
ਮਾਨਸਾ, 08 ਜਨਵਰੀ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਸੀਵਰੇਜ ਸਮੱਸਿਆ ਸ਼ਹਿਰੀਆਂ ਲਈ ਵੱਡੀ ਮੁਸ਼ਕਲ ਪੈਦਾ ਕਰਕੇ ਦੁਕਾਨਦਾਰਾਂ ਦੇ ਰੁਜ਼ਗਾਰ ਤੇ ਸੱਟ ਮਾਰਨ ਅਤੇ ਭਿਆਨਕ ਬਿਮਾਰੀਆਂ ਵੱਲ ਧੱਕ ਰਹੀ। ਨਗਰ ਕੌਂਸਲ, ਸੀਵਰੇਜ ਬੋਰਡ ਦੀ ਚੁੱਪ ਕਈ ਸੁਆਲਾਂ ਨੂੰ ਜਨਮ ਦੇ ਰਹੀ ਹੈ।
ਇਸ ਗੰਭੀਰ ਮਸਲੇ ਸੀਵਰੇਜ ਸਮੱਸਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਫੌਰੀ ਸਬੰਧਤ ਮਹਿਕਮੇ ਨੂੰ ਹੱਲ ਕਰਨ ਦਾ ਹੁਕਮ ਜਾਰੀ ਕਰੇ। ਉਕਤ ਸ਼ਬਦਾਂ ਦਾ ਪ੍ਰਗਟਾਵਾ ਵਾਰਡ ਨੰਬਰ 1 ਠੂਠਿਆਂਵਾਲੀ ਰੋਡ ਵਿਖੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਵਾਰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ।
ਇਸ ਮੌਕੇ ਸੀ ਪੀ ਆਈ ਦੇ ਜ਼ਿਲ੍ਹਾ ਸਕੱਤਰ ਸਾਥੀ ਕ੍ਰਿਸ਼ਨ ਚੌਹਾਨ, ਸ਼ਹਿਰੀ ਸਕੱਤਰ ਰਤਨ ਭੋਲਾ, ਸੀਵਰੇਜ ਸੰਘਰਸ਼ ਕਮੇਟੀ ਦੇ ਅਮ੍ਰਿਤਪਾਲ ਗੋਗਾ, ਜਸਵੰਤ ਸਿੰਘ, ਅਜੀਤ ਸਿੰਘ ਸਰਪੰਚ,ਤਲਵਿੰਦਰ ਸਿੰਘ, ਮੇਜ਼ਰ ਸਿੰਘ ਦੂਲੋਵਾਲ ਤੇ ਏਟਕ ਆਗੂ ਨਰੇਸ਼ ਕੁਮਾਰ ਬੁਰਜ ਹਰੀ ਤੇ ਹਰਪ੍ਰੀਤ ਸਿੰਘ ਮਾਨਸਾ ਨੇ ਕਿਹਾ ਕਿ ਸੀਵਰੇਜ ਦਾ ਗੰਦਾ ਪਾਣੀ ਸ਼ਹਿਰ ਦੀਆਂ ਸੜਕਾਂ ਤੇ ਗਲੀਆਂ ਵਿੱਚ ਆਉਣ ਕਾਰਨ ਅਨੇਕਾਂ ਸਮੱਸਿਆਵਾਂ ਜਨਮ ਲੈ ਰਹੀਆਂ ਹਨ।
ਆਗੂਆਂ ਨੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਸਥਾਨਕ ਵਿਧਾਇਕ ਇਸ ਮਾਮਲੇ ਪ੍ਰਤੀ ਕੋਈ ਦਿਲਚਸਪੀ ਨਹੀਂ ਵਿਖਾ ਰਹੇ,ਜਿਸ ਕਰਕੇ ਆਮ ਲੋਕਾਂ ਵਿੱਚ ਦਿਨ ਪਰ ਦਿਨ ਰੋਸ ਵਧ ਰਿਹਾ ਹੈ। ਉਹਨਾਂ ਮੁੱਖ ਮੰਤਰੀ ਸ੍ਰ, ਭਗਵੰਤ ਸਿੰਘ ਮਾਨ ਦੇ ਬਿਆਨਾਂ ਨੂੰ ਅਮਲੀ ਰੂਪ ਵਿਚ ਲਾਗੂ ਕਰਵਾਉਣ ਫੌਰੀ ਕਦਮ ਚੁੱਕੇ ਜਾਣ ਦੀ ਮੰਗ ਕੀਤੀ।
ਮੁਹੱਲਾ ਵਾਸੀਆਂ ਨੇ ਸੀਵਰੇਜ ਬੋਰਡ, ਨਗਰ ਕੌਂਸਲ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਬੁੱਧ ਸਿੰਘ, ਚਿੜੀਆਂ ਸਿੰਘ, ਜਸਪ੍ਰੀਤ ਸਿੰਘ, ਦਰਸ਼ਨ ਕੁਮਾਰ, ਨਰੇਸ਼ ਕੁਮਾਰ,ਸੱਤੋ ਦੇਵੀ,ਮਿੱਠੋ ਕੌਰ ਅਤੇ ਨਗੋਰ ਸਿੰਘ ਆਦਿ ਹਾਜ਼ਰ ਸਨ।
