ਸੀਨੀਅਰ ਸਿਟੀ ਐਸੋਸੀਏਸ਼ਨ ਵੱਲੋਂ ਮਨਾਇਆ ਗਿਆ ਮਹਿਲਾ ਦਿਵਸ

0
26

ਬੁਢਲਾਡਾ 8 ਮਾਰਚ(ਸਾਰਾ ਯਹਾ, ਬਲਜੀਤ ਸ਼ਰਮਾ) ():ਸਥਾਨਕ ਸ਼ਹਿਰ ਦੀ ਸੀਨੀਅਰ ਸਿਟੀਜਨ ਐਸੋਸੀਏਸ਼ਨ ਵੱਲੋਂ ਗੋਪਾਲ ਮਾਰਗ ਦਫ਼ਤਰ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਸਮਾਰੋਹ ਵਿੱਚ ਸ਼ਹਿਰ ਦੀਆਂ ਪ੍ਰਮੁੱਖ ਮਹਿਲਾ ਸ਼ਖਸੀਅਤਾਂ ਤੋਂ ਇਲਾਵਾ ਅਹੁਦੇਦਾਰਾਂ ਨੇ ਹਿੱਸਾ ਲਿਆ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਸੁਖਵਿੰਦਰ ਕੌਰ ਸੁੱਖੀ ਐਮ ਸੀ ਨੇ ਔਰਤਾਂ ਨਾਲ ਸਬੰਧਿਤ ਸਮੱਸਿਆਵਾਂ ਤੇ ਵਿਚਾਰ ਚਰਚਾ ਕੀਤੀ ਅਤੇ ਔਰਤਾਂ ਨੂੰ ਬੱਚੇ ਹਰ ਕੰਮ ਵਿੱਚ ਹਿੱਸਾ ਲੈਣ ਲਈ ਪ੍ਰੇਰਿਆ। ਮੈਡਮ ਜਸਵੀਰ ਕੌਰ ਵਿਰਦੀ ਨੇ ਔਰਤਾਂ ਨੂੰ ਘਰ ਦੀ ਚਾਰਦੀਵਾਰੀ ਵਿੱਚੋਂ ਨਿਕਲ ਕੇ ਸਮਾਜ ਸੇਵਾ ਦੇ ਕੰਮ ਵੱਲ ਪ੍ਰੇਰਿਤ ਕੀਤਾ। ਇਸ ਮੌਕੇ ਹਾਜ਼ਰ ਮਹਿਲਾਵਾਂ ਨੇ ਆਪਣੀ ਜ਼ਿੰਦਗੀ ਦੇ ਤਜਰਬਿਆਂ ਬਾਰੇ ਜਾਣੂ ਕਰਵਾਇਆ। ਐਸੋਸੀਏਸ਼ਨ ਦੀ ਮਹਿਲਾ ਵਿੰਗ ਦੀ ਕਨਵੀਨਰ ਮੈਡਮ ਪ੍ਰੋਮਿਲਾ ਬਾਲਾ ਨੇ ਸਾਰੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸੁਖਵਿੰਦਰ ਕੌਰ ਸੁੱਖੀ, ਮੈਡਮ ਜਸਵੀਰ ਕੌਰ, ਗੁਰਮੀਤ ਕੌਰ, ਪਰਮਿੰਦਰ ਕੌਰ, ਸਰੋਜ ਬਾਲਾ, ਉਰਮਿਲਾ ਬਾਲਾ, ਪ੍ਰੋਮਿਲਾ ਬਾਲਾ, ਜਸਵੀਰ ਕੌਰ, ਹਰਬੰਸ ਕੌਰ, ਯੋਗਿਤਾ, ਸ਼ਸ਼ੀ ਕਾਤਾ ਸੂਦ ਅਤੇ ਰਾਜਕੁਮਾਰੀ ਆਦਿ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਜਿੰਦਰ ਕੁਮਾਰ ਮੋਨੀ, ਪ੍ਰਧਾਨ ਕੇਵਲ ਗਰਗ, ਮੀਤ ਪ੍ਰਧਾਨ ਸੁਰਜੀਤ ਸਿੰਘ, ਸਰਪ੍ਰਸਤ ਦਰਸ਼ਨ ਸ਼ਰਮਾ, ਮਹਿੰਦਰ ਸਿੰਘ ਮਲਹੋਤਰਾ, ਜਸਵੰਤ ਸਿਗਲਾ ਆਦਿ ਹਾਜਰ ਸਨ।

LEAVE A REPLY

Please enter your comment!
Please enter your name here