ਸਰਦੂਲਗੜ੍ਹ, 17 ਸਤੰਬਰ (ਸਾਰਾ ਯਹਾ, ਬਲਜੀਤ ਪਾਲ) ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਮੁਲਾਜ਼ਮ ਯੂਨੀਅਨ ਵੱਲੋਂ ਤਨਖਾਹਾਂ ਨਾ ਮਿਲਣ ਅਤੇ ਹੋਰ ਮੰਗਾਂ ਸਬੰਧੀ ਰੋਸ ਧਰਨਾ ਦਿੱਤਾ ਗਿਆ। ਯੂਨੀਅਨ ਪ੍ਰਧਾਨ ਸੁਖਜੀਵਨ ਸਿੰਘ ਨੇ ਦੱਸਿਆ ਕਿ ਸੀਵਰੇਜ ਬੋਰਡ ਦੇ ਸਬੰਧਤ ਅਧਿਕਾਰੀ ਅਤੇ ਕੰਟਰੈਕਟ ਕੰਪਨੀ ਆਪਸ ਵਿੱਚ ਮਿਲਕੇ ਕੱਚੇ ਮੁਲਾਜ਼ਮਾਂ ਨਾਲ ਬੇਇਨਸਾਫ਼ੀ ਕਰ ਰਹੇ ਹਨ, ਤਨਖ਼ਾਹਾਂ ਬਹੁਤ ਘੱਟ ਹੋਣ ਦੇ ਬਾਵਜੂਦ ਵੀ ਸਮੇਂ ਸਿਰ ਨਹੀਂ ਦਿੱਤੀਆਂ ਜਾਂਦੀਆਂ ਅਤੇ ਹੋਰ ਬੁਨਿਆਦੀ ਮੰਗਾਂ ਨੂੰ ਵੀ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੇ ਘਰਾਂ ਦੀ ਅਰਥਵਿਵਸਥਾ ਡਾਵਾਂਡੋਲ ਹੋ ਚੁੱਕੀ ਹੈ ਜੇਕਰ ਯੂਨੀਅਨ ਦੀਆਂ ਮੰਗਾਂ ਤੇ ਗ਼ੌਰ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਅਸ਼ੋਕ ਕੁਮਾਰ, ਗਾਂਧੀ ਸਿੰਘ, ਨਿੱਕਾ ਸਿੰਘ, ਸਿਕੰਦਰ ਸਿੰਘ, ਪ੍ਰਦੀਪ ਕੁਮਾਰ, ਸੁਰੇਸ਼ ਕੁਮਾਰ, ਅਮਨ ਸਿੰਘ, ਮਾਲੀ ਸਿੰਘ ਆਦਿ ਹਾਜ਼ਰ ਸਨ।