-ਸੀਨੀਅਰ ਐਡਵੋਕੇਟ ਅਸ਼ਵਨੀ ਕੁਮਾਰ ਸ਼ਰਮਾ ਨੂੰ ਉਹਨਾਂ ਦੇ 93ਵੇਂ ਜਨਮ ਦਿਨ ਮੌਕੇ ਭੇਜਿਆ ਕੇਕ

0
64

ਮਾਨਸਾ, 22 ਅਪ੍ਰੈਲ(ਸਾਰਾ ਯਹਾ, ਬਲਜੀਤ ਸ਼ਰਮਾ) : ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅਤੇ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਦਿਨਕਰ ਗੁਪਤਾ, ਆਈ.ਪੀ.ਐਸ. ਦੇ ਦਿਸ਼ਾ ਨਿਰਦੇਸ਼ਾ ਤਹਿਤ ਨੋਵਲ ਕੋਰਨਾ ਵਾਇਰਸ (ਕੋਵਿਡ-19) ਨੂੰ ਫੈਲਣ ਤੋਂ ਰੋਕਣ ਲਈ ਲਗਾਇਆ ਗਿਆ ਕਰਫਿਊ ਲਗਾਤਾਰ ਜਾਰੀ ਹੈ।
ਐਸ.ਐਸ.ਪੀ. ਡਾ. ਭਾਰਗਵ ਨੇ ਦੱਸਿਆ ਕਿ ਮਾਨਸਾ ਸ਼ਹਿਰ ਦੀਆਂ ਪ੍ਰਮੁੱਖ ਸੰਸਥਾਵਾਂ, ਸਕੂਲਾਂ ਅਤੇ ਕਾਲਜਾਂ ਦੇ ਰਚੇਤਾ ਸੀਨੀਅਰ ਐਡਵੋਕੇਟ ਸ਼੍ਰੀ ਅਸ਼ਵਨੀ ਕੁਮਾਰ ਸ਼ਰਮਾ ਦੇ 93ਵੇਂ ਜਨਮ ਦਿਨ ਸਬੰਧੀ ਮਾਨਸਾ ਸ਼ਹਿਰ ਦੇ ਵਾਰਡ ਨੰਬਰ 6 ਦੇ ਵੀ.ਪੀ.ਓ. ਸਹਾਇਕ ਥਾਣੇਦਾਰ ਅਮਰੀਕ ਸਿੰਘ ਰਾਹੀਂ ਉਨ੍ਹਾਂ ਕੋਲ ਸੂਚਨਾ ਪ੍ਰਾਪਤ ਹੋਈ ਸੀ, ਜਿਸ ‘ਤੇ ਉਨ੍ਹਾਂ ਵੱਲੋਂ ਸ਼੍ਰੀ ਅਸ਼ਵਨੀ ਕੁਮਾਰ ਸ਼ਰਮਾ ਐਡਵੋਕੇਟ ਦੇ ਜਨਮ ਦਿਨ ਸਮੇਂ ਮਾਨਸਾ ਪੁਲਿਸ ਵੱਲੋਂ ਪੀ.ਸੀ.ਆਰ. ਮੋਟਰਸਾਈਕਲਾਂ ਰਾਹੀ ਉਨ੍ਹਾਂ ਦੇ ਘਰ ਕੇਕ ਭੇਜ ਕੇ ਉਨ੍ਹਾਂ ਦਾ ਮਾਣ-ਸਨਮਾਨ ਕੀਤਾ ਗਿਆ ਹੈ।
ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਸ੍ਰੀ ਅਸ਼ਵਨੀ ਕੁਮਾਰ ਸ਼ਰਮਾ ਦਾ 93ਵਾਂ ਜਨਮ ਦਿਨ ਮਨਾਉਣ ਲਈ ਕੇਕ ਭੇਜਣ ‘ਤੇ ਮਾਨਸਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਗੁਰਪ੍ਰੀਤ ਸਿੰਘ ਸਿੱਧੂ ਨੇ ਮਾਨਸਾ ਪੁਲਿਸ ਦਾ ਧੰਨਵਾਦ ਕੀਤਾ। ਉਨ੍ਹਾ ਕਿਹਾ ਕਿ ਜਿੱਥੇ ਸ਼੍ਰੀ ਅਸ਼ਵਨੀ ਕੁਮਾਰ ਸ਼ਰਮਾ ਨੇ ਪੰਜਾਬ ਮਹਾਵੀਰ ਦਲ ਦੀ ਸਥਾਪਨਾ ਕਰਵਾਈ, ਉਥੇ ਹੀ ਉਨ੍ਹਾਂ ਨੇ ਹਰਿਦੁਆਰ ਵਿਖੇ ਧਰਮਸ਼ਾਲਾ ਦਾ ਨਿਰਮਾਣ ਵੀ ਕਰਵਾਇਆ। ਇਸ ਤੋਂ ਇਲਾਵਾ ਉਨ੍ਹਾਂ ਨੇ ਸਿੱਖਿਆ ਦੇ ਖੇਤਰ ਵਿੱਚ ਨਹਿਰੂ ਮੈਮੋਰੀਅਲ ਕਾਲਜ ਮਾਨਸਾ ਅਤੇ ਐਸ.