ਸੀਪੀਐੱਫ਼ ਕਰਮਚਾਰੀ ਯੂਨੀਅਨ ਵੱਲੋਂ 19 ਦਸੰਬਰ ਨੂੰ ਕਿਸਾਨੀ ਸੰਘਰਸ਼ ਦੇ ਹੱਕ ਵਿੱਚ ਦਿੱਲੀ ਕੂਚ ਕਰਨ ਦਾ ਐਲਾਨ

0
44


ਮਾਨਸਾ 15,ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਅੱਜ ਬਾਲ ਭਵਨ ਵਿਖੇ ਸੀਪੀਐੱਫ਼ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਜੋਗਿੰਦਰ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਹੀਰੇਵਾਲਾ ਦੀ ਅਗਵਾਈ ਵਿੱਚ  ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਹਿੱਤ ਅਗਲੀ ਰਣਨੀਤੀ ਤਿਆਰ ਕਰਨ ਅਤੇ ਕਿਸਾਨੀ ਸੰਘਰਸ਼ ਵਿੱਚ ਯੋਗਦਾਨ ਪਾਉਣ ਲਈ ਮੀਟਿੰਗ ਕੀਤੀ ਗਈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਮਿਤੀ 19 ਦਸੰਬਰ ਨੂੰ ਸੂਬੇ ਦੇ ਮੁਲਾਜਮ ਸ਼ੰਭੂ ਬੈਰੀਅਰ ਤੇ ਇਕੱਤਰ ਹੋਕੇ ਦਿੱਲੀ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਵਿੱਚ ਹੁੰਮ ਹੁੰਮਾਕੇ ਜਾਣ ਦਾ ਫੈਸਲਾ ਕੀਤਾ ਗਿਆ ਅਤੇ 20 ਜਨਵਰੀ 2021 ਨੂੰ ਐਨਪੀਐਸ ਦਾ 33 ਸੈਕਟਰ ਚੰਡੀਗੜ੍ਹ ਸਥਿਤ ਦਫਤਰ ਘੇਰਨ ਦਾ ਐਲਾਨ ਵੀ ਕੀਤਾ ਗਿਆ। ਇਸ ਮੌਕੇ ਸਮੂਹ ਆਗੂਆਂ ਨੇ ਕਿਸਾਨੀ ਸੰਘਰਸ਼ ਦਾ ਪੁਰਜ਼ੋਰ ਸਮਰਥਨ ਕਰਨ ਦਾ ਐਲਾਨ ਕੀਤਾ ਅਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਕਿਸਾਨੀ ਸੰਘਰਸ਼ ਤੋਂ ਪ੍ਰੇਰਿਤ ਹੋਕੇ ਸਮੂਹ ਵਿਭਾਗਾਂ ਦੇ ਮੁਲਾਜਮ ਵਰਗ ਨੂੰ ਇਕਜੁੱਟ ਹੋਕੇ ਸੰਘਰਸ਼ਾਂ ਵਿੱਚ ਕੁੱਦਣ ਲਈ ਅਪੀਲ ਕੀਤੀ ਗਈ। ਆਗੂਆਂ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੁਲਾਜਮਾਂ ਨਾਲ ਚੋਣਾਂ ਤੋਂ ਪਹਿਲਾਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਵਾਅਦਾ ਪੂਰਾ ਤਾਂ ਕੀ ਕਰਨਾ ਸੀ ਸਗੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੀ ਮੁੱਖ ਮੰਗ ਨੂੰ ਸਰਕਾਰ ਵੱਲੋਂ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ, ਇਸ ਕਾਰਨ ਸਮੁੱਚੇ 2004 ਤੋਂ ਬਾਅਦ ਭਰਤੀ ਹੋਏ ਮੁਲਾਜਮਾਂ ਅੰਦਰ ਪੰਜਾਬ ਸਰਕਾਰ ਵਿਰੁੱਧ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਜਿਸ ਦੇ ਗੰਭੀਰ ਸਿੱਟੇ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਨੂੰ ਭੁਗਤਣ ਲਈ ਤਿਆਰ ਰਹਿਣਾ ਚਾਹੀਦਾ ਹੈ।ਮੀਟਿੰਗ ਵਿੱਚ ਜੈਪਾਲ ਸਿੰਘ ਪਟਵਾਰੀ,ਲਕਸਵੀਰ ਸਿੰਘ,ਪਰਵਾਜ਼ਪਾਲ ਸਿੰਘ, ਅਮ੍ਰਿਤਪਾਲ ਸਿੰਘ, ਪ੍ਰਭਜੋਤ ਸਿੰਘ, ਅਮਰਿੰਦਰ ਸਿੰਘ,ਤਰਸੇਮ ਸਿੰਘ ਅਤੇ ਅਮਨਦੀਪ ਸਿੰਘ ਹਾਜ਼ਰ ਸਨ।

NO COMMENTS