ਦੂਰਾਂ ਦੇ ਇੱਕ-ਇੱਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ।
ਹਾਸਲ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਮੌਸਮੇ ਮੀਂਹ ਤੇ ਗੜ੍ਹਿਆਂ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ ਲਿਆ। ਉਹ ਮੋਗਾ, ਮਾਨਸਾ, ਬਠਿੰਡਾ, ਪਟਿਆਲਾ, ਮੁਕਤਸਰ ਤੇ ਫ਼ਾਜ਼ਿਲਕਾ ਜ਼ਿਲ੍ਹਿਆਂ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਨੁਕਸਾਨੀ ਕਣਕ ਦੇ 15 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ੇ ਦਾ ਐਲਾਨ ਕਰਦਿਆਂ ਦੱਸਿਆ ਕਿ ਸੱਤ ਦਿਨ ਅੰਦਰ ਅੰਦਰ ਵਿਸ਼ੇਸ਼ ਗਿਰਦਾਵਰੀ ਮੁਕੰਮਲ ਕਰਕੇ 5 ਅਪਰੈਲ ਤੱਕ ਕਿਸਾਨਾ ਨੂੰ ਮੁਆਵਜ਼ਾ ਜਾਰੀ ਕਰ ਦਿੱਤਾ ਜਾਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ-ਉਨ੍ਹਾਂ ਕਿਹਾ ਕਿ ਸੂਬੇ ਵਿਚ ਕਈ ਦਿਨ ਤੱਕ ਰੁਕ ਰੁਕ ਪਏ ਮੀਂਹ ਕਾਰਨ ਤਿਆਰ ਕਣਕ ਦੀ ਫਸਲ ਦਾ ਨੁਕਸਾਨ ਹੋਇਆ ਹੈ, ਜਿਸ ਕਰਕੇ ਵਿਸ਼ੇਸ਼ ਗਿਰਦਾਵਰੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਕਣਕ ਤੋਂ ਇਲਾਵਾ ਮੀਂਹ ਨਾਲ ਢਹਿ ਢੇਰੀ ਹੋਏ ਘਰਾਂ ਤੇ ਪਸ਼ੂਆਂ ਦੇ ਨੁਕਸਾਨ ਦੀ ਰਿਪੋਰਟ ਹਾਸਲ ਕਰਕੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।