ਡੀ. ਕੰਨਿਆ ਮਹਾਵਿਦਿਆਲਿਆ ਵਿੱਚ ਵੀ ਆਪਣਾ ਵੱਡਮੁੱਲਾ ਯੋਗਦਾਨ ਪਾਇਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਮਾਨਸਾ ਨੂੰ ਜ਼ਿਲ੍ਹਾ ਬਨਾਉਣ ਵਿੱਚ ਜ਼ਿਲਾ ਮਾਨਸਾ ਅੰਦਰ ਸੈਸ਼ਨ ਕੋਰਟ ਲਿਆਉਣ ਲਈ ਅਹਿਮ ਭੂਮਿਕਾ ਨਿਭਾਈ ਹੈ।
ਉਨ੍ਹਾਂ ਦੱਸਿਆ ਕਿ ਇਸ ਸਮੇਂ ਸ਼੍ਰੀ ਅਸ਼ਵਨੀ ਕੁਮਾਰ ਸ਼ਰਮਾ ਨੇ ਮਾਨਸਾ ਪੁਲਿਸ ਅਤੇ ਖਾਸ ਕਰਕੇ ਡਾ. ਨਰਿੰਦਰ ਭਾਰਗਵ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਅਜਿਹੇ ਆਮ ਬਜ਼ੁਰਗ ਵਿਅਕਤੀ ਦੇ ਜਨਮ ਦਿਨ ਮਨਾਉਣ ਸਬੰਧੀ ਉਚੀ ਸੋਚ ਰੱਖੀ, ਜਿਸ ਕਰਕੇ ਉਹ ਮਾਣ ਮਹਿਸੂਸ ਕਰ ਰਹੇ ਹਨ ਅਤੇ ਉਹਨਾ ਨੂੰ ਮਹਿਸੂਸ ਹੋ ਰਿਹਾ ਹੈ ਕਿ ਜੋ ਉਨ੍ਹਾਂ ਦਾ ਜਨਤਕ ਜੀਵਨ ਰਿਹਾ ਹੈ, ਉਸ ਵਿੱਚ ਕੀਤੇ  ਕੰਮਾਂ ਨੂੰ ਅੱਜ ਬੂਰ ਪੈਣ ਲੱਗ ਪਿਆ ਹੈ। ਇਸ ਨਾਲ ਉਨ੍ਹਾਂ ਦੇ ਪਰਿਵਾਰ ਵਿੱਚ ਬਹੁਤ ਖੁਸ਼ੀ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਸਾਲ 1952 ਤੋਂ 1955 ਤੱਕ ਪੁਲਿਸ ਵਿਭਾਗ ਵਿੱਚ ਬਤੌਰ ਪੁਲਿਸ ਪ੍ਰੋਸੀਕਿਊਟਰ ਦੇ ਤੌਰ ‘ਤੇ ਨੌਕਰੀ ਕੀਤੀ ਸੀ ਅਤੇ ਉਸ ਸਮੇਂ ਵੀ ਪੁਲਿਸ ਨੂੰ ਇਹੀ ਸਿਖਾਇਆ ਜਾਂਦਾ ਸੀ ਕਿ ਪੁਲਿਸ ਨੇ ਲੋਕਾਂ ਦੀ ਸੇਵਾ ਕਰਨੀ ਹੈ। ਇਹੋ ਭੂਮਿਕਾ ਅੱਜ ਡਾ. ਨਰਿੰਦਰ ਭਾਰਗਵ ਜੀ ਦੀ ਅਗਵਾਈ ਵਿੱਚ ਮਾਨਸਾ ਪੁਲਿਸ ਕੋਰਨਾ ਵਾਇਰਸ ਦੇ ਲਾਕਡਾਊਨ ਸਮੇਂ ਨਿਭਾਅ ਰਹੀ ਹੈ।
ਉਨ੍ਹਾਂ ਕਿਹਾ ਕਿ ਲਾਕਡਾਊਨ ਸਮੇਂ ਕਿਸਾਨਾਂ ਦੀਆ ਫਸਲਾਂ ਅਤੇ ਸਬਜੀਆਂ ਦੀ ਖਰੀਦ ਯਕੀਨੀ ਬਣਾਈ ਜਾ ਰਹੀ ਹੈ ਅਤੇ ਗਰੀਬ ਵਿਅਕਤੀਆਂ ਨੂੰ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਬੁਢਾਪਾ, ਵਿਧਵਾ ਅਤੇ ਅੰਗਹੀਣ ਪੈਨਸ਼ਨਾਂ ਮਾਨਸਾ ਪੁਲਿਸ ਵੱਲੋਂ ਘਰ-ਘਰ ਪਹੁੰਚਾਈਆਂ ਜਾ ਰਹੀਆ ਹਨ।

LEAVE A REPLY

Please enter your comment!
Please enter your name here