
ਮਾਨਸਾ, 31 ਅਕਤੂਬਰ: (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):
ਮੁੱਖ ਖੇਤੀਬਾੜੀ ਅਫਸਰ, ਡਾ.ਦਿਲਬਾਗ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਵਿਭਾਗ ਵੱਲੋ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ (ਸੀ.ਆਰ.ਐਮ. ਸਕੀਮ ) ਅਧੀਨ ਵੱਖ ਵੱਖ ਕੈਟਾਗਿਰੀ ਜਿਵੇ ਕਿ ਨਿੱਜੀ ਕਿਸਾਨ/ਰਜਿਸਟਰਡ ਕਿਸਾਨ ਗਰੁੱਪ/ਗ੍ਰਾਮ ਪੰਚਾਇਤਾਂ/ਸਹਿਕਾਰੀ ਸਭਾਵਾਂ ਅਤੇ ਐਫ.ਪੀ.ੳ. ਨੂੰ ਖੇਤੀ ਮਸ਼ੀਨਾਂ ਸਬਸਿਡੀ ’ਤੇ ਮੁਹੱਈਆ ਕਰਵਾਉਣ ਲਈ ਆਨਲਾਇਨ ਪੋਰਟਲ ’ਤੇ ਅਰਜੀਆਂ ਦੀ ਮੰਗ ਕੀਤੀ ਗਈ ਸੀ। ਇਸ ਸਕੀਮ ਅਧੀਨ ਡਰਾਅ ਰਾਹੀ ਚੁਣੇ ਗਏ ਬਿਨੈਕਾਰਾਂ ਵੱਲੋ ਸੈਕਸ਼ਨ ਪੱਤਰ ਪ੍ਰਾਪਤ ਕਰਨ ਉਪਰੰਤ ਮਸ਼ੀਨਾਂ ਦੀ ਖਰੀਦ ਕੀਤੀ ਜਾ ਰਹੀ ਹੈ।
ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਹੁਣ ਸਮੂਹ ਬਿਨੈੈਕਾਰਾਂ ਵੱਲੋ ਸਬਸਿਡੀ ’ਤੇ ਖਰੀਦੀਆਂ ਗਈਆਂ ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ 01 ਨਵੰਬਰ 2023 ਨੂੰ ਬਲਾਕ ਖੇਤੀਬਾੜੀ ਅਫਸਰ ਦੇ ਦਫਤਰ ਵਿਖੇ ਕਰਵਾਈ ਜਾਵੇਗੀ। ਇਸ ਲਈ ਜਿੰਨ੍ਹਾਂ ਕਿਸਾਨਾਂ ਵੱਲੋ ਸਬਸਿਡੀ ’ਤੇ ਮਸ਼ੀਨਾਂ ਦੀ ਖਰੀਦ ਕੀਤੀ ਗਈ ਹੈ ਉਹ ਆਪਣੇ ਸਬੰਧਤ ਬਲਾਕ ਖੇਤੀਬਾੜੀ ਅਫਸਰ ਦੇ ਦਫਤਰ ਵਿਖੇ ਸੰਪਰਕ ਕਰਕੇ ਨਿਰਧਾਰਿਤ ਮਿਤੀ ਦੌਰਾਨ ਮਸ਼ੀਨਰੀ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਵਾ ਲੈਣ ਤਾਂ ਜ਼ੋ ਉਹ ਸਬਸਿਡੀ ਦਾ ਲਾਭ ਜਲਦੀ ਤੋਂ ਜਲਦੀ ਲੈ ਸਕਣ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਇੰਨ੍ਹਾਂ ਮਸ਼ੀਨਾਂ ਦੀ ਵੱਧ ਤੋਂ ਵੱਧ ਖੇਤਾਂ ਵਿੱਚ ਵਰਤੋਂ ਕਰਕੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨੂੰ ਠੱਲ ਪਾਉਣ ਵਿੱਚ ਆਪਣਾ ਯੋਗਦਾਨ ਦੇਣ।
