
ਚੰਡੀਗੜ੍ਹ 21,ਅਗਸਤ (ਸਾਰਾ ਯਹਾਂ/ਬਿਊਰੋ ਨਿਊਜ਼ ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੀ ਦਿੱਲੀ ਫੇਰੀ ਦੌਰਾਨ ‘ਆਪ’ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਪੁੱਜੇ। ਇਸ ਮੌਕੇ ਸੀਐਮ ਮਾਨ ਦੇ ਨਾਲ ਦੋ ਹੋਰ ਕੈਬਨਿਟ ਮੰਤਰੀ ਵੀ ਸਨ। ਦੱਸਿਆ ਜਾ ਰਿਹਾ ਹੈ ਕਿ ਸੀਐੱਮ ਮਾਨ ਸਿੱਖਿਆ ਮੰਤਰੀ ਅਤੇ ਸਿਹਤ ਮੰਤਰੀ ਦੇ ਨਾਲ ਅਰਵਿੰਦ ਕੇਜਰੀਵਾਲ ਨੂੰ ਮਿਲਣ ਦਿੱਲੀ ਪਹੁੰਚ ਹਨ, ਜਿੱਥੇ ਉਹ ਕੇਜਰੀਵਾਲ ਦੀ ਰਿਹਾਇਸ਼ ‘ਤੇ ਵਿਸ਼ੇਸ਼ ਮੁਲਾਕਾਤ ਕਰਨ ਜਾ ਰਹੇ ਹਨ।
ਇਸ ਦੌਰਾਨ ਕੇਜਰੀਵਾਲ ਨੇ ਮੁੱਖ ਮੰਤਰੀ ਨਾਲ ਸੂਬੇ ਦੀ ਸਥਿਤੀ ਬਾਰੇ ਗੱਲ ਕੀਤੀ।
