*ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖਿਆਲਾ ਕਲਾਂ (ਲੜਕੀਆਂ) ਦੀਆਂ ਵਿਦਿਆਰਥਣਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਸੰਬੰਧੀ ਮੁਕਾਬਲਿਆਂ ਵਿਚ ਜਿੱਤ ਹਾਸਿਲ ਕਰਕੇ ਚਮਕਾਇਆ ਸਕੂਲ ਦਾ ਨਾਂ*

0
60

ਮਾਨਸਾ, 30 ਨਵੰਬਰ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਸੀਨੀਅਰ ਸਕੈਂਡਰੀ ਸਮਾਰਟ ਸਕੂਲ ਖਿਆਲਾ ਕਲਾਂ (ਲੜਕੀਆਂ) ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਵੱਖ-ਵੱਖ ਵੰਨਗੀਆਂ ਦੇ ਹੋਏ ਮੁਕਾਬਲਿਆ ਵਿੱਚ ਭਾਗ ਲਿਆ ਜਿਸ ਵਿਚ ਮਾਨਸਾ ਅਤੇ ਬਠਿੰਡਾ ਜ਼ਿਲੇ ਦੇ 35 ਸਕੂਲਾਂ  ਦੀਆਂ ਟੀਮਾਂ ਨੇ ਭਾਗ ਲਿਆ।ਇਹਨਾਂ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਆਲਾ ਕਲਾਂ ਲੜਕੀਆ ਦੀਆਂ ਵਿਦਿਆਰਥਣਾਂ ਨੇ ਪ੍ਰਸ਼ਨੋਤਰੀ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ ,ਕਵਿਤਾ  ਉਚਾਰਨ ਮੁਕਾਬਲੇ ਵਿੱਚ ਦੂਜਾ ਸਥਾਨ ਅਤੇ ਦਸਤਾਰ ਸਜਾਉਣ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਿਲ ਕੀਤਾ।  ਜਿਲ੍ਹਾ ਸਿੱਖਿਆ ਅਫ਼ਸਰ ਮਾਨਸਾ ਵੱਲੋਂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।ਸਕੂਲ ਪ੍ਰਿੰਸੀਪਲ ਓਮ ਪ੍ਰਕਾਸ਼ ਮਿੱਢਾ ਅਤੇ ਸਟਾਫ਼ ਨੇ ਜੇਤੂ ਵਿਦਿਆਰਥਣਾਂ ਨੂੰ ਅਤੇ ਉਹਨਾ ਦੇ ਮਾਪਿਆਂ ਨੂੰ ਵਧਾਈ ਦਿੱਤੀ।  ਗਾਈਡ ਅਧਿਆਪਕ ਰੇਨੂ ਬਾਲਾ ਅਤੇ ਸਿਮਰਜੀਤ ਕੌਰ ਨੇ ਵਿਦਿਆਰਥਣਾਂ ਨੂੰ ਇੰਨਾਂ ਮੁਕਾਬਲਿਆਂ ਵਿੱਚ ਹਿੱਸਾ  ਦਵਾਇਆ।  ਪ੍ਰਿੰਸੀਪਲ ਅਤੇ ਸਮੂਹ ਸਟਾਫ ਦੁਆਰਾ ਬੱਚਿਆਂ ਨੂੰ ਆਉਣ ਵਾਲੇ ਹੋਰ ਮੁਕਾਬਲਿਆਂ ਵਿੱਚ ਵੱਧ ਤੋਂ ਵੱਧ ਹਿੱਸਾ  ਲੈਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਆਉਣ ਵਾਲੇ ਸਮੇਂ ਵਿਚ ਹੋਣ ਵਾਲੇ ਮੁਕਾਬਲਿਆਂ ਵਿੱਚ ਵਿਦਿਆਰਥੀ ਵੱਧ ਤੋਂ ਵੱਧ ਸ਼ਾਮਿਲ ਹੋ ਸਕਣ ਅਤੇ ਆਪਣੇ ਭਵਿੱਖ ਨੂੰ  ਸਫ਼ਲ  ਬਣਾਉਣ ।

NO COMMENTS